Hindi
68221

ਕੋਟਕਪੂਰਾ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ 

ਕੋਟਕਪੂਰਾ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ 

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਫਰੀਦਕੋਟ 

 

ਕੋਟਕਪੂਰਾ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ 

 

ਕੋਟਕਪੂਰਾ, 14 ਅਪ੍ਰੈਲ 

ਕੋਟਕਪੂਰਾ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ । 

ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰਮੀਤ ਸਿੰਘ ਆਰੇ ਵਾਲੇ, ਮਨਪ੍ਰੀਤ ਸਿੰਘ ਮਣੀ ਧਾਲੀਵਾਲ ਅਤੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਉਮੇਸ਼ ਕੁਮਾਰ ਗਰਗ ਵੱਲੋਂ ਕਿਸਾਨ ਜਗਸੀਰ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਢਿੱਲਵਾਂ ਕਲਾਂ ਦਾ ਮੂੰਹ ਮਿੱਠਾ ਕਰਵਾ ਕੇ ਕਣਕ ਖਰੀਦ ਦੇ ਆਗਾਜ਼ ਅਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ।

 

ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਆਗੂਆਂ ਨੇ ਦੱਸਿਆ ਕਿ ਸ. ਭਗਵੰਤ ਮਾਨ ਅਤੇ ਸਪੀਕਰ ਸ. ਸੰਧਵਾਂ ਦੀ ਰਹਿਨੁਮਾਈ ਹੇਠ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਣਕ ਦਾ ਦਾਣਾ-ਦਾਣਾ ਖਰੀਦਿਆ ਜਾਵੇ। ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਮੰਡੀਆਂ ਵਿੱਚ ਬਾਰਦਾਨੇ, ਲਿਫਟਿੰਗ ਅਤੇ ਟਰਾਂਸਪੋਰਟ ਦੇ ਪੂਰੇ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਨਾਲ ਹੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਬਣਾਉਣ ਲਈ ਸੰਬੰਧਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।

 

ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਵੀ ਕਿਸਮ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

ਇਸ ਮੌਕੇ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਏ.ਐੱਫ.ਐਸ.ਓ. ਅਮਨਦੀਪ ਗਰੋਵਰ, ਮਾਰਕੀਟ ਕਮੇਟੀ ਸੈਕਟਰੀ ਯੁਗਵੀਰ ਕੁਮਾਰ, ਸੰਗਤ ਸਿੰਘ ਮੱਕੜ, ਸੰਜੇ ਮਿੱਤਲ, ਮਲੇਰ ਸਿੰਘ, ਰਜਿੰਦਰ ਸਿੰਘ (ਵੇਅਰਹਾਊਸ), ਮਾਰਕਫੈੱਡ ਮੈਨੇਜਰ ਨਵਰੀਤ ਸਿੰਘ, ਸਿਮਰਜੀਤ ਸਿੰਘ ਮੱਕੜ, ਅਮਿਤੋਜ ਵਰਮਾ, ਸੁਰਿੰਦਰ ਸਿੰਘ ਤੋਂ ਇਲਾਵਾ ਮਹਿੰਦਰਪਾਲ ਸਿੰਘ ਲੱਕੀ, ਵਿੱਕੀ ਕਟਾਰੀਆ, ਨਿਰਮਲ ਬਾਂਸਲ, ਨਿਖਿਲ ਅਗਰਵਾਲ, ਪ੍ਰਵੀਨ ਗਰਗ, ਸੰਜੀਵ ਬਾਂਸਲ, ਬ੍ਰਹਮ ਪ੍ਰਕਾਸ਼ ਅਤੇ ਰਮੇਸ਼ ਗਾਬਾ ਆਦਿ ਵੀ ਮੌਜੂਦ ਸਨ।


Comment As:

Comment (0)