ਮੋਹਾਲੀ ਜ਼ਿਲੇ 'ਚ ਪੀਜ਼ਾ ਸਟੋਰ 'ਚ ਲੱਗੀ ਭਿਆਨਕ ਅੱਗ ਨੇ ਮਚਾਈ ਦਹਿਸ਼ਤ
ਮੋਹਾਲੀ ਜ਼ਿਲੇ 'ਚ ਪੀਜ਼ਾ ਸਟੋਰ 'ਚ ਲੱਗੀ ਭਿਆਨਕ ਅੱਗ ਨੇ ਮਚਾਈ ਦਹਿਸ਼ਤ|
ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ।
ਚੰਡੀਗੜ੍ਹ, 16 ਨਵੰਬਰ:
ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ ਸਿਟੀ ਸੈਂਟਰ ਵਿੱਚ ਸਥਿਤ ਇੱਕ ਪੀਜ਼ਾ ਸਟੋਰ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਪੀਜ਼ਾ ਸੈਂਟਰ ਵਿੱਚ ਅੱਗ ਲੱਗ ਗਈ। ਜਿਸ ਕਾਰਨ ਅੰਦਰ ਬੈਠੇ ਲੋਕ ਇਧਰ-ਉਧਰ ਭੱਜਣ ਲੱਗੇ। ਮੌਕੇ 'ਤੇ ਅੱਗ ਬੁਝਾਉਣ ਲਈ ਸੁਸਾਇਟੀ ਵੱਲੋਂ ਲਗਾਇਆ ਗਿਆ ਸਾਮਾਨ ਕੰਮ ਕਰਨ 'ਚ ਅਸਫਲ ਰਿਹਾ ਅਤੇ ਮੁਹਾਲੀ ਨਗਰ ਨਿਗਮ ਦੀ ਫਾਇਰ ਬ੍ਰਿਗੇਡ ਦੀ ਟੀਮ ਨੂੰ ਬੁਲਾਇਆ ਗਿਆ ਜੋ ਅੱਗ ਬੁਝਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।ਹਾਦਸੇ 'ਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ | .