Hindi
lpu

ED raids at Lovely Professional University

ਐੱਨਫੋਰਸਮੈਂਟ ਡਾਇਰੈਕਟੋਰੇਟ ਵੱਲੋ ਆਪ ਸੰਸਦ ਮੈਂਬਰ ਅਸ਼ੋਕ ਮਿੱਤਲ ਨਾਲ ਸਬੰਧਤ ਲਵਲੀ ਗਰੁੱਪ ’ਤੇ ਛਾਪੇ

ਅਰਥ ਪ੍ਰਕਾਸ਼ ਵੈੱਬ ਸਰਵਿਸ, 15 ਅਪਰੈਲ

ਐਨਫੋਰਸਮੈਂਟ ਡਾਇਰੈਕਟੋਰੇਟ ਨੇ ਬੁੱਧਵਾਰ ਨੂੰ ਜਲੰਧਰ ਵਿੱਚ ਲਵਲੀ ਗਰੁੱਪ ਨਾਲ ਜੁੜੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਇਹ ਗਰੁੱਪ ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਅਸ਼ੋਕ ਮਿੱਤਲ ਨਾਲ ਜੁੜਿਆ ਹੋਇਆ ਹੈ।

ਜਾਣਕਾਰੀ ਅਨੁਸਾਰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਨੌਂ ਟਿਕਾਣਿਆਂ ’ਤੇ ਇਕੋ ਵੇਲੇ ਛਾਪੇ ਮਾਰੇ ਹਨ। ਇਨ੍ਹਾਂ ਵਿੱਚ ਮਿੱਤਲ ਦਾ ਘਰ ਵੀ ਸ਼ਾਮਲ ਹੈ। ਸੂਤਰਾਂ ਮੁਤਾਬਕ ਗੁਰੂਗ੍ਰਾਮ ਵਿੱਚ ਵੀ ਮਿੱਤਲ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਛਾਪਿਆਂ ਦੀ ਨਿਖੇਧੀ ਕਰਦਿਆਂ ਤਨਜ਼ ਕੱਸਿਆ ਕਿ ਭਾਜਪਾ ਨੇ ਪੰਜਾਬ ’ਚ ਚੋਣਾਂ ਦੀ ਤਿਆਰੀ ਖਿੱਚ ਲੲੀ ਹੈ। ਇਸ ਦੌਰਾਨ ਕੇਂਦਰ ਸਰਕਾਰ ਨੇ ‘ਆਪ’ ਆਗੂ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਜ਼ੈੱਡ ਪਲੱਸ ਸੁਰੱਖਿਆ ਮੁਹੱੲੀਆ ਕੀਤੀ ਹੈ। 

ਸ਼ੁਰੂਆਤੀ ਰਿਪੋਰਟਾਂ ਮੁਤਾਬਕ ਫਗਵਾੜਾ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਗਰੁੱਪ ਦੀਆਂ ਮਠਿਆਈਆਂ ਦੀਆਂ ਦੁਕਾਨਾਂ ਅਤੇ ਜਾਇਦਾਦ ਦੇ ਕਾਰੋਬਾਰਾਂ ਨਾਲ ਜੁੜੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ੲੀਡੀ ਰੇਡ ਦੀ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਪੰਜਾਬ ਚੋਣਾਂ ਦੀ ਤਿਆਰੀ ਕਰ ਲੲੀ ਹੈ। ੳੁਨ੍ਹਾਂ ਲਿਖਿਆ, ‘‘ਆਪ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਤੇ ਯੂਨੀਵਰਸਿਟੀ ’ਤੇ ੲੀਡੀ ਦੇ ਛਾਪੇ...ਟਿਪੀਕਲ ਮੋਦੀ ਸਟਾੲੀਲ। ਅਸੀਂ ੳੁਹ ਪੱਤੇ ਨਹੀਂ ਜੋ ਸ਼ਾਖ ਤੋਂ ਡਿੱਗ ਕੇ ਟੁੱਟ ਜਾਵਾਂਗੇ। ਤੂਫਾਨਾਂ ਨੂੰ ਕਹਿ ਦਿਓ ਕੇ ੳੁਹ ਆਪਣੀ ਅੌਕਾਤ ’ਚ ਰਹਿਣ।’’

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਿਆ ਹੈ। ਕੇਜਰੀਵਾਲ ਨੇ ਟਵੀਟ ਕੀਤਾ, ‘ਮੋਦੀ ਜੀ ਨੇ ਪੰਜਾਬ ਵਿੱਚ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਪਰ ਪੰਜਾਬ ਦੇ ਲੋਕ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ੳੁਹ ਭਾਜਪਾ ਨੂੰ ਢੁੱਕਵਾਂ ਜਵਾਬ ਦੇਣਗੇ। ਸੂਤਰਾਂ ਮੁਤਾਬਕ ‘ਆਪ’ ਆਗੂ ਤੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਜ਼ੈੱਡ ਪਲੱਸ ਸੁਰੱਖਿਆ  ਦਿੱਤੀ ਗੲੀ ਹੈ। ਚੱਢਾ ਨੂੰ ਪਿਛਲੇ ਦਿਨੀਂ ਸੰਸਦ ਵਿੱਚ ‘ਆਪ’ ਦੇ ਡਿਪਟੀ ਆਗੂ ਦੇ ਅਹੁਦੇ ਤੋਂ ਹਟਾਇਆ ਗਿਆ ਸੀ।

 

 


Comment As:

Comment (0)