ਜ਼ਿਮਨੀ ਚੋਣ 021-ਤਰਨ ਤਾਰਨ ਦੇ ਮੱਦੇਨਜ਼ਰ 9 ਨਵੰਬਰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਡਰਾਈ ਡੇਅ ਘੋਸ਼ਿਤ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਮਨੀ ਚੋਣ 021-ਤਰਨ ਤਾਰਨ ਦੇ ਮੱਦੇਨਜ਼ਰ 9 ਨਵੰਬਰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਡਰਾਈ ਡੇਅ ਘੋਸ਼ਿਤ
ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 14 ਨਵੰਬਰ 2025 ਨੂੰ ਵੀ ਰਹੇਗਾ ਡਰਾਈ ਡੇਅ
ਤਰਨ ਤਾਰਨ, 7 ਨਵੰਬਰ (2025) - ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਐਕਸਾਈਜ਼ ਕਮਿਸ਼ਨਰ ਪੰਜਾਬ ਵੱਲੋਂ ਸਾਰੇ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ 9 ਨਵੰਬਰ ਨੂੰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਅਤੇ 14 ਨਵੰਬਰ ਨੂੰ ਡਰਾਈ ਡੇਅ ਘੋਸ਼ਿਤ ਕਰ ਦਿੱਤਾ ਗਿਆ ਹੈ।
ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ, ਆਈ.ਏ.ਐੱਸ. ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਨਵੰਬਰ ਨੂੰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਸ਼ਰਾਬ ਦੇ ਸਾਰੇ ਠੇਕੇ ਬੰਦ ਰਹਿਣਗੇ। ਉਨ੍ਹਾਂ ਦੱਸਿਆ ਕਿ 14 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਡਰਾਈ ਡੇਅ ਹੋਵੇਗਾ। ਇਹ ਹੁਕਮ ਸਮੇਂ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਕਤਰਫਾ ਜਾਰੀ ਕਰਕੇ ਆਮ ਜਨਤਾ ਨੂੰ ਸੰਬੋਧਿਤ ਕੀਤਾ ਗਿਆ ਹੈ।