Hindi
sanjeev arora

ED raids at the premises of Cabinet Minister Sanjeev Arora

ਕੈਬਨਿਟ ਮੰਤਰੀ ਸੰਜੀਵ ਅਰੋਡ਼ਾ ਦੇ ਟਿਕਾਣਿਆਂ ’ਤੇ ਈ.ਡੀ. ਦੇ ਛਾਪੇ

ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ  ਦੀ ਲੁਧਿਆਣਾ ਸਥਿਤ ਰਿਹਾਇਸ਼ ਉੱਤੇ ਛਾਪੇ ਮਾਰੇ ਹਨ। ਜਾਣਕਾਰੀ ਅਨੁਸਾਰ ਈ.ਡੀ. ਵੱਲੋਂ ਅਰੋੜਾ  ਦੇ ਦਰਜਨ ਦੇ ਕਰੀਬ ਟਿਕਾਣਿਆਂ ’ਤੇ ਦਸਤਕ ਦਿੱਤੀ ਗਈ ਹੈ। ਸੰਘੀ ਜਾਂਚ ਏਜੰਸੀ ਨੇ ਇਸ ਤੋਂ ਪਹਿਲਾਂ ਲੰਘੇ ਦਿਨੀਂ ਪੰਜਾਬ ਤੋਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ਛਾਪਾ ਮਾਰਿਆ ਸੀ। ਇਹ ਵੀ ਯਾਦ ਰਹੇ ਕਿ ਪੰਜਾਬ ਕੈਬਨਿਟ ਦੀ ਜਲਦੀ ਹੀ ਚੰਡੀਗਡ਼੍ਹ ਵਿੱਚ ਮੀਟਿੰਗ ਹੋਣ ਵਾਲੀ ਹੈ, ਜਿਸ ਵਿੱਚ ਸੰਜੀਵ ਅਰੋੜਾ ਵੀ ਸ਼ਾਮਲ ਹੋਣਗੇ। ਜਾਣਕਾਰੀ ਅਨੁਸਾਰ ਮਨੀ ਲਾਂਡਰਿੰਗ ਨਾਲ ਜੁਡ਼ੇ ਕੇਸ ਦੇ ਸਬੰਧ ਵਿੱਚ ਇਹ ਛਾਪੇ ਮਾਰੇ ਗਏ ਹਨ।

ਇਸ ਦੌਰਾਨ ਕੇਂਦਰੀ ਕੈਬਨਿਟ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਟਵੀਟ ਕਰਕੇ ਤਨਜ਼ ਕੱਸਿਆ ਕਿ ‘ਸਭ ਫੜੇ ਜਾਣਗੇ।’

 

ਸਭ ਫੜ੍ਹੇ ਜਾਣਗੇ...! pic.twitter.com/CJUkWtlYMc

— Ravneet Singh Bittu (@RavneetBittu) April 17, 2026

Comment As:

Comment (0)