ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕਾ ਜੈਤੋ ਦੇ ਪਿੰਡ ਔਲਖ, ਬੱਗੇਆਣਾ ਅਤੇ ਘਣੀਏ ਵਾਲਾ ਵਿਖੇ ਨਸ਼ਾ ਮੁਕਤੀ ਯਾਤਰਾ ਦਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਰੀਦਕੋਟ
-ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕਾ ਜੈਤੋ ਦੇ ਪਿੰਡ ਔਲਖ, ਬੱਗੇਆਣਾ ਅਤੇ ਘਣੀਏ ਵਾਲਾ ਵਿਖੇ ਨਸ਼ਾ ਮੁਕਤੀ ਯਾਤਰਾ ਦਾ ਆਯੋਜਨ
ਜੈਤੋ 28 ਮਈ (2025)
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਿਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਦਾ ਸੁਪਨਾ ਪੂਰਾ ਹੋ ਰਿਹਾ ਹੈ, ਜਿਸ ਵਿੱਚ ਪਿੰਡ ਦੀਆਂ ਪੰਚਾਇਤਾਂ, ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਪੂਰਨ ਸਹਿਯੋਗ ਦੇ ਰਹੀਆਂ ਹਨ । ਨਸ਼ਾ ਮੁਕਤੀ ਯਾਤਰਾਵਾਂ ਦੀ ਇਸ ਲੜੀ ਤਹਿਤ ਹਲਕਾ ਜੈਤੋ ਦੇ ਪਿੰਡ ਔਲਖ, ਬੱਗੇਆਣਾ ਅਤੇ ਘਣੀਏ ਵਾਲਾ ਵਿਖੇ ਵਿਧਾਇਕ ਸ. ਅਮੋਲਕ ਸਿੰਘ ਅਗਵਾਈ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਆਯੋਜਿਤ ਜਾਗਰੂਕਤਾ ਸਮਾਗਮਾਂ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਵਿਚ ਨੌਜਵਾਨ ਅਤੇ ਆਮ ਨਾਗਰਿਕ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ ਅਤੇ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣ ਲਈ ਪ੍ਰਸ਼ਾਸਨ, ਪੁਲਿਸ ਦਾ ਸਾਥ ਵੀ ਦੇ ਰਹੇ ਹਨ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਿੱਢੀ ਗਈ ਮੁਹਿੰਮ ਵਿਚ ਲੋਕਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਲੋਕਾਂ ਦੀ ਭਾਗੀਦਾਰੀ ਨਾਲ ਹੀ ਜਿੱਤ ਯਕੀਨੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕਦਾ ਹੈ ਅਤੇ ਪੰਜਾਬ ਛੇਤੀ ਹੀ ਨਸ਼ਾ ਮੁਕਤ ਹੋ ਕੇ ਮੁੜ ਰੰਗਲਾ ਪੰਜਾਬ ਬਣੇਗਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਇਕ ਨਿਵੇਕਲੀ ਪਹਿਲਕਦਮੀ ਹੈ, ਜਿਸ ਨਾਲ ਨਸ਼ਾ ਅਤੇ ਨਸ਼ਾ ਤਸਕਰਾਂ ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨਾਲ ਲੋਕਾਂ ਦਾ ਸਿੱਧਾ ਰਾਬਤਾ ਕਾਇਮ ਹੋ ਸਕਿਆ ਹੈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਵਾਈ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਇਸ ਮੌਕੇ, ਐਸ.ਐਚ.ਓ ਸ੍ਰੀ ਗੁਰਲਾਲ ਸਿੰਘ, ਐਸ.ਡੀ.ਐਮ ਸ੍ਰੀ ਸੂਰਜ ਕੁਮਾਰ , ਬੀ.ਡੀ.ਪੀ.ਓ ਇਕਬਾਲ ਸਿੰਘ ਸੰਧੂ, ਐਸ.ਐਚ.ਓ ਗੁਰਲਾਲ ਸਿੰਗ, ਇੰਚਾਰਜ ਨਸ਼ਾ ਵਿਰੋਧੀ ਸੈਲ ਨਰਿੰਦਰਪਾਲ ਸਿੰਘ ਰਾਮੇਆਣਾ, ਮਾਸ ਮੀਡੀਆ ਇੰਚਾਰਜ ਅੰਮ੍ਰਿਤਪਾਲ ਸਿੰਘ, ਨੋਡਲ ਅਫਸਰ ਮਨਦੀਪ ਸਿੰਘ ਭੁੱਲਰ, ਨੋਡਲ ਅਫ਼ਸਰ ਸੁਨਾਵਰਦੀਪ ਸਿੰਘ, ਯਾਦਵਿੰਦਰ ਸਿੰਘ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜਰ ਸਨ।