ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨਾਲ ਨਸ਼ਿਆ ਦੇ ਸੋਦਾਗਰ ਜੇਲ੍ਹਾ ਵਿਚ ਡੱਕੇ ਜਾਣ ਲੱਗੇ
ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨਾਲ ਨਸ਼ਿਆ ਦੇ ਸੋਦਾਗਰ ਜੇਲ੍ਹਾ ਵਿਚ ਡੱਕੇ ਜਾਣ ਲੱਗੇ
ਨਸ਼ਾ ਤਸਕਰਾਂ ਨੂੰ ਜੇਲ੍ਹਾ ਵਿਚ ਡੱਕਣ ਦੇ ਨਾਲ ਨਾਲ ਕਾਲੀ ਕਮਾਈ ਨਾਂਲ ਉਸਾਰੇ ਮਹਿਲ ਮਲੀਆਮੇਟ ਕੀਤੇ
ਨੰਗਲ 19 ਜੁਲਾਈ (2025)
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਚਲਾਈ ਜਾ ਰਹੀ ਹੈ। ਅੱਜ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਸੰਗਤਪੁਰ, ਬੀਕਾਪੁਰ, ਦਿਆਪੁਰ, ਬੇਲਾ ਧਿਆਨੀ, ਬੇਲਾ ਧਿਆਨੀ ਲੋਅਰ, ਬੇਲਾ ਧਿਆਨੀ ਅੱਪਰ ਵਿੱਚ ਇਹ ਮੁਹਿੰਮ ਚਲਾਈ ਗਈ ਹੈ। ਜਿਸ ਵਿੱਚ ਔਰਤਾਂ, ਨੌਜਵਾਨਾਂ, ਬਜੁਰਗਾਂ ਦਾ ਭਰਵਾ ਤੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ.ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਤੇ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਰੂਪਨਗਰ ਨੇ ਅੱਜ ਭਰਵੇ ਤੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ਤੇ ਖਤਮ ਕਰ ਰਹੀ ਹੈ ਪਰ ਇਸ ਵਿੱਚ ਆਮ ਲੋਕਾਂ ਦਾ ਸਹਿਯੋਗ ਵੀ ਜਰੂਰੀ ਹੈ। ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਵੱਡੇ ਪੱਧਰ ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਿਆ ਗਿਆ ਹੈ ਪਰ ਲੋਕ ਵੀ ਨਸ਼ਾ ਤਸਕਰਾਂ ਦੀ ਸੂਚਨਾ ਦੇਣ। ਉਨਾਂ ਨੇ ਕਿਹਾ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸਦਾ ਮੁਫਤ ਨਸ਼ਾ ਛੁੜਾਇਆ ਜਾਵੇਗਾ ਅਤੇ ਇਲਾਜ ਕਰਵਾਇਆ ਜਾਵੇਗਾ।
ਡਾ.ਸੰਜੀਵ ਗੌਤਮ ਨੇ ਕਿਹਾ ਕਿ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਹੀ ਸਫਲ ਹੋ ਸਕੇਗੀ। ਸਾਡੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਤੇ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਸਪੱਸ਼ਟ ਸੰਕੇਤ ਦੇ ਚੁੱਕੇ ਹਨ ਕਿ ਨਸ਼ਾ ਤਸਕਰਾਂ ਵਿਰੁੱਧ ਕੜੀ ਕਾਰਵਾਈ ਕਰਨੀ ਹੈ ਤੇ ਇਸ ਵਿਚ ਕੋਈ ਲਿਹਾਜ ਨਹੀ ਕੀਤਾ ਜਾਵੇਗਾ।
ਇਸ ਮੌਕੇ ਇਸ਼ਾਨ ਚੋਧਰੀ ਬੀਡੀਪੀਓ, ਹਿਤੇਸ ਸ਼ਰਮਾ ਦੀਪੂ ਕੋਆਰਡੀਨੇਟਰ ਯੁੱਧ ਨਸ਼ਿਆ ਵਿਰੁੱਧ, ਐਡਵੋਕੇਟ ਨਿਸ਼ਾਤ ਗੁਪਤਾ ਤੇ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।