Hindi
WhatsApp Image 2025-12-26 at 3

ਮੱਛੀ ਪਾਲਣ ਵਿਭਾਗ ਵਲੋਂ ਸਰਦ ਰੁੱਤ ਵਾਸਤੇ ਮੱਛੀ ਪਾਲਕਾਂ ਲਈ ਐਡਵਾਇਜ਼ਰੀ ਜਾਰੀ

ਮੱਛੀ ਪਾਲਣ ਵਿਭਾਗ ਵਲੋਂ ਸਰਦ ਰੁੱਤ ਵਾਸਤੇ ਮੱਛੀ ਪਾਲਕਾਂ ਲਈ ਐਡਵਾਇਜ਼ਰੀ ਜਾਰੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਮਾਲੇਰਕੋਟਲਾ

ਮੱਛੀ ਪਾਲਣ ਵਿਭਾਗ ਵਲੋਂ ਸਰਦ ਰੁੱਤ ਵਾਸਤੇ ਮੱਛੀ ਪਾਲਕਾਂ ਲਈ ਐਡਵਾਇਜ਼ਰੀ ਜਾਰੀ

ਮਾਲੇਰਕੋਟਲਾ 26 ਦਸੰਬਰ :

                             ਮੱਛੀ ਪਾਲਣ ਵਿਭਾਗ ਵੱਲੋਂ ਸਰਦੀ ਦੇ ਮੌਸਮ ਵਿੱਚ ਮੱਛੀ ਪਾਲਕਾਂ ਲਈ ਮਹੱਤਵਪੂਰਨ ਐਡਵਾਈਜ਼ਰੀ ਜਾਰੀ ਕੀਤੀ ਗਈ ਹੈਤਾਂ ਕਿ ਵਧ ਰਹੀ ਸਰਦੀ ਦੇ ਮੌਸਮ ਦਾ ਮੱਛੀਆਂ ਜਾਂ ਮੱਛੀ ਪਾਲਕਾਂ ਦੇ ਕਾਰੋਬਾਰ ਉੱਪਰ ਕੋਈ ਮਾੜਾ ਪ੍ਰਭਾਵ ਨਾ ਪਵੇ। ਜ਼ਿਲ੍ਹੇ ਦੇ ਸਮੂਹ ਮੱਛੀ ਪਾਲਕਾਂ ਨੂੰ ਸਰਦੀਆਂ ਦੌਰਾਨ ਜਲ-ਜੀਵਾਂਜਿਨ੍ਹਾਂ ਨੂੰ ਸਰਦੀਆਂ ਵਿੱਚ ਵਿਸ਼ੇਸ਼ ਦੇਖਭਾਲ ਦੀ ਲੋੜ ਹੁੰਦੀ ਹੈਦੀ ਸਾਂਭ ਸੰਭਾਲ ਬਾਰੇ ਜਾਗਰੂਕ ਕਰਦਿਆਂ ਸਹਾਇਕ ਡਾਇਰੈਕਟਰ ਤੇਜਿੰਦਰ ਸਿੰਘ ਨੇ ਕਿਹਾ ਕਿ ਅਕਸਰ ਸਰਦੀ ਦੇ ਦਿਨਾਂ ਵਿੱਚ ਪਾਣੀ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਇਸ ਲਈ ਮੱਛੀ ਪਾਲਕ ਸਰਦੀ ਦੇ ਦਿਨਾਂ ਵਿੱਚ ਇਸ ਦੀ ਕਮੀ ਨੂੰ ਪੂਰਾ ਕਰਨ ਲਈ ਸਵੇਰੇ ਤਲਾਬ ਵਿੱਚ ਤਾਜਾ ਪਾਣੀ ਪਾਉਣ ਜਾਂ ਏਰੀਏਟਰਾਂ ਦੀ ਵਰਤੋਂ ਕਰਨ ਅਤੇ ਤਲਾਬ ਵਿੱਚ ਪਾਣੀ ਦੇ ਪੀ.ਐਚ.ਪੱਧਰ ਦੀ ਨਿਯਮਤ ਨਿਗਰਾਨੀ ਰੱਖਣ

                           ਉਨ੍ਹਾਂ ਮੱਛੀ ਪਾਲਕਾਂ ਨੂੰ ਆਪਣੇ ਫਾਰਮਾਂ ਵਿੱਚ ਆਕਸੀਜਨ ਦੀਆਂ ਗੋਲੀਆਂ ਜਾਂ ਪਾਊਡਰ ਰੱਖਣ ਦੀ ਸਲਾਹ ਵੀ ਦਿੱਤੀ ਹੈ। ਇਸ ਤੋਂ ਇਲਾਵਾ ਸਰਦੀਆਂ ਦੇ ਮੌਸਮ ਦੌਰਾਨ ਫਿਨ ਰੌਟਗਿਲ ਰੌਟਈ.ਯੂ.ਐਸ ਅਤੇ ਆਰਗੂਲੋਸਿਸ ਵਰਗੀਆਂ ਬਿਮਾਰੀਆਂ ਦੇ ਵਧੇਰੇ ਜ਼ੋਖ਼ਮ ਨਾਲ ਪ੍ਰਭਾਵਿਤ ਹੋ ਸਕਣ ਵਾਲੀਆਂ ਮੱਛੀਆਂ ਨੂੰ ਬਚਾਉਣ ਲਈ ਤਲਾਬ ਵਿੱਚ 400 ਮਿਲੀਲੀਟਰ ਪ੍ਰਤੀ ਏਕੜ ਸਾਈਫੈਕਸ ਦੀ ਵਰਤੋਂ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।

                          ਉਨ੍ਹਾਂ ਹੋਰ ਕਿਹਾ ਕਿ ਉਹ ਤਲਾਅ ਵਿੱਚ ਪਾਣੀ ਦਾ ਪੱਧਰ 6 ਤੋਂ 7 ਫੁੱਟ ਦਰਮਿਆਨ ਰੱਖਣ ਨੂੰ ਤਰਜੀਹ ਦੇਣ ਤਾਂ ਜੋ ਹੇਠਲੇ ਗਰਮ ਜ਼ੋਨ ਵਿੱਚ ਹਾਈਬਰਨੇਸ਼ਨ ਵਾਸਤੇ ਮੱਛੀਆਂ ਨੂੰ ਲੋੜੀਂਦੀ ਜਗ੍ਹਾ ਮੁਹੱਈਆ ਹੋ ਸਕੇ । ਉਨ੍ਹਾਂ ਕਿਹਾ ਕਿ ਮੱਛੀ ਪਾਲਕ ਹੋਰ ਜਾਣਕਾਰੀ ਲਈ ਮੱਛੀ ਪਾਲਣ ਅਫ਼ਸਰ ਲਵਪ੍ਰੀਤ ਸਿੰਘ ਦੇ ਮੋਬਾਇਲ ਨੰਬਰ 9855614842 ਤੇ ਸੰਪਰਕ ਕਰ ਸਕਦੇ ਹਨ।

 

Comment As:

Comment (0)