Hindi
1000592746

ਉਰਦੂ ਆਮੋਜ਼ ਦੀਆਂ ਕਲਾਸਾਂ ਦੇ ਦਾਖਲੇ ਲਈ 9 ਜਨਵਰੀ 2026 ਤੱਕ ਵਾਧਾ

ਉਰਦੂ ਆਮੋਜ਼ ਦੀਆਂ ਕਲਾਸਾਂ ਦੇ ਦਾਖਲੇ ਲਈ 9 ਜਨਵਰੀ 2026 ਤੱਕ ਵਾਧਾ

ਦਫਤਰ ਜਿਲਾ ਲੋਕ ਸੰਪਰਕ ਅਫਸਰਫ਼ਰੀਦਕੋਟ

 

ਉਰਦੂ ਆਮੋਜ਼ ਦੀਆਂ ਕਲਾਸਾਂ ਦੇ ਦਾਖਲੇ ਲਈ 9 ਜਨਵਰੀ 2026 ਤੱਕ ਵਾਧਾ

 

ਫਰੀਦਕੋਟ 2 ਜਨਵਰੀ (2026)  ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ ਵਿਖੇ ਉਰਦੂ ਆਮੋਜ਼ ਦੀਆਂ ਕਲਾਸਾਂ ਵਿੱਚ ਦਾਖਲੇ ਲਈ 9 ਜਨਵਰੀ 2026 ਤੱਕ ਵਾਧਾ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਮਨਜੀਤ ਪੁਰੀ ਨੇ ਦੱਸਿਆ ਕਿ ਪਹਿਲਾਂ ਦਾਖਲੇ ਲਈ ਆਖਿਰੀ ਮਿਤੀ 31 ਦਸੰਬਰ 2025 ਰੱਖੀ ਗਈ ਸੀ ਹੁਣ ਆਖਿਰੀ ਮਿਤੀ ਵਿੱਚ ਵਾਧਾ ਕਰਦਿਆਂ 9 ਜਨਵਰੀ 2026 ਕੀਤੀ ਗਈ  ਹੈ।

          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮਰ ਤੇ ਵਰਗ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ।  ਪੂਰੇ ਕੋਰਸ ਦੀ ਦਾਖਲਾ ਫੀਸ 500 ਰੁਪਏ ਹੋਵੇਗੀ। ਉਨ੍ਹਾਂ ਦੱਸਿਆ ਕਿ ਉਰਦੂ ਸਿਖਲਾਈ ਕੋਰਸ 6 ਮਹੀਨੇ ਦਾ ਹੈ। ਕੋਰਸ ਖਤਮ ਹੋਣ ਉਪਰੰਤ ਡਾਇਰੈਕਟਰਭਾਸ਼ਾ ਵਿਭਾਗ ਪੰਜਾਬ ਵੱਲੋਂ ਪ੍ਰੀਖਿਆ ਲਈ ਜਾਵੇਗੀ ਅਤੇ ਪਾਸ ਹੋਣ ਵਾਲੇ ਉਮੀਦਵਾਰ ਨੂੰ ਵਿਭਾਗ ਵੱਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਇਹ ਕਲਾਸ ਦਫਤਰੀ ਕੰਮ-ਕਾਜ ਵਾਲੇ ਦਿਨ ਸ਼ਾਮ 5-15 ਤੋਂ 6-15 ਵਜੇ ਤੱਕ ਸਰਕਾਰੀ ਕੰਨਿਆ ਸੀਨੀ. ਸੈਕੰ ਸਕੂਲ ਫ਼ਰੀਦਕੋਟ ਵਿਖੇ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਖਲਾ ਲੈਣ ਵਾਲੇ ਚਾਹਵਾਨ ਉਮੀਦਵਾਰ ਕਿਸੇ ਵੀ ਕੰਮ-ਕਾਜ ਵਾਲੇ ਦਿਨ ਦਾਖਲਾ ਫਾਰਮ ਜਿਲ੍ਹਾ ਭਾਸ਼ਾ ਦਫਤਰਕਮਰਾ ਨੰ. 333, ਦੂਜੀ ਮੰਜ਼ਿਲਜਿਲ੍ਹਾ ਪ੍ਰਬੰਧਕੀ ਕੰਪਲੈਕਸਫ਼ਰੀਦਕੋਟ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

 


Comment As:

Comment (0)