Hindi
WhatsApp Image 2025-05-27 at 3

ਨਸ਼ਾ ਮੁਕਤੀ ਯਾਤਰਾ: ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਹੋਕਾ

ਨਸ਼ਾ ਮੁਕਤੀ ਯਾਤਰਾ: ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਹੋਕਾ

ਨਸ਼ਾ ਮੁਕਤੀ ਯਾਤਰਾ: ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਹੋਕਾ

ਕੋਠੇ ਅਕਾਲਗੜ, ਰਜਿੰਦਰਪੁਰਾ, ਜਵੰਧਾ ਪਿੰਡੀ, ਵਾਹਿਗੁਰੂ ਪੁਰਾ, ਗੋਬਿੰਦਪੁਰਾ, ਕੋਠੇ ਰਾਮਸਰ ਤੇ ਪੱਤੀ ਸੋਹਲ ਵਿਖੇ ਨਸ਼ਾ ਮੁਕਤੀ ਇੱਕਤਰਤਾ

ਬਰਨਾਲਾ, 27 ਮਈ
      ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਹਲਕਾ ਬਰਨਾਲਾ ਅਧੀਨ ਪੈਂਦੇ ਕੋਠੇ ਅਕਾਲਗੜ, ਰਜਿੰਦਰਪੁਰਾ, ਜਵੰਧਾ ਪਿੰਡੀ, ਵਾਹਿਗੁਰੂ ਪੁਰਾ, ਗੋਬਿੰਦਪੁਰਾ, ਕੋਠੇ ਰਾਮਸਰ ਤੇ ਪੱਤੀ ਸੋਹਲ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਇੱਕਤਰਤਾ ਕੀਤੀ ਗਈ।
    ਇਸ ਮੌਕੇ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਮੁਹਿੰਮ ਸਿਰਫ ਸਰਕਾਰ ਦੀ ਮੁਹਿੰਮ ਨਹੀਂ ਬਲਕਿ ਇਕ ਸਮਾਜਿਕ ਮੁਹਿੰਮ ਹੈ। ਓਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾਵੇ ਅਤੇ ਹਰ ਵਿਅਕਤੀ ਇਸ ਮੁਹਿੰਮ ਵਿਚ ਸਹਿਯੋਗ ਦੇਵੇ।
  ਓਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਮਨਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ 'ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ 'ਤੇ ਖੜੇ ਕਰਨ ਲਈ ਵੀ ਉਪਰਾਲੇ ਕਰ ਰਹੀ ਹੈ।
  ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਟਸਐਪ ਨੰਬਰ 97791-00200 ਜਾਰੀ ਕੀਤਾ ਗਿਆ ਹੈ, ਜਿਸ 'ਤੇ ਨਸ਼ਾ ਤਸਕਰਾਂ ਦੀ ਸੂਚਨਾ ਦਿੱਤੀ ਜਾ ਸਕਦੀ ਹੈ, ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।
      ਇਸ ਮੌਕੇ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਪ੍ਰਣ ਦਿਵਾਇਆ ਗਿਆ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਧਨੌਲਾ ਗੁਰਜੋਤ ਸਿੰਘ ਭੱਠਲ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਬਰਨਾਲਾ ਸੁਖਵਿੰਦਰ ਸਿੰਘ ਸਿੱਧੂ, ਬਲਰਾਜ ਸਿੰਘ ਬੀ ਈ ਈ, ਪੁਲੀਸ ਵਿਭਾਗ ਅਤੇ ਹੋਏ ਵਿਭਾਗਾਂ ਤੋਂ ਅਧਿਕਾਰੀ ਅਤੇ ਕਰਮਚਾਰੀ ਤੇ ਪੰਚਾਇਤੀ ਨੁਮਾਇੰਦੇ ਹਾਜ਼ਰ ਸਨ।


Comment As:

Comment (0)