ਫਾਜ਼ਿਲਕਾ ਦੇ ਵਿਧਾਇਕ ਨੇ ਹੜ੍ਹ ਪ੍ਰਭਾਵਿਤ ਪਿੰਡ ਰੇਤੇ ਵਾਲੀ ਭੈਣੀ ਸਮੇਤ ਵੱਖ-ਵੱਖ ਪਿੰਡਾਂ ਵਿੱਚ ਵੰਡੀਆਂ ਤਰਪਾਲਾਂ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਾਜ਼ਿਲਕਾ
ਫਾਜ਼ਿਲਕਾ ਦੇ ਵਿਧਾਇਕ ਨੇ ਹੜ੍ਹ ਪ੍ਰਭਾਵਿਤ ਪਿੰਡ ਰੇਤੇ ਵਾਲੀ ਭੈਣੀ ਸਮੇਤ ਵੱਖ-ਵੱਖ ਪਿੰਡਾਂ ਵਿੱਚ ਵੰਡੀਆਂ ਤਰਪਾਲਾਂ
ਫਾਜ਼ਿਲਕਾ 5 ਸਤੰਬਰ 2025…..
ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਰੇਤੇ ਵਾਲੀ ਭੈਣੀ, ਝੰਗੜ ਭੈਣੀ, ਰਾਮ ਸਿੰਘ ਭੈਣੀ ਤੇ ਦੋਨਾਂ ਨਾਨਕਾ ਆਦਿ ਪਿੰਡਾਂ ਵਿੱਚ ਤਰਪਾਲਾਂ ਵੰਡੀਆਂ। ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਫਾਜ਼ਿਲਕਾ ਜਸਪ੍ਰੀਤ ਸਿੰਘ ਵੀ ਹਾਜ਼ਰ ਸਨ।
ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ ਹੈ ਤੇ ਉਨ੍ਹਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਪਿੰਡਾਂ ਵਿੱਚ ਵਿਚਰ ਕੇ ਲੋਕਾਂ ਦਾ ਹਾਲ ਜਾਣ ਰਹੇ ਹਨ ਤੇ ਉਨ੍ਹਾਂ ਨੂੰ ਰਾਹਤ ਸਮੱਗਰੀ ਜਿਵੇਂ ਕਿ ਰਾਸ਼ਨ, ਸਾਫ ਪਾਣੀ ਤੇ ਪਸ਼ੂਆਂ ਲਈ ਫੀਡ ਦੀ ਵੰਡ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਹੜ੍ਹ ਪ੍ਰਭਾਵਿਤ ਪਿੰਡਾਂ ਵੱਲੋਂ ਉਨ੍ਹਾਂ ਤੋਂ ਤਰਪਾਲਾਂ ਦੀ ਮੰਗ ਕੀਤੀ ਗਈ ਸੀ ਤੇ ਹੁਣ ਇਹ ਮੰਗ ਪੂਰੀ ਕਰਦਿਆਂ ਉਨ੍ਹਾਂ ਨੂੰ ਤਰਪਾਲਾਂ ਦੀ ਵੰਡ ਕੀਤੀ ਜਾ ਰਹੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੈ ਤਾਂ ਉਹ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ ਹਰ ਸਮੱਸਿਆ ਦੇ ਹੱਲ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਰਾਹਤ ਸਮੱਗਰੀ ਦੀ ਵੰਡ ਤੋਂ ਇਲਾਵਾ ਲੋਕਾ ਦੇ ਠਹਿਰਣ ਲਈ ਬਣੇ ਰਾਹਤ ਕੇਂਦਰਾਂ ਦਾ ਵੀ ਉਹ ਦੌਰਾ ਕਰ ਰਹੇ ਹਨ ਤੇ ਉਥੇ ਰਹਿ ਰਹੇ ਲੋਕਾਂ ਦਾ ਹਾਲ ਜਾਣ ਰਹੇ ਹਨ ਤੇ ਉਨ੍ਹਾਂ ਨੂੰ ਮਿਲ ਰਹੀ ਰਾਹਤ ਸਮੱਗਰੀ ਦਾ ਨਿਰੀਖਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁਦਰਤ ਦੀ ਕਰੋਪੀ ਵਿੱਚ ਮੈਂ ਆਪਣਾ ਫਰਜ਼ ਸਮਝਦਾ ਹਾਂ ਕਿ ਮੈਂ ਲੋਕਾਂ ਦੇ ਨਾਲ ਖੜ੍ਹਾ ਤਾਂ ਕਿ ਮੇਰੇ ਹਲਕੇ ਦੇ ਲੋਕਾਂ ਦੀ ਹੌਂਸਲਾ ਅਫਜਾਈ ਹੋ ਸਕੇ।
ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਵਿਧਾਇਕ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ! ਉਹਨਾਂ ਕਿਹਾ ਕਿ ਵਿਧਾਇਕ ਖੁਦ ਪਿੰਡਾਂ ਵਿੱਚ ਆ ਕੇ ਉਹਨਾਂ ਨੂੰ ਰਾਸ਼ਨ ਸਮੱਗਰੀ ਦੀ ਵੰਡ ਕਰ ਰਹੇ ਤੇ ਉਨ੍ਹਾਂ ਦਾ ਹਾਲ ਚਾਲ ਜਾਣ ਰਹੇ ਹਨ! ਜਿਸ ਲਈ ਉਹ ਪੰਜਾਬ ਸਰਕਾਰ ਤੇ ਵਿਧਾਇਕ ਦੇ ਧੰਨਵਾ
ਦੀ ਹਨ!