ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲ ਬਣ ਰਹੇ ਨੇ ਵਿਸ਼ਵ ਪੱਧਰੀ- ਚੇਅਰਮੈਨ
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲ ਬਣ ਰਹੇ ਨੇ ਵਿਸ਼ਵ ਪੱਧਰੀ- ਚੇਅਰਮੈਨ
ਸਕੂਲਾਂ ਵਿੱਚ ਹੋਣਗੀਆਂ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ – ਬੀ ਈ ਈ ਓ ਜਸਵਿੰਦਰ ਸਿੰਘ ਸੰਧੂ
ਤਰਨਤਾਰਨ 27 ਮਈ
ਭਗਵੰਤ ਮਾਨ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚ ਕਰੋੜਾਂ ਰੁਪਏ ਦੀਆਂ ਗਰਾਂਟਾਂ ਨਾਲ ਵਿਕਾਸ ਕਾਰਜ ਤੇਜ਼ੀ ਨਾਲ ਹੋ ਰਹੇ ਹਨ। ਇਹਨਾਂ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਖੇਮਕਰਨ ਐਮ ਐਲ ਏ ਸ੍ਰ ਸਰਵਨ ਸਿੰਘ ਧੁੰਨ ਦੀ ਅਗਵਾਈ ਹੇਠ ਸ੍ਰ ਭਗਵੰਤ ਸਿੰਘ ਕੰਬੋਕੇ ਚੇਅਰਮੈਨ ਮਾਰਕੀਟ ਕਮੇਟੀ ਵੱਲੋਂ ਸਰਕਾਰੀ ਐਲੀਮੈਟਰੀ ਸਕੂਲ ਬੂੜਚੰਦ ਸਰਕਾਰੀ ਐਲੀਮੈਂਟਰੀ ਸਕੂਲ ਭਿੱਖੀਵਿੰਡ ਮੰਡੀ, ਸਰਕਾਰੀ ਐਲੀਮੈਂਟਰੀ ਸਕੂਲ ਭਿੱਖੀਵਿੰਡ ਪਿੰਡ, ਸਕੂਲ ਆਫ ਐਮੀਨੈਂਸ ਭਿੱਖੀਵਿੰਡ, ਸਰਕਾਰੀ ਐਲੀਮੈਂਟਰੀ ਸਕੂਲ ਦਰਾਜਕੇ, ਸਰਕਾਰੀ ਮਿਡਲ ਸਕੂਲ ਦਰਾਜਕੇ, ਸਰਕਾਰੀ ਐਲੀਮੈਂਟਰੀ ਸਕੂਲ ਮਾੜੀ ਮੇਘਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾੜੀ ਮੇਘਾ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾ ਦਾ ਉਦਘਾਟਨ ਕੀਤਾ ਗਿਆ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪੱਕੀ ਨੀਤੀ ਅਤੇ ਇਰਾਦੇ ਨਾਲ ਸਰਕਾਰੀ ਸਕੂਲਾਂ ਨੂੰ ਮਾਡਰਨ ਬਣਾਉਣ ਦੇ ਰਸਤੇ ਤੇ ਕੰਮ ਕਰ ਰਹੀ ਹੈ । ਇਸ ਮੌਕੇ ਉਹਨਾਂ ਸਕੂਲਾਂ ਦੀਆਂ ਸ਼ਾਨਦਾਰ ਲਾਇਬ੍ਰੇਰੀਆਂ , ਕੰਪਿਊਟਰ ਲੈਬ ਅਤੇ ਸਾਇੰਸ ਲੈਬ ਦੇਖਣ ਤੋਂ ਬਾਅਦ ਉਹਨਾਂ ਸਕੂਲਾਂ ਦੇ ਸਕੂਲ ਮੁੱਖੀਆਂ ਅਤੇ ਸਮੂਹ ਸਟਾਫ ਦੀ ਰੱਜਵੀਂ ਪ੍ਰਸ਼ੰਸ਼ਾ ਕੀਤੀ । ਇਸ ਮੌਕੇ ਗੱਲਬਾਤ ਕਰਦਿਆਂ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਸ੍ਰ ਜਸਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਭਵਿੱਖ ਵਿੱਚ ਹਲਕੇ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸਰਕਾਰ ਦੀ ਮਦਦ ਨਾਲ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ।
ਇਸ ਮੌਕੇ ਸ੍ਰ ਸ਼ੁਭਿੰਦਰ ਸਿੰਘ ਹਲਕਾ ਕੋਆਰਡੀਨੇਟਰ ਖੇਮਕਰਨ, ਸ੍ਰ ਜੋਗਿੰਦਰ ਸਿੰਘ, ਸ੍ਰ ਹਰਜੀਤ ਸਿੰਘ ਇੰਚਾਰਜ ਸਕੂਲ ਆਫ ਐਮੀਨੈਂਸ ਭਿੱਖੀਵਿੰਡ, ਸ੍ਰੀ ਵਰਿੰਦਰ ਧਵਨ, ਸ੍ਰ ਸਤਵਿੰਦਰ ਸਿੰਘ ਪੰਨੂ, ਸ੍ਰ ਹਰਪਾਲ ਸਿੰਘ, ਅਸਿਸਟੈਂਟ ਕੋਆਰਡੀਨੇਟਰ ਧੀਰਜ ਕੁਮਾਰ, ਸੈਂਟਰ ਹੈਡ ਟੀਚਰ ਮਾੜੀ ਮੇਘਾ ਸ੍ਰ ਰਜਿੰਦਰ ਸਿੰਘ ਤੋਂ ਇਲਾਵਾ ਸਮੂਹ ਸਕੂਲਾਂ ਦੇ ਸਕੂਲ ਮੁੱਖੀ ਸਾਹਿਬਾਨ, ਅਧਿਆਪਕ ਸਾਹਿਬਾਨ, ਆਂਗਣਵਾੜੀ ਵਰਕਰ, ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ, ਸਮੂਹ ਕਮੇਟੀ ਮੈਂਬਰ, ਪਿੰਡ ਵਾਸੀ ਤੇ ਬੱਚਿਆ ਦੇ ਮਾਪੇ ਵੀ ਮੌਜੂਦ ਸਨ।