Hindi
WhatsApp Image 2025-09-03 at 2

ਵਿਧਾਇਕ ਤੇ ਡਿਪਟੀ ਕਮਿਸ਼ਨਰ ਵੱਲੋਂ ਸੇਮ ਨਾਲੇ ਦਾ ਦੌਰਾ

ਵਿਧਾਇਕ ਤੇ ਡਿਪਟੀ ਕਮਿਸ਼ਨਰ ਵੱਲੋਂ ਸੇਮ ਨਾਲੇ ਦਾ ਦੌਰਾ

ਵਿਧਾਇਕ ਤੇ ਡਿਪਟੀ ਕਮਿਸ਼ਨਰ ਵੱਲੋਂ ਸੇਮ ਨਾਲੇ ਦਾ ਦੌਰਾ
ਫਾਜ਼ਿਲਕਾ, 3 ਸਤੰਬਰ
ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਗੁਰਮੀਤ ਸਿੰਘ ਨੇ ਅੱਜ ਸਾਬੂ ਆਣਾ ਪਿੰਡ ਨੂੰ ਜਾਂਦੇ ਸੇਮ ਨਾਲੇ ਦਾ ਦੌਰਾ ਕਰਕੇ ਇੱਥੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਨੇ ਡ੍ਰੇਨਜ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਸਮੇਂ ਸਮੇ ਨਾਲਿਆਂ ਤੇ ਵੀ ਪੂਰੀ ਚੌਕਸੀ ਰੱਖੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸੇਮ ਨਾਲੇ ਵਿਚ ਕੋਈ ਦਰਾਰ ਨਾ ਆਵੇ ਅਤੇ ਫਸਲਾਂ ਜਾਂ ਆਬਾਦੀ ਦਾ ਨੁਕਸਾਨ ਨਾ ਹੋਵੇ।
ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ ਅਤੇ ਕਾਰਜਕਾਰੀ ਇੰਜਨੀਅਰ ਅਲੋਕ ਚੌਧਰੀ ਵੀ ਉਨ੍ਹਾਂ ਦੇ ਨਾਲ ਹਾਜਰ ਸਨ।
ਇਸ ਤੋਂ ਪਹਿਨਾਂ ਡਿਪਟੀ ਕਮਿਸ਼ਨਰ ਅਤੇ ਵਿਧਾਇਕ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਬੈਠਕ ਕਰਕੇ ਪ੍ਰਭਾਵਿਤ ਪਿੰਡਾਂ ਵਿਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਲਗਾਏ ਵਲੰਟੀਅਰਾਂ ਨੂੰ ਕਿਹਾ ਕਿ ਲੋਕਾਂ ਨੂੰ ਵੱਧ ਰਹੇ ਪਾਣੀ ਦੀ ਸਥਿਤੀ ਤੋਂ ਜਾਣੂ ਕਰਵਾਉਂਦੇ ਹੋਏ ਸੁਰੱਖਿਅਤ ਥਾਂ ਤੇ ਲਿਆਂਦਾ ਜਾਵੇ।

 


Comment As:

Comment (0)