Hindi

ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿਖੇ 31 ਜਨਵਰੀ ਨੂੰ ਲੱਗੇਗਾ ਰੋਜ਼ਗਾਰ ਕੈਂਪ

ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿਖੇ 31 ਜਨਵਰੀ ਨੂੰ ਲੱਗੇਗਾ ਰੋਜ਼ਗਾਰ ਕੈਂਪ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ

ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿਖੇ 31 ਜਨਵਰੀ ਨੂੰ ਲੱਗੇਗਾ ਰੋਜ਼ਗਾਰ ਕੈਂਪ

ਮੈਨੇਜਰ, ਡਿਪਟੀ ਮੈਨੇਜਰ, ਤਕਨੀਕੀ ਸਹਾਇਕ, ਕਲਰਕ ਆਦਿ ਆਸਾਮੀਆਂ ਲਈ ਹੋਵੇਗੀ ਇੰਟਰਵਿਊ

ਮੋਗਾ, 29 ਜਨਵਰੀ

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵਿਖੇ ਰੋਜ਼ਗਾਰ ਕੈਂਪਾਂ ਦਾ ਆਯੋਜਨ ਕਰਕੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਹਾਸਲ ਕਰਨ ਵਿੱਚ ਮੱਦਦ ਕੀਤੀ ਜਾ ਰਹੀ ਹੈ। ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਕੈਂਪਾਂ ਰਾਹੀਂ ਸਹੀ ਦਿਸ਼ਾ ਚੁਣਨ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਉਹਨਾਂ ਨੂੰ ਅੱਗੇ ਚੱਲ ਕੇ ਰੋਜ਼ਗਾਰ ਦੇ ਮੌਕਿਆਂ ਵਿੱਚ ਕਮੀ ਦਾ ਸਾਹਮਣਾ ਨਾ ਕਰਨਾ ਪਵੇ।

ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸ਼੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਇਸੇ ਲੜੀ ਤਹਿਤ 31 ਜਨਵਰੀ, 2025 ਦਿਨ ਸ਼ੁਕਰਵਾਰ ਨੂੰ ਇੱਕ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਗਲੋਬਸ ਵੇਅਰਹਾਊਸ ਅਤੇ ਟ੍ਰੇਨਿੰਗ ਪ੍ਰੋਵਾਇਡਿੰਗ ਪ੍ਰਾਈਵੇਟ ਲਿਮਿਟਡ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਸਬੰਧੀ ਇੰਟਰਵਿਊ ਦੇ ਆਧਾਰ ਤੇ ਯੋਗ ਪ੍ਰਾਰਥੀਆਂ ਦੀ ਰੋਜ਼ਗਾਰ ਲਈ ਚੋਣ ਕੀਤੀ ਜਾਵੇਗੀ। ਇਹਨਾਂ ਆਸਾਮੀਆਂ ਵਿੱਚ ਮੈਨੇਜਰ, ਡਿਪਟੀ ਮੈਨੇਜਰ, ਟੈਕਨੀਕਲ ਅਸਿਸਟੈਂਟ, ਗੋਦਾਊਨ ਅਸਿਸਟੈਂਟ, ਵੇਬ੍ਰਿਜ ਓਪਰੇਟਰ, ਗੋਦਾਊਨ ਕਲਰਕ ਆਦਿ

ਉਹਨਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਬਾਰਵੀਂ, ਗੈਜੂਏਟ, ਬੀ.ਐਸ.ਸੀ (ਐਗਰੀਕਲਚਰ) ਪਾਸ ਜਾਂ ਇਸ ਤੋਂ ਉੱਪਰ ਯੋਗਤਾ ਵਾਲੇ ਪ੍ਰਾਰਥੀ (ਸਿਰਫ ਲੜਕੇ) ਇੰਟਰਵਿਊ ਦੇ ਸਕਦੇ ਹਨ। ਇਹਨਾਂ ਅਸਾਮੀ ਸਬੰਧੀ ਚੋਣ ਕੀਤੇ ਪ੍ਰਾਰਥੀਆਂ ਨੂੰ 15000 ਤੱਕ ਮਹੀਨੇ ਦੌਰਾਨ ਤਨਖਾਹ ਦਿੱਤੀ ਜਾਵੇਗੀ ਅਤੇ ਜਾਬ ਦੀ ਲੋਕੇਸ਼ਨ ਮੋਗਾ ਹੋਵੇਗੀ। ਇਸ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ। ਚਾਹਵਾਨ ਪ੍ਰਾਰਥੀ ਜਿਹਨਾਂ ਦੀ ਉਮਰ 18 ਤੋਂ 40 ਸਾਲ ਤੱਕ ਹੋਵੇ, ਵਿੱਦਿਅਕ ਯੋਗਤਾ ਦੇ ਲੋੜੀਂਦੇ ਦਸਤਾਵੇਜ, ਰੀਜਿਊਮ, ਆਧਾਰ ਕਾਰਡ ਲੈ ਕੇ ਉਕਤ ਮਿਤੀ ਨੂੰ ਲਗਾਏ ਜਾਣ ਵਾਲੇ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਦਫ਼ਤਰ ਮੋਗਾ, ਚਿਨਾਬ-ਜੇਹਲਮ ਬਲਾਕ, ਤੀਜੀ ਮੰਜਿਲ, ਡੀ.ਸੀ.ਕੰਪਲੈਕਸ, ਨੈਸਲੇ ਦੇ ਸਾਹਮਣੇ ਅਤੇ ਹੈਲਪਲਾਈਨ ਨੰਬਰ: 62392—66860 ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।


Comment As:

Comment (0)