Hindi
WhatsApp Image 2025-06-10 at 4

ਡੇਂਗੂ ਅਤੇ ਮਲੇਰੀਆ ਬਾਰੇ ਫੈਲਾਈ ਜਾ ਰਹੀ ਹੈ ਵੱਧ ਤੋਂ ਵੱਧ ਜਾਗਰੂਕਤਾ

ਡੇਂਗੂ ਅਤੇ ਮਲੇਰੀਆ ਬਾਰੇ ਫੈਲਾਈ ਜਾ ਰਹੀ ਹੈ ਵੱਧ ਤੋਂ ਵੱਧ ਜਾਗਰੂਕਤਾ

ਡੇਂਗੂ ਅਤੇ ਮਲੇਰੀਆ ਬਾਰੇ ਫੈਲਾਈ ਜਾ ਰਹੀ ਹੈ ਵੱਧ ਤੋਂ ਵੱਧ ਜਾਗਰੂਕਤਾ

ਤਰਨ ਤਾਰਨ, 10 ਜੂਨ

ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਜਿਲੇ ਦੇ ਵੱਖ-ਵੱਖ ਬਲਾਕਾਂ ਨਾਲ ਸੰਬੰਧਿਤ ਮਲਟੀ ਪਰਪਜ  ਹੈਲਥ ਸੁਪਰਵਾਈਜ਼ਰ (ਮੇਲ) ਦੀ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੇ ਵਿੱਚ ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਸਤਵਿੰਦਰ ਕੁਮਾਰ ਅਤੇ ਜ਼ਿਲਾ ਐਪੀਡਮੋਲੋਜਿਸਟ ਡਾ ਰਾਘਵ ਗੁਪਤਾ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

ਇਸ ਮੌਕੇ ਸਿਹਤ ਕਰਮੀਆਂ ਨੂੰ ਸੰਬੋਧਨ ਕਰਦਿਆਂ ਜ਼ਿਲਾ ਐਪੀਡਮੋਲੋਜਿਸਟ ਡਾ ਰਾਘਵ ਗੁਪਤਾ ਨੇ ਕਿਹਾ ਕਿ ਜਿਲੇ ਦੇ ਵੱਖ ਵੱਖ ਬਲਾਕਾਂ ਦੇ ਵਿੱਚ ਵੈਕਟਰ ਬੋਰਨ ਬਿਮਾਰੀਆਂ ਜਿਵੇਂ ਕਿ ਡੇਂਗੂ, ਮਲੇਰੀਆ ਚਿਕਨਗੁਨੀਆ ਦੀ ਰੋਕਥਾਮ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ। ਉਹਨਾਂ ਕਿਹਾ ਕਿ ਸਿਹਤ ਕਰਮੀਆਂ ਵੱਲੋਂ ਆਪਣੇ ਆਪਣੇ ਖੇਤਰਾਂ ਦੇ ਵਿੱਚ ਸ਼ੱਕੀ ਮਰੀਜ਼ਾਂ ਦਾ ਫੀਵਰ ਸਰਵੇ ਕੀਤਾ ਜਾਵੇ, ਤਾਂ ਜੋ ਕੋਈ ਵਿਅਕਤੀ ਇਹਨਾਂ ਬਿਮਾਰੀਆਂ ਤੋਂ ਪੀੜਿਤ ਪਾਇਆ ਜਾਂਦਾ ਹੈ, ਤਾਂ ਉਸ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਇਆ ਜਾ ਸਕੇ।

ਡਾ ਰਾਘਵ ਗੁਪਤਾ ਨੇ ਕਿਹਾ ਕਿ  ਮਲਟੀ ਪਰਪਜ  ਹੈਲਥ ਸੁਪਰਵਾਈਜ਼ਰ ਮੇਲ ਅਤੇ ਮਲਟੀ ਪਰਪਜ਼ ਹੈਲਥ ਵਰਕਰ ਮੇਲ ਆਪਣੇ ਆਪਣੇ ਖੇਤਰਾਂ ਦੇ ਵਿੱਚ ਡੇਂਗੂ ਅਤੇ ਮਲੇਰੀਆ ਵਿਰੁੱਧ ਵੱਧ ਤੋਂ ਵੱਧ ਗਤੀ-ਵਿਧੀਆਂ ਕਰਨ ਤਾਂ ਜੋ ਨਾਗਰਿਕਾਂ ਨੂੰ ਇੰਨਾ ਰੋਗਾਂ ਦੇ ਲੱਛਣ ਅਤੇ ਬਚਾ ਬਾਰੇ ਦੱਸਿਆ ਜਾ ਸਕੇ। ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਕਾਫੀ ਦਿਨਾਂ ਤੱਕ ਤੇਜ਼ ਬੁਖਾਰ ਨਾ ਉਤਰੇ, ਸ਼ਰੀਰ 'ਤੇ ਚਤੱਕੇ ਪੈਣ, ਤੇਜ਼ ਸਿਰਪੀੜ, ਜੋੜਾ 'ਚ ਦਰਦ, ਜੁਕਾਮ ਹੋਵੇ, ਤਾਂ ਉਹ ਤੁਰੰਤ ਨਜ਼ਦੀਕੀ ਹਸਪਤਾਲ 'ਚ ਜਾ ਕੇ ਡਾਕਟਰ ਨੂੰ ਮਿਲਣ ਅਤੇ ਟੈਸਟ ਕਰਵਾਉਣ।

ਜ਼ਿਲ੍ਹਾ ਐਪੀਡੋਮੋਲੋਜਿਸਟ ਡਾ.ਰਾਘਵ ਗੁਪਤਾ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ  ਦੀ ਰੋਕਥਾਮ ਨਾਗਰਿਕ ਆਪਣੇ ਘਰਾਂ ਦੇ ਆਲੇ ਦੁਆਲੇ ਛੋਟੇ ਟੋਇਆ 'ਚ ਪਾਣੀ ਨਾ ਇਕੱਠਾ ਹੋਣ ਦੇਣ ਅਤੇ ਛੱਪੜਾ 'ਚ ਖੜੇ ਪਾਣੀ ਵਿੱਚ ਕਾਲੇ ਤੇਲ ਦਾ ਛਿੜਕਾ ਕਰਨ। ਉਨਾਂ ਕਿਹਾ ਕਿ ਮੌਜੂਦਾ ਮੌਸਮ ਦੌਰਾਨ ਅਜਿਹੇ ਕੱਪੜੇ ਪਾਏ ਜਾਣ ਜਿਸ ਨਾਲ ਪੂਰਾ ਸ਼ਰੀਰ ਨੂੰ ਢੱਕਿਆ ਜਾ ਸਕੇ, ਤਾਂ ਜੋ ਮੱਛਰ ਦੇ ਕੱਟਣ ਤੋਂ ਬਚਾਇਆ ਜਾ ਸਕੇ।

ਜਿਲਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਦਾ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ ਹੈ ਅਤੇ ਨਾਗਰਿਕ ਵੀ ਆਪਣੇ ਘਰਾਂ ਅਤੇ ਆਲੇ ਦੁਆਲੇ ਸਾਫ ਸਫਾਈ ਪ੍ਰਤੀ ਆਪਣੀ ਜਿੰਮੇਵਾਰੀ ਨਿਭਾਉਣ। ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਸਤਵਿੰਦਰ ਕੁਮਾਰ ਨੇ ਕਿਹਾ ਕਿ ਸਿਹਤ ਕਰਮੀ ਆਪਣੇ ਆਪਣੇ ਖੇਤਰਾਂ ਦੇ ਵਿੱਚ ਗੈਰ ਸੰਚਾਰੀ ਰੋਗਾਂ ਅਤੇ ਸ਼ਨਾਖਤ ਕਾਰਡਾ ਬਾਰੇ ਜਾਗਰੂਕਤਾ ਫੈਲਾਉਣ।

 ਇਸ ਮੌਕੇ ਪ੍ਰੋਗਰਾਮ ਅਫਸਰ  ਡਾ ਅਵਲੀਨ ਕੌਰ ਜਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਸਹਾਇਕ ਮਲੇਰੀਆ ਅਫਸਰ ਸ੍ਰੀ ਕੰਵਲ ਬਲਰਾਜ ਸਿੰਘ, ਹੈਲਥ ਸੁਪਰਵਾਈਜ਼ਰ ਕਾਰਜ ਸਿੰਘ ਅਤੇ ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰਘ ਆਦ ਮੌਜੂਦ ਰਹੇ।


Comment As:

Comment (0)