Hindi
WhatsApp Image 2026-05-14 at 13

ਖਾਦ ਅਤੇ ਪਾਣੀ ਦੀ ਬੱਚਤ ਲਈ ਪੀ.ਏ.ਯੂ. ਦੀਆਂ ਸਿਫਾਰਸ਼ ਕਿਸਮਾਂ ਅਪਨਾਉਣ ਕਿਸਾਨ : ਕੇ.ਵੀ.ਕੇ.

ਖਾਦ ਅਤੇ ਪਾਣੀ ਦੀ ਬੱਚਤ ਲਈ ਪੀ.ਏ.ਯੂ. ਦੀਆਂ ਸਿਫਾਰਸ਼ ਕਿਸਮਾਂ ਅਪਨਾਉਣ ਕਿਸਾਨ : ਕੇ.ਵੀ.ਕੇ.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਿਰੋਜ਼ਪੁਰ

ਖਾਦ ਅਤੇ ਪਾਣੀ ਦੀ ਬੱਚਤ ਲਈ ਪੀ.ਏ.ਯੂ. ਦੀਆਂ ਸਿਫਾਰਸ਼ ਕਿਸਮਾਂ ਅਪਨਾਉਣ ਕਿਸਾਨ : ਕੇ.ਵੀ.ਕੇ.
ਫ਼ਿਰੋਜ਼ਪੁਰ, 14 ਮਈ:
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਵੱਲੋਂ ਡਾ. ਗੁਰਮੇਲ ਸਿੰਘ, ਡਿਪਟੀ ਡਾਇਰੈਕਟਰ ਦੀ ਅਗਵਾਈ ਹੇਠ ਰਸਾਇਣਕ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਭੂਰੇ ਖੁਰਦ ਵਿਖੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਡਾ. ਸਿਮਰਨਜੀਤ ਕੌਰ, ਸਹਾਇਕ ਪ੍ਰੋਫੈਸਰ, ਪੌਦ ਸੁਰੱਖਿਆ ਨੇ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀ ਫ਼ਸਲ ਵਿੱਚ ਬੀਜ ਦੀ ਸੋਧ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਬੌਣੇ ਰੋਗ ਬਾਰੇ ਦੱਸਦਿਆਂ ਉਹਨਾਂ ਕਿਹਾ ਕਿ ਇਹ ਵਿਸ਼ਾਣੂ ਰੋਗ ਹੈ ਅਤੇ ਇਸ ਰੋਗ ਝੋਨੇ ਦੀ ਕਿਸੇ ਵੀ ਕਿਸਮ ਵਿੱਚ ਆ ਸਕਦੇ ਹੈ। ਪਨੀਰੀ ਵਾਲੀ ਥਾਂ ਨੂੰ ਨਦੀਨ ਮੁਕਤ ਰੱਖਕੇ ਅਤੇ ਲਗਾਤਾਰ ਸਰਵੇਖਣ ਕਰਕੇ ਇਸ ਰੋਗ ਦੇ ਹਮਲੇ ਨੂੰ ਘਟਾਇਆ ਜਾ ਸਕਦਾ ਹੈ।
ਡਾ. ਭੱਲਣ ਸਿੰਘ ਸੇਖੋਂ, ਸਹਾਇਕ ਪ੍ਰੋਫੈਸਰ, ਸਬਜ਼ੀ ਵਿਗਿਆਨ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੀ.ਏ.ਯੂ. ਵੱਲੋਂ ਸਿਫਾਰਸ਼ ਕੀਤੀਆਂ ਝੋਨੇ ਦੀਆਂ ਕਿਸਮਾਂ ਜਿਵੇਂ ਪੀ.ਆਰ.-131, ਪੀ.ਆਰ.-132, ਪੀ.ਆਰ.-126 ਅਤੇ ਨਵੀਂ ਕਿਸਮ ਪੀ.ਆਰ.-133 ਅਪਨਾ ਕੇ ਖਾਦ ਅਤੇ ਪਾਣੀ ਦੀ ਬਚਤ ਕਰ ਸਕਦੇ ਹਨ। ਖਾਸ ਕਰਕੇ ਪੀ.ਆਰ. 132 ਨੂੰ ਆਮ ਨਾਲੋਂ 25 ਪ੍ਰਤੀਸ਼ਤ ਯੂਰੀਆ ਘੱਟ ਪਾਉਣ ਦੀ ਸਿਫਾਰਸ਼ ਹੈ।
ਉਹਨਾਂ ਦੱਸਿਆ ਕਿ ਪੀ.ਆਰ. 133 (ਨਵੀਂ ਕਿਸਮ) ਦਾ ਬੀਜ 500 ਰੁਪਏ ਪ੍ਰਤੀ 4 ਕਿੱਲੋ ਬੈਗ ਅਤੇ ਬਾਕੀ ਕਿਸਮਾਂ ਦੇ ਬੀਜ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ 1500 ਪ੍ਰਤੀ 24 ਕਿੱਲੋ ਬੈਗ ਦੇ ਹਿਸਾਬ ਨਾਲ ਉਪਲਬਧ ਹਨ। ਖਾਦ ਦੀ ਸੁਚੱਜੀ ਵਰਤੋਂ ਲਈ ਉਹਨਾਂ ਕਿਸਾਨਾਂ ਨੂੰ ਮਿੱਟੀ ਦੀ ਪਰਖ ਦੇ ਅਧਾਰ 'ਤੇ ਮੁੱਖ ਫ਼ਸਲਾਂ, ਸਬਜ਼ੀਆਂ ਅਤੇ ਫਲਾਂ ਵਿੱਚ ਖਾਦਾਂ ਦੀ ਵਰਤੋਂ ਕਰਨ ਲਈ ਕਿਹਾ। ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬਣੀ ਮਿੱਟੀ ਅਤੇ ਪਾਣੀ ਪਰਖ ਲੈਬ ਬਾਰੇ ਦਸਦਿਆਂ ਕਿਹਾ ਕਿ ਸਾਉਣੀ ਦੀ ਫ਼ਸਲ ਦੀ ਬਿਜਾਈ ਤੋਂ ਪਹਿਲਾਂ ਮਿੱਟੀ ਪਰਖ ਜ਼ਰੂਰ ਕਰਵਾ ਲੈਣੀ ਚਾਹੀਦੀ ਹੈ।
ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਕਣਕ ਦੀ ਫ਼ਸਲ ਨੂੰ ਸਿਫਾਰਸ਼ ਡੀ.ਏ.ਪੀ. ਦੀ ਖਾਦ ਪਾਈ ਹੋਵੇ ਤਾਂ ਝੋਨੇ ਨੂੰ ਖ਼ਾਦ ਪਾਉਣ ਦੀ ਲੋੜ ਨਹੀਂ। ਬਾਗਬਾਨੀ ਵਿਭਾਗ ਤੋਂ ਆਏ ਬਾਗਬਾਨੀ ਵਿਕਾਸ ਅਫਸਰ ਡਾ. ਸਿਮਰਨ ਸਿੰਘ ਅਤੇ ਡਾ. ਪ੍ਰਦੀਪ ਸਿੰਘ ਨੇ ਬਾਗਬਾਨੀ ਮਹਿਕਮੇ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ। ਕੈਂਪ ਦੇ ਅੰਤ ਵਿਚ ਖੇਤੀਬਾੜੀ ਮਾਹਿਰਾਂ ਵੱਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਤਸੱਲੀਬਖਸ਼ ਢੰਗ ਨਾਲ ਦਿੱਤੇ ਗਏ।

 


Comment As:

Comment (0)