ਪੰਜਾਬ ਸਕੂਲ ਸਿੱਖਿਆ ਵਿਭਾਗ ਦੇ 'ਮਦਰ ਵਰਕਸ਼ਾਪ' ਪ੍ਰੋਗਰਾਮ ਵਿੱਚ 5 ਲੱਖ ਮਾਵਾਂ ਨੇ ਕੀਤੀ ਸ਼ਮੂਲੀਅਤ: ਹਰਜੋਤ ਸਿੰਘ ਬੈਂ
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ 'ਮਦਰ ਵਰਕਸ਼ਾਪ' ਪ੍ਰੋਗਰਾਮ ਵਿੱਚ 5 ਲੱਖ ਮਾਵਾਂ ਨੇ ਕੀਤੀ ਸ਼ਮੂਲੀਅਤ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 20 ਮਈ,
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।
ਇਸੇ ਲੜੀ ਤਹਿਤ ਪੰਜਾਬ ਰਾਜ
ਦੇ 12851 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 'ਮਦਰ ਵਰਕਸ਼ਾਪ' ਦਾ ਆਯੋਜਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 'ਮਦਰ ਵਰਕਸ਼ਾਪ' ਨਾਮ ਦਾ ਇਹ ਪ੍ਰੋਗਰਾਮ ਪ੍ਰੀ-ਪ੍ਰਾਇਮਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰੀਆਂ ਅਤੇ ਉਹਨਾਂ ਦੀਆਂ ਮਾਵਾਂ ਲਈ ਰੱਖਿਆ ਗਿਆ ਸੀ। ਇਸ ਤਹਿਤ ਮਾਵਾਂ ਨੂੰ ਅਧਿਆਪਕ ਦੁਆਰਾ ਸਕੂਲ ਦੇ ਵਿਦਿਆਰੀਆਂ ਨੂੰ ਮੁੱਹਈਆ ਕਰਵਾਈ ਜਾਂਦੀ ਸਿੱਖਿਆ, ਸਿੱਖਣ ਸਮਗਰੀ ਅਤੇ ਤਕਨੀਕਾਂ ਬਾਰੇ ਵਿਸਥਾਰ ਪੂਰਵਕ ਕਾਰਨਰ ਸਜਾ ਕੇ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ 'ਮਦਰ ਵਰਕਸ਼ਾਪ' ਮੌਕੇ ਸਕੂਲਾਂ ਵਿੱਚ 5 ਲੱਖ ਦੇ ਕਰੀਬ ਮਾਵਾਂ ਨੇ ਭਾਗ ਲਿਆ ਹੈ।
ਸ. ਬੈਂਸ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਦੀ ਸ਼ਮੂਲੀਅਤ ਨੂੰ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
© 2022 Copyright. All Rights Reserved with Arth Parkash and Designed By Web Crayons Biz