Hindi

25 ਜੂਨ ਤੋਂ 24 ਜੁਲਾਈ ਤੱਕ ਐੱਸ.ਆਈ.ਆਰ. ਤਹਿਤ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਤੋਂ ਭਰਵਾਉਣਗੇ ਗਣਨਾ ਫਾਰਮ- ਜ਼ਿਲ੍ਹਾ

25 ਜੂਨ ਤੋਂ 24 ਜੁਲਾਈ ਤੱਕ ਐੱਸ.ਆਈ.ਆਰ. ਤਹਿਤ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਤੋਂ ਭਰਵਾਉਣਗੇ ਗਣਨਾ ਫਾਰਮ- ਜ਼ਿਲ੍ਹਾ ਚੋਣ ਅਫਸਰ ਆਦਿਤਿਆ ਉੱਪਲ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਗੁਰਦਾਸਪੁਰ।

25 ਜੂਨ ਤੋਂ 24 ਜੁਲਾਈ ਤੱਕ ਐੱਸ.ਆਈ.ਆਰ. ਤਹਿਤ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਤੋਂ ਭਰਵਾਉਣਗੇ ਗਣਨਾ ਫਾਰਮ- ਜ਼ਿਲ੍ਹਾ ਚੋਣ ਅਫਸਰ ਆਦਿਤਿਆ ਉੱਪਲ

ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਬੀ.ਐਲ.ਓਜ਼ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਦੀ ਜੂਨ-2026 ਦੀ ਤਿਮਾਹੀ ਜਾਂਚ ਵੀ ਕੀਤੀ ਗਈ

ਗੁਰਦਾਸਪੁਰ, 23 ਜੂਨ ()

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਦਿਤਿਆ ਉੱਪਲ ਨੇ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ-2026 ਦੇ ਦੂਜੇ ਪੜਾਅ ਸਬੰਧੀ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ ਅਤੇ ਚੋਣ ਪ੍ਰਕਿਰਿਆ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।

ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫਸਰ (ਬੀ.ਐਲ.ਓ.) ਘਰ-ਘਰ ਜਾ ਕੇ ਵੋਟਰਾਂ ਤੋਂ ਗਣਨਾ ਫਾਰਮ (ਐਨਯੂਮੇਰੇਸ਼ਨ ਫਾਰਮ) ਭਰਵਾਉਣਗੇ। ਇਸ ਦੌਰਾਨ ਉਨ੍ਹਾਂ ਨੇ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਨੂੰ ਬੀ.ਐਲ.ਓਜ਼ ਦਾ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 24 ਜੁਲਾਈ ਤੱਕ ਪੋਲਿੰਗ ਸਟੇਸ਼ਨਾਂ ਦੇ ਰੈਸ਼ਨਲਾਈਜ਼ੇਸ਼ਨ ਦਾ ਕੰਮ ਵੀ ਪੂਰਾ ਕੀਤਾ ਜਾਵੇਗਾ। ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਨ੍ਹਾਂ ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਹੋਵੇਗੀ, ਉੱਥੇ ਨਵੇਂ ਪੋਲਿੰਗ ਸਟੇਸ਼ਨ ਬਣਾਉਣ ਲਈ ਪ੍ਰਸਤਾਵ ਤਿਆਰ ਕਰਕੇ ਕਮਿਸ਼ਨ ਨੂੰ ਭੇਜੇ ਜਾਣਗੇ।

ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਵਿਧਾਨ ਸਭਾ ਹਲਕਾ ਪੱਧਰ ’ਤੇ ਬੀ.ਐਲ.ਏ.-1 ਅਤੇ ਬੂਥ ਪੱਧਰ ’ਤੇ ਬੀ.ਐਲ.ਏ.-2 ਦੀ ਨਿਯੁਕਤੀ, ਜਿਥੇ ਰਹਿ ਗਈ ਹੈ, ਉਥੇ ਜਲਦੀ ਯਕੀਨੀ ਬਣਾਉਣ ਅਤੇ ਉਨ੍ਹਾਂ ਦੀ ਜਾਣਕਾਰੀ ਸਬੰਧਤ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਜ਼ਿਲ੍ਹਾ ਚੋਣ ਦਫ਼ਤਰ ਨੂੰ ਉਪਲਬੱਧ ਕਰਵਾਉਣ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਬੀ.ਐਲ.ਏ.-1 ਅਤੇ ਬੀ.ਐਲ.ਏ.-2 ਸਬੰਧਤ ਚੋਣ ਅਫ਼ਸਰਾਂ ਵੱਲੋਂ ਬੁਲਾਈਆਂ ਜਾਣ ਵਾਲੀਆਂ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ।

ਉਨ੍ਹਾਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰੀਵਿਜ਼ਨ-2026 ਦੇ ਸਫਲ ਸੰਚਾਲਨ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ।

ਮੀਟਿੰਗ ਤੋਂ ਬਾਅਦ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪੱਧਰ ’ਤੇ ਬਣੇ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਦੀ ਜੂਨ-2026 ਦੀ ਤਿਮਾਹੀ ਜਾਂਚ (ਵੇਅਰਹਾਊਸ ਖੋਲ੍ਹ ਕੇ ਅੰਦਰੂਨੀ ਹਾਲਾਤਾਂ ਦੀ) ਕੀਤੀ ਗਈ। ਜਾਂਚ ਦੌਰਾਨ ਸਾਰੇ ਸਬੰਧਤ ਰਿਕਾਰਡ, ਲਾਗਬੁੱਕਾਂ ਅਤੇ ਐਂਟਰੀ ਰਜਿਸਟਰਾਂ ਦੀ ਵੀ ਜਾਂਚ ਕੀਤੀ ਗਈ ਤਾਂ ਜੋ ਪਾਰਦਰਸ਼ਤਾ ਯਕੀਨੀ ਬਣਾਈ ਜਾ ਸਕੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਈ.ਵੀ.ਐੱਮ. ਵੇਅਰਹਾਊਸ ਦੀ ਤਿਮਾਹੀ ਜਾਂਚ ਇੱਕ ਨਿਯਮਿਤ ਅਤੇ ਲਾਜ਼ਮੀ ਪ੍ਰਕਿਰਿਆ ਹੈ। ਇਸ ਦਾ ਉਦੇਸ਼ ਚੋਣ ਪ੍ਰਕਿਰਿਆ ਦੀ ਨਿਰਪੱਖਤਾ, ਸੁਰੱਖਿਆ ਅਤੇ ਪਾਰਦਰਸ਼ਤਾ ਨੂੰ ਕਾਇਮ ਰੱਖਣਾ ਹੈ। ਉਨ੍ਹਾਂ ਸੰਤੋਸ਼ ਪ੍ਰਗਟਾਇਆ ਕਿ ਜ਼ਿਲ੍ਹੇ ਵਿੱਚ ਵੇਅਰਹਾਊਸ ਦੀ ਵਿਵਸਥਾ ਉੱਚਤਮ ਮਿਆਰਾਂ ਦੇ ਅਨੁਕੂਲ ਪਾਈ ਗਈ ਹੈ।

ਇਸ ਮੌਕੇ ’ਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਇਹ ਪਹਿਲ ਲੋਕਤਾਂਤਰਿਕ ਪ੍ਰਕਿਰਿਆ ਵਿੱਚ ਆਮ ਲੋਕਾਂ ਦੇ ਭਰੋਸੇ ਨੂੰ ਮਜ਼ਬੂਤ ਕਰਦੀ ਹੈ ਅਤੇ ਮਸ਼ੀਨਾਂ ਦੀ ਨਿਰਪੱਖਤਾ ਬਾਰੇ ਫੈਲਾਈਆਂ ਜਾਣ ਵਾਲੀਆਂ ਭਰਮਾਤਮਕ ਧਾਰਨਾਵਾਂ ਨੂੰ ਦੂਰ ਕਰਨ ਵਿੱਚ ਸਹਾਇਕ ਹੈ।

ਇਸ ਮੌਕੇ ’ਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਸਿਮਰਨ ਸਿੰਘ ਢਿੱਲੋਂ, ਚੋਣ ਤਹਿਸੀਲਦਾਰ ਗੁਰਦਾਸਪੁਰ ਮਨਜਿੰਦਰ ਸਿੰਘ, ਸ਼੍ਰੀ ਗੁਰਵਿੰਦਰ ਲਾਲ, ਆਫਿਸ ਸੈਕਟਰੀ, ਇੰਡੀਅਨ ਨੈਸ਼ਨਲ ਕਾਂਗਰਸ, ਗੁਰਦਾਸਪੁਰ, ਸ਼੍ਰੀ ਰਾਜਨ ਗੋਇਲ, ਜ਼ਿਲ੍ਹਾ ਵਾਈਸ ਪ੍ਰੈਜੀਡੈਂਟ, ਬੀ.ਜੇ.ਪੀ., ਗੁਰਦਾਸਪੁਰ, ਸ਼੍ਰੀ ਸੁਰਿੰਦਰ ਚੌਧਰੀ, ਜ਼ਿਲ੍ਹਾ ਪ੍ਰੈਜੀਡੈਂਟ, ਬੀ.ਐਸ.ਪੀ., ਗੁਰਦਾਸਪੁਰ, ਸ਼੍ਰੀ ਤੇਜਬੀਰ ਸਿੰਘ, ਪੀ.ਏ., ਸ਼੍ਰੋਮਣੀ ਅਕਾਲੀ ਦੱਲ, ਗੁਰਦਾਸਪੁਰ, ਸ਼੍ਰੀ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਮਾਰਕਿਟ ਕਮੇਟੀ, ਗੁਰਦਾਸਪੁਰ ਆਮ ਆਦਮੀ ਪਾਰਟੀ, ਸ਼੍ਰੀ ਸੁਖਦੇਵ ਸਿੰਘ, ਪ੍ਰੈਜੀਡੈਂਟ, ਸਾਡਾ ਪੰਜਾਬ ਸਾਂਝਾ ਪੰਜਾਬ ਪਾਰਟੀ, ਗੁਰਦਾਸਪੁਰ  ਕਰਨ ਸੋਨੀ ਡੀ ਆਈ ਸੀ, ਪਿ੍ਰੰਸੀਪਲ ਰਾਕੇਸ਼ ਗੁਪਤਾ, ਅਤੇ ਚੋਣ ਕਾਨੂੰਨਗੋ ਸੁਨੀਲ ਕੁਮਾਰ ਵੀ ਹਾਜ਼ਰ ਸਨ।

 


Comment As:

Comment (0)