Hindi
IMG-20260321-WA0021

ਆਮ ਆਦਮੀ ਪਾਰਟੀ ਦੇ ਭ੍ਰਿਸ਼ਟਾਚਾਰ ਤੋਂ ਹਰ ਵਰਗ ਦੁਖੀ - ਸੀਐਮ ਨਾਇਬ ਸਿੰਘ ਸੈਣੀ

ਆਮ ਆਦਮੀ ਪਾਰਟੀ ਦੇ ਭ੍ਰਿਸ਼ਟਾਚਾਰ ਤੋਂ ਹਰ ਵਰਗ ਦੁਖੀ - ਸੀਐਮ ਨਾਇਬ ਸਿੰਘ ਸੈਣੀ

*ਆਮ ਆਦਮੀ ਪਾਰਟੀ ਦੇ ਭ੍ਰਿਸ਼ਟਾਚਾਰ ਤੋਂ ਹਰ ਵਰਗ ਦੁਖੀ - ਸੀਐਮ ਨਾਇਬ ਸਿੰਘ ਸੈਣੀ*
*ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਵਿੱਚ ਭਾਜਪਾ ਸਰਕਾਰ ਬਣਨ 'ਤੇ ਹਰਿਆਣਾ ਦੀ ਤਰਜ਼ 'ਤੇ ਲਾਗੂ ਹੋਣਗੀਆਂ ਭਲਾਈਕਾਰੀ ਸਕੀਮਾਂ - ਮੁੱਖ ਮੰਤਰੀ*
*ਪੰਜਾਬ ਦੇ ਲਹਿਰਾਗਾਗਾ ਦੇ ਪਿੰਡ ਬਨਾਰਸੀ ਵਿੱਚ ਆਯੋਜਿਤ ਜਨਸਭਾ ਵਿੱਚ ਪੰਜਾਬ ਦੀ ਆਮ ਆਦਮੀ ਸਰਕਾਰ 'ਤੇ ਵਰ੍ਹੇ ਹਰਿਆਣਾ ਦੇ ਮੁੱਖ ਮੰਤਰੀ*
*ਮੁੱਖ ਮੰਤਰੀ ਨੇ ਪੰਜਾਬ ਦੇ ਅਧਿਕਾਰੀ ਦੀ ਖੁਦਕੁਸ਼ੀ ਨੂੰ ਦਸਿਆ ਨਿੰਦਣਯੋਗ ਦੱਸਿਆ*
*ਕਿਹਾ: ਕੇਜਰੀਵਾਲ ਦਿੱਲੀ ਲੈ ਜਾਂਦਾ ਹੈ ਪੰਜਾਬ ਦਾ ਮਾਲ*
ਚੰਡੀਗੜ੍ਹ, 21 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਵਿੱਚ ਭਾਜਪਾ ਸਰਕਾਰ ਬਣਨ ਤੋਂ ਬਾਅਦ ਹਰਿਆਣਾ ਦੀ ਤਰਜ਼ 'ਤੇ ਔਰਤਾਂ, ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਸਮੇਤ ਸਾਰੇ ਵਰਗਾਂ ਦੇ ਹਿੱਤਾਂ ਲਈ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ। ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿੱਚ ਡੁੱਬੀ ਹੋਈ ਹੈ ਅਤੇ ਪੰਜਾਬ ਨੂੰ ਵਿਕਾਸ ਦੇ ਮਾਮਲੇ ਵਿੱਚ ਪਿੱਛੇ ਧੱਕ ਦਿੱਤਾ ਹੈ। ਅਜਿਹੀ ਵਿਵਸਥਾ ਤੋਂ ਤੰਗ ਆ ਕੇ ਅਧਿਕਾਰੀ ਵੀ ਆਪਣੀ ਜਾਨ ਦੇਣ ਲਈ ਮਜਬੂਰ ਹਨ, ਜੋ ਕਿ ਨਿੰਦਣਯੋਗ ਹੈ।
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਪੰਜਾਬ ਦੇ ਲਹਿਰਾਗਾਗਾ ਦੇ ਪਿੰਡ ਬਨਾਰਸੀ ਵਿੱਚ ਨੌਜਵਾਨ ਨੇਤਾ ਰਾਕੇਸ਼ ਸਿੰਘ ਗਿੱਲ ਵੱਲੋਂ ਆਯੋਜਿਤ ਜਨਸਭਾ ਨੂੰ ਸੰਬੋਧਿਤ ਕਰ ਰਹੇ ਸਨ। ਇਸ ਜਨਸਭਾ ਵਿੱਚ ਰਾਕੇਸ਼ ਸਿੰਘ ਗਿੱਲ ਨੇ ਆਪਣੇ ਸਮਰਥਕਾਂ ਸਮੇਤ ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਭਾਜਪਾ ਦਾ ਪੱਲਾ ਫੜਿਆ।
ਜਨਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦਾ ਇਹ ਇਲਾਕਾ ਆਪਣੀਆਂ ਅਨਾਜ ਮੰਡੀਆਂ ਅਤੇ ਵਪਾਰਕ ਗਤੀਵਿਧੀਆਂ ਲਈ ਪੂਰੇ ਖੇਤਰ ਵਿੱਚ ਪ੍ਰਸਿੱਧ ਸੀ। ਇਹ ਉਹ ਧਰਤੀ ਹੈ ਜਿਸ ਨੇ ਹਮੇਸ਼ਾ ਬੇਇਨਸਾਫ਼ੀ ਵਿਰੁੱਧ ਆਵਾਜ਼ ਉਠਾਈ ਹੈ, ਪਰ ਅੱਜ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਜਿਸ ਧਰਤੀ ਨੇ ਪੰਜਾਬ ਨੂੰ ਆਰਥਿਕ ਮਜ਼ਬੂਤੀ ਦਿੱਤੀ, ਅੱਜ ਉਹੀ ਸਰਕਾਰ ਦੀ ਅਣਦੇਖੀ ਕਾਰਨ ਆਪਣੀ ਪਛਾਣ ਖੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਪਰ ਜੋ ਸਰਕਾਰ ਜਨਤਾ ਦੀਆਂ ਬੁਨਿਆਦੀ ਲੋੜਾਂ ਨੂੰ ਭੁੱਲ ਕੇ ਸਿਰਫ਼ ਇਸ਼ਤਿਹਾਰਾਂ ਦੀ ਚਮਕ ਵਿੱਚ ਗੁਆਚ ਜਾਵੇ, ਉਸ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।
ਮੁੱਖ ਮੰਤਰੀ ਨੇ ਲਹਿਰਾਗਾਗਾ ਦੀਆਂ ਮਾੜੀਆਂ ਸਿਹਤ ਸੇਵਾਵਾਂ, ਮਾੜੀ ਸਿੱਖਿਆ ਪ੍ਰਣਾਲੀ, ਟੁੱਟੀਆਂ ਗਲੀਆਂ ਅਤੇ ਬੰਦ ਹੋ ਰਹੇ ਉਦਯੋਗਾਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਦਲਾਅ ਦਾ ਨਾਅਰਾ ਦੇ ਕੇ ਇਸ ਖੇਤਰ ਨੂੰ ਸਿਰਫ਼ ਹਨੇਰੇ ਵਿੱਚ ਧੱਕਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਮੁਹੱਲਾ ਕਲੀਨਿਕ ਖੋਲ੍ਹ ਕੇ ਕ੍ਰਾਂਤੀ ਲਿਆਵਾਂਗੇ, ਪਰ ਸੱਚ ਇਹ ਹੈ ਕਿ ਅੱਜ ਵੀ ਗੰਭੀਰ ਬਿਮਾਰੀ ਦੀ ਹਾਲਤ ਵਿੱਚ ਇੱਥੋਂ ਦੇ ਲੋਕਾਂ ਨੂੰ ਪਟਿਆਲਾ, ਲੁਧਿਆਣਾ ਜਾਂ ਹਰਿਆਣਾ ਦੇ ਹਸਪਤਾਲਾਂ ਵਿੱਚ ਜਾਣਾ ਪੈਂਦਾ ਹੈ। ਸੱਭ ਤੋਂ ਚਿੰਤਾਜਨਕ ਵਿਸ਼ਾ ਪੰਜਾਬ ਦੀ ਨੋਜੁਆਨ ਸ਼ਕਤੀ ਦਾ ਨਸ਼ੇ ਦੀ ਚਪੇਟ ਵਿੱਚ ਆਉਣ ਦਾ ਹੈ। ਪਾਜਾਬ ਦੇ ਬਦਹਾਲ ਕਾਨੂੰਨ ਵਿਵਸਥਾ ਕਾਰਨ ਨਿਵੇਸ਼ ਨਹੀਂ ਆ ਰਿਹਾ, ਜਿਸ ਦੇ ਚਲਦੇ ਲਗਾਤਾਰ ਪੰਜਾਬ ਪਿਛੜਦਾ ਜਾ ਰਿਹਾ ਹੈ
ਹਰਿਆਣਾ ਸਰਕਾਰ ਦੀਆਂ ਜਨਭਲਾਈਕਾਰੀ ਨੀਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਵਿੱਚ ਜੋ ਵਿਕਾਸ, ਵਿਸ਼ਵਾਸ ਅਤੇ ਫੈਸਲਾਕੁੰਨ ਸ਼ਾਸਨ ਦੀ ਪਰੰਪਰਾ ਬਣੀ ਹੈ, ਹਰਿਆਣਾ ਉਸ ਦੀ ਇੱਕ ਮਜ਼ਬੂਤ ਮਿਸਾਲ ਹੈ। ਹਰਿਆਣਾ ਨੇ ਇਹ ਸਿੱਧ ਕ ਦਿਖਾਇਆ ਹੈ ਕਿ ਜਦੋਂ ਕੇਂਦਰ ਅਤੇ ਰਾਜ ਵਿੱਚ ਇੱਕੋ ਸੋਚ ਵਾਲੀ ਸਰਕਾਰ ਹੁੰਦੀ ਹੈ, ਤਾਂ ਵਿਕਾਸ ਦੀ ਰਫ਼ਤਾਰ ਕਈ ਗੁਣਾ ਤੇਜ਼ ਹੋ ਜਾਂਦੀ ਹੈ।
ਮੁੱਖ ਮੰਤਰੀ ਨੇ 'ਲਾਡੋ ਲਛਮੀ ਯੋਜਨਾ' ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੀਮ ਤਹਿਤ ਪੰਜ ਕਿਸ਼ਤਾਂ ਵਿੱਚ ਸਾਢੇ ਅੱਠ ਸੌ ਕਰੋੜ ਰੁਪਏ ਦਸ ਲੱਖ ਭੈਣਾਂ ਨੂੰ ਦਿੱਤੇ ਜਾ ਚੁੱਕੇ ਹਨ। ਅੱਜ ਹਰਿਆਣਾ ਵਿੱਚ 24 ਫ਼ਸਲਾਂ ਐਮਐਸਪੀ 'ਤੇ ਖਰੀਦੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕੀਤੀ ਜਾ ਰਹੀ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਨੂੰ ਸੁਪਨੇ ਦਿਖਾਏ ਸਨ, ਪਰ ਪੰਜਾਬ ਦਾ ਕਿਸਾਨ ਅੱਜ ਠੱਗਿਆ ਮਹਿਸੂਸ ਕਰ ਰਿਹਾ ਹੈ।
ਪੰਜਾਬ ਦੀ ਆਮ ਆਦਮੀ ਸਰਕਾਰ ਨੂੰ ਘੇਰਦਿਆਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛਿਪਾਉਣ ਲਈ ਕੇਵਲ ਕੇਂਦਰ ਸਰਕਾਰ 'ਤੇ ਦੋਸ਼ ਲਗਾ ਰਹੀ ਹੈ। ਜਦੋਂ ਕਿ ਕਿਸਾਨਾਂ ਲਈ ਖਾਦਾਂ ਅਤੇ ਦਵਾਈਆਂ ਦਾ ਪ੍ਰਬੰਧ ਕਰਨ ਵਿੱਚ ਨਾਕਾਮ ਰਹੀ, ਉੱਥੇ ਹੀ ਫ਼ਸਲ ਦੀ ਖਰੀਦ ਲਈ ਕੋਈ ਪੁਖਤਾ ਪ੍ਰਬੰਧ ਕਰਨ ਵਿੱਚ ਵੀ ਅਸਫ਼ਲ ਰਹੀ ਹੈ। ਇਸ ਦੇ ਨਾਲ ਹੀ ਪਰਾਲੀ ਪ੍ਰਬੰਧਨ ਲਈ ਵੀ ਕੋਈ ਕੰਮ ਨਹੀਂ ਕੀਤਾ ਗਿਆ, ਜਦਕਿ ਹਰਿਆਣਾ ਵਿੱਚ ਪਰਾਲੀ ਪ੍ਰਬੰਧਨ 'ਤੇ ਕਿਸਾਨਾਂ ਨੂੰ ਆਰਥਕ ਸਹਾਇਤਾ ਦਿੱਤੀ ਜਾਂਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮਨਰੇਗਾ ਦੇ ਲਾਗੂਕਰਨ ਵਿੱਚ ਪੰਜਾਬ ਵਿੱਚ ਵੱਡਾ ਭ੍ਰਿਸ਼ਟਾਚਾਰ ਹੋਇਆ ਹੈ, ਜਿਸ ਵਿੱਚ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ। ਮਜ਼ਦੂਰਾਂ ਦੇ ਹਿੱਤ ਵਿੱਚ ਕਦਮ ਚੁੱਕਣ ਦੀ ਬਜਾਏ, ਵਿਧਾਨਸਭਾ ਵਿੱਚ 30 ਸਤੰਬਰ ਨੂੰ ਇੱਥੋਂ ਦੀ ਸਰਕਾਰ ਮਤਾ ਲੈ ਕੇ ਆਈ, ਜਿਸ ਵਿੱਚ ਨਾ ਕੋਈ ਅੰਕੜਾ ਸੀ, ਨਾ ਕੋਈ ਤੱਥ ਅਤੇ ਨਾ ਹੀ ਕੋਈ ਸੁਝਾਅ। ਇਹ ਸਰਾਸਰ ਮਜ਼ਦੂਰਾਂ ਦੇ ਹਿੱਤਾਂ 'ਤੇ ਹਮਲਾ ਸੀ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ 44 ਲੱਖ ਲੋਕ ਸਮਾਜਿਕ ਸੁਰੱਖਿਆ ਪੈਨਸ਼ਨ ਦਾ ਲਾਭ ਲੈ ਰਹੇ ਹਨ। ਇਸ ਵਿੱਚ ਹਾਲ ਹੀ ਵਿੱਚ ਵਾਧਾ ਵੀ ਕੀਤਾ ਗਿਆ ਹੈ, ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਥੇ ਵੀ ਸਬਜ਼ਬਾਗ ਦਿਖਾਉਂਦੇ ਹੋਏ ਆਖਰੀ ਬਜਟ ਵਿੱਚ ਬੁਢਾਪਾ ਪੈਨਸ਼ਨ ਵਿੱਚ ਵੀ ਕੋਈ ਵਾਧਾ ਨਹੀਂ ਕੀਤਾ।
ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਇੱਥੋਂ ਦਾ ਮਾਲ ਦਿੱਲੀ ਲੈ ਜਾਂਦੇ ਹਨ, ਜਦਕਿ ਪੰਜਾਬ ਦੇ ਲੋਕ ਵਿਕਾਸ ਨੂੰ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਸੂਬੇ ਨੂੰ ਪ੍ਰਯੋਗਸ਼ਾਲਾ ਨਹੀਂ, ਸਗੋਂ ਤਜਰਬੇਕਾਰ ਅਤੇ ਜ਼ਿੰਮੇਵਾਰ ਸ਼ਾਸਨ ਚਾਹੀਦਾ ਹੈ। ਗੁਰੂਆਂ ਦੀ ਇਹ ਧਰਤੀ ਸਾਨੂੰ ਸਿਖਾਉਂਦੀ ਹੈ ਕਿ ਬੇਇਨਸਾਫ਼ੀ ਵਿਰੁੱਧ ਖੜ੍ਹੇ ਹੋਣਾ ਹੀ ਸੱਚਾ ਧਰਮ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਆਮ ਲੋਕਾਂ ਲਈ ਉਨ੍ਹਾਂ ਦੇ ਘਰ ਦੇ ਦਰਵਾਜ਼ੇ 24 ਘੰਟੇ ਖੁੱਲ੍ਹੇ ਹਨ। ਉਹ ਕਦੇ ਵੀ ਆ ਕੇ ਉਨ੍ਹਾਂ ਨੂੰ ਮਿਲ ਸਕਦੇ ਹਨ। ਜਨਤਾ ਸੰਕਲਪ ਲਵੇ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਬਾਹਰ ਦਾ ਰਸਤਾ ਦਿਖਾਉਣਗੇ।
ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਤਰੁਣ ਭੰਡਾਰੀ ਸਮੇਤ ਸੰਗਰੂਰ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ, ਸਾਬਕਾ ਚੇਅਰਮੈਨ ਮਹਿੰਦਰ ਸਿੰਘ ਗਿੱਲ, ਜ਼ਿਲ੍ਹਾ ਪ੍ਰੀਸ਼ਦ ਦੀ ਉਪ ਪ੍ਰਧਾਨ ਰਾਜਰਾਣੀ ਗਿੱਲ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
ਸਲਸਵਿਹ/2026

*ਪੰਜਾਬ ਦੀ ਡਿਗਦੀ ਹਾਲਤ ਨਾਇਬ ਸਿੰਘ ਸੈਣੀ ਦਾ ਵੱਡਾ ਬਿਆਨ*
*ਭ੍ਰਿਸ਼ਟਾਚਾਰ ਤੋਂ ਤੰਗ ਪੰਜਾਬ ਨੂੰ ਚਾਹੀਦਾ ਹੈ ਬਦਲਾਅ - ਮੁੱਖ ਮੰਤਰੀ ਨਾਇਬ ਸਿੰਘ ਸੈਣੀ*
*ਸਮਾਣਾ ਵਿੱਚ ਮੁੱਖ ਮੰਤਰੀ ਨੇ ਕਿਹਾ: ਹੁਣ ਬਦਲੇਗਾ ਪੰਜਾਬ, ਖਤਮ ਹੋਵੇਗਾ ਭ੍ਰਿਸ਼ਟਾਚਾਰ ਦਾ ਰਾਜ*
*ਭਾਜਪਾ ਹੀ ਦਿਵਾਏਗੀ ਵਿਕਾਸ ਅਤੇ ਸੁਸ਼ਾਸਨ: ਮੁੱਖ ਮੰਤਰੀ*
ਚੰਡੀਗੜ੍ਹ, 21 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਰਤ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ, ਪਰ ਜਦੋਂ ਮੈਂ ਪੰਜਾਬ ਦੀ ਸਥਿਤੀ ਦੇਖਦਾ ਹਾਂ ਤਾਂ ਮੇਰਾ ਮਨ ਪੀੜਾ ਨਾਲ ਭਰ ਜਾਂਦਾ ਹੈ। ਇੱਕ ਸਮਾਂ ਸੀ ਜਦੋਂ ਪੰਜਾਬ ਪੂਰੇ ਦੇਸ਼ ਦਾ ਸਿਰਮੌਰ ਸੀ, ਚਾਹੇ ਖੇਤੀ ਹੋਵੇ, ਖੇਡਾਂ ਹੋਣ, ਫੌਜ ਹੋਵੇ ਜਾਂ ਉਦਯੋਗ, ਪੰਜਾਬ ਦਾ ਨੰਬਰ ਸਭ ਤੋਂ ਉੱਪਰ ਹੁੰਦਾ ਸੀ। ਪਰ, ਹੁਣ ਸਥਿਤੀ ਇਸ ਦੇ ਬਿਲਕੁਲ ਉਲਟ ਹੈ। ਅੱਜ ਪੰਜਾਬ ਦਾ ਕਿਸਾਨ ਪ੍ਰੇਸ਼ਾਨ ਹੈ, ਨੌਜਵਾਨ ਨਿਰਾਸ਼ ਹਨ ਅਤੇ ਮਾਵਾਂ ਦੀਆਂ ਅੱਖਾਂ ਵਿੱਚ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਹੰਝੂ ਹਨ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਪੰਜਾਬ ਦੇ ਸਮਾਣਾ ਦੇ ਕਿਸਾਨ ਪੈਲੇਸ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਮੁੱਖ ਮੰਤਰੀ ਨੇ ਪ੍ਰੋ. ਮੋਹਨ ਲਾਲ ਸ਼ਰਮਾ ਨੂੰ ਭਾਰਤੀ ਜਨਤਾ ਪਾਰਟੀ ਦਾ ਪਟਕਾ ਪਹਿਨਾ ਕੇ ਉਨ੍ਹਾਂ ਦਾ ਪਾਰਟੀ ਵਿੱਚ ਜੁਆਇਨ ਕਰਨ 'ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦੀ ਗੱਲ ਕਹੀ। ਇਸ ਮੌਕੇ ਉਨ੍ਹਾਂ ਨੇ ਨਵਰਾਤਰਿਆਂ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਮਾਣਾ ਦਾ ਇਤਿਹਾਸ ਬਹੁਤ ਪ੍ਰਾਚੀਨ ਅਤੇ ਗੌਰਵਸ਼ਾਲੀ ਹੈ। ਬੰਦਾ ਸਿੰਘ ਬਹਾਦਰ ਨੇ ਸਾਲ 1709 ਵਿੱਚ ਸਮਾਣਾ ਦੀ ਜੰਗ ਵਿੱਚ ਮੁਗਲਾਂ ਨੂੰ ਹਰਾ ਕੇ ਸਿੱਖ ਫੌਜੀ ਸ਼ਕਤੀ ਦਾ ਲੋਹਾ ਮਨਵਾਇਆ। ਇਸ ਯੁੱਧ ਨੇ ਨਾ ਸਿਰਫ਼ ਗੁਰੂਆਂ ਦੀ ਹੱਤਿਆ ਦਾ ਬਦਲਾ ਲਿਆ ਸਗੋਂ ਪਹਿਲੇ ਸਿੱਖ ਰਾਜ ਦੀ ਨੀਂਹ ਵੀ ਰੱਖੀ। ਮੈਂ ਪੰਜਾਬ ਦੀ ਇਸ ਵੀਰ ਭੂਮੀ ਨੂੰ ਨਮਨ ਕਰਦਾ ਹਾਂ ਜਿਸ ਨੇ ਦੇਸ਼ ਦੀ ਰੱਖਿਆ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ ਹੈ ਅਤੇ ਇਹ ਉਹ ਪਵਿੱਤਰ ਧਰਤੀ ਹੈ ਜਿੱਥੇ ਮਹਾਨ ਗੁਰੂਆਂ ਨੇ ਆਪਣੀ ਪਵਿੱਤਰ ਬਾਣੀ ਰਾਹੀਂ ਸੇਵਾ, ਤਿਆਗ ਅਤੇ ਕੁਰਬਾਨੀ ਦਾ ਮਾਰਗ ਦਿਖਾਇਆ।
ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦਾ ਰਿਸ਼ਤਾ ਸਿਰਫ਼ ਗੁਆਂਢੀ ਰਾਜ ਦਾ ਨਹੀਂ ਹੈ ਬਲਕਿ ਇਹ ਰਿਸ਼ਤਾ ਖੂਨ ਦਾ ਹੈ। ਇਹ ਰਿਸ਼ਤਾ ਸਾਂਝੀ ਵਿਰਾਸਤ ਅਤੇ ਸਾਂਝੇ ਸੰਘਰਸ਼ਾਂ ਦਾ ਹੈ। ਮੈਂ ਤੁਹਾਡੇ ਵਿਚਕਾਰ ਇੱਕ ਗੁਆਂਢੀ ਦੇ ਨਾਤੇ ਨਹੀਂ, ਸਗੋਂ ਤੁਹਾਡੇ ਛੋਟੇ ਭਰਾ ਦੇ ਨਾਤੇ ਅਤੇ ਤੁਹਾਡੇ ਸ਼ੁਭਚਿੰਤਕ ਦੇ ਨਾਤੇ ਆਇਆ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਹਰ ਖੇਤਰ ਵਿੱਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ 'ਆਪ' ਪਾਰਟੀ ਨੇ ਜਨਤਾ ਨੂੰ ਝੂਠੇ ਸਬਜ਼ਬਾਗ ਦਿਖਾਏ, ਪਿਛਲੇ ਸਾਢੇ ਚਾਰ ਸਾਲਾਂ ਵਿੱਚ ਇਨ੍ਹਾਂ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਹਾਲਾਤ ਇਹ ਹਨ ਕਿ ਪੰਜਾਬ ਵਿੱਚ ਸਿਰਫ਼ ਭ੍ਰਿਸ਼ਟਾਚਾਰ ਦਾ ਹੀ ਬੋਲਬਾਲਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਵੀ ਵਿਕਸਤ ਸੂਬਾ ਬਣਾ ਸਕਦੀ ਹੈ। ਹਰਿਆਣਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ ਜਿੱਥੇ ਅੱਜ 24 ਫ਼ਸਲਾਂ ਨੂੰ ਐਮ.ਐਸ.ਪੀ. 'ਤੇ ਖਰੀਦਿਆ ਜਾ ਰਿਹਾ ਹੈ। ਪਿਛਲੇ ਸਾਢੇ 11 ਸਾਲਾਂ ਵਿੱਚ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਅਤੇ ਫ਼ਸਲ ਦੇ ਨੁਕਸਾਨ ਦੇ ਮੁਆਵਜ਼ੇ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ 16 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟ੍ਰਾਸਫਰ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਲਗਭਗ 133 ਕਰੋੜ ਰੁਪਏ ਕਿਸਾਨਾਂ ਦਾ ਕਰਜ਼ਾ ਵੀ ਮੁਆਫ਼ ਕੀਤਾ ਗਿਆ ਹੈ। ਫ਼ਸਲ ਦੀ ਖਰੀਦ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਕੀਤੀ ਜਾ ਰਹੀ ਹੈ।
ਉਨ੍ਹਾਂ ਮੌਜੂਦ ਜਨਸਮੂਹ ਨੂੰ ਅਪੀਲ ਕੀਤੀ ਕਿ ਜੇਕਰ ਪੰਜਾਬ ਨੂੰ ਵੀ ਵਿਕਸਤ ਰਾਜ ਬਣਾਉਣਾ ਹੈ ਤਾਂ ਇਸ ਦੇ ਲਈ ਸਾਲ 2027 ਵਿੱਚ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣੀ ਹੈ। ਹਰਿਆਣਾ ਵਿੱਚ ਜਿੰਨੀਆਂ ਵੀ ਭਲਾਈਕਾਰੀ ਸਕੀਮਾਂ ਹਨ, ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦਿਆਂ ਹੀ ਇੱਥੇ ਵੀ ਲਾਗੂ ਕਰਨ ਦਾ ਕੰਮ ਕੀਤਾ ਜਾਵੇਗਾ।
ਇਸ ਮੌਕੇ ਪ੍ਰੋਗਰਾਮ ਦੇ ਪ੍ਰਬੰਧਕ ਪ੍ਰੋ. ਮੋਹਨ ਲਾਲ ਸ਼ਰਮਾ ਨੇ ਮੁੱਖ ਮੰਤਰੀ ਨੂੰ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਵੀ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੇ ਹਾਜ਼ਰ ਜਨਸਮੂਹ ਨੂੰ ਸਾਲ 2027 ਵਿੱਚ ਪੰਜਾਬ ਵਿੱਚ ਕਮਲ ਦਾ ਫੁੱਲ ਖਿੜਾਉਣ ਦਾ ਅਪੀਲ ਕੀਤੀ, ਤਾਂ ਜੋ ਪੰਜਾਬ ਵਿਕਾਸ ਦੇ ਰਾਹ 'ਤੇ ਅੱਗੇ ਵਧ ਸਕੇ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਮੇਸ਼ ਗੋਇਲ, ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤਰੁਣ ਭੰਡਾਰੀ ਸਮੇਤ ਵੱਡੀ ਗਿਣਤੀ ਵਿੱਚ ਮਾਣਯੋਗ ਲੋਕ ਮੌਜੂਦ ਸਨ।
ਸਲਸਵਿਹ/2026


Comment As:

Comment (0)