Hindi
EVM Segregation (2)

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ

- ਹਰੇਕ ਪੋਲਿੰਗ ਬੂਥ 'ਚ ਇੱਕ ਬੈਲਟ ਯੂਨਿਟ, ਇੱਕ ਕੰਟਰੋਲ ਯੂਨਿਟ ਅਤੇ ਇੱਕ ਵੀ.ਵੀ. ਪੈਟ ਦੀ ਵਰਤੋਂ ਕੀਤੀ ਜਾਵੇਗੀ - ਜ਼ਿਲ੍ਹਾ ਚੋਣ ਅਫ਼ਸਰ

ਲੁਧਿਆਣਾ, 3 ਮਈ (000) - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸਥਿਤ ਜ਼ਿਲ੍ਹਾ ਪੱਧਰੀ ਵੇਅਰਹਾਊਸ ਵਿਖੇ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਨਿਰੀਖਣ ਕੀਤਾ। ਇਹ ਪ੍ਰਕਿਰਿਆ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਬੂਥਾਂ ਲਈ 29 ਅਪ੍ਰੈਲ ਨੂੰ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ.ਵੀ.ਐਮ/ਵੀ.ਵੀ. ਪੈਟ ਦੀ ਪਹਿਲੀ ਰੈਂਡਮਾਈਜ਼ੇਸ਼ਨ ਤੋਂ ਬਾਅਦ ਸ਼ੁਰੂ ਹੋਈ।

 

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੇਜਰ ਅਮਿਤ ਸਰੀਨ ਦੇ ਨਾਲ, ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਦੱਸਿਆ ਕਿ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓ) ਨੂੰ ਕੁੱਲ 3498 ਬੈਲਟ ਯੂਨਿਟ, 3498 ਕੰਟਰੋਲ ਯੂਨਿਟ ਅਤੇ 3792 ਵੀ.ਵੀ. ਪੈਟ ਮਸ਼ੀਨਾਂ ਵੰਡੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹਨਾਂ ਯੂਨਿਟਾਂ ਵਿੱਚੋਂ 20 ਫੀਸਦ ਬੈਲਟ ਅਤੇ ਕੰਟਰੋਲ ਯੂਨਿਟ ਅਤੇ 30 ਫੀਸਦ ਵੀ.ਵੀ. ਪੈਟ ਯੂਨਿਟ ਰਾਖਵੇਂ ਰੱਖੇ ਜਾਣਗੇ। ਉਨ੍ਹਾਂ ਇਹ ਵੀ ਪੁਸ਼ਟੀ ਕੀਤੀ ਕਿ ਪਹਿਲੇ ਪੱਧਰ ਦੀ ਚੈਕਿੰਗ ਦੌਰਾਨ ਮਸ਼ੀਨਾਂ ਚੰਗੀ ਹਾਲਤ ਵਿੱਚ ਪਾਈਆਂ ਗਈਆਂ। ਇਨ੍ਹਾਂ ਮਸ਼ੀਨਾਂ ਨੂੰ ਏ.ਆਰ.ਓ ਪੱਧਰ 'ਤੇ ਪ੍ਰੀ-ਪੋਲ ਈਵੀਐਮ ਸਟਰਾਂਗ ਰੂਮਾਂ ਵਿੱਚ ਸਟੋਰ ਕੀਤਾ ਜਾਵੇਗਾ।

 

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਅੱਗੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਹਰੇਕ ਪੋਲਿੰਗ ਬੂਥ ਵਿੱਚ ਇੱਕ ਬੈਲਟ ਯੂਨਿਟ, ਇੱਕ ਕੰਟਰੋਲ ਯੂਨਿਟ ਅਤੇ ਇੱਕ ਵੀ.ਵੀ. ਪੈਟ ਮਸ਼ੀਨ ਹੋਵੇਗੀ। ਭਾਰਤੀ ਚੋਣ ਕਮਿਸ਼ਨ ਵੱਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਦੇ 2921 ਪੋਲਿੰਗ ਬੂਥਾਂ 'ਤੇ ਪਹਿਲੀ ਜੂਨ ਨੂੰ ਵੋਟਾਂ ਪੈਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਮਾਣਿਤ ਵੋਟਿੰਗ ਮਸ਼ੀਨਾਂ ਦੀ ਸੂਚੀ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਸਪਲਾਈ ਕਰ ਦਿੱਤੀ ਗਈ ਹੈ।


Comment As:

Comment (0)