ਹਲਕਾ ਇੰਚਾਰਜ ਹਰਿੰਦਰ ਧਾਲੀਵਾਲ, ਐੱਸ.ਡੀ.ਐੱਮ. ਸੋਨਮ ਵੱਲੋਂ ਹਲਕਾ ਬਰਨਾਲਾ ਦੇ 44 ਹੜ੍ਹ ਪੀੜਤਾਂ ਨੂੰ ਮੁਆਵਜ਼ੇ ਵਜੋਂ 11
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਰਨਾਲਾ
ਹਲਕਾ ਇੰਚਾਰਜ ਹਰਿੰਦਰ ਧਾਲੀਵਾਲ, ਐੱਸ.ਡੀ.ਐੱਮ. ਸੋਨਮ ਵੱਲੋਂ ਹਲਕਾ ਬਰਨਾਲਾ ਦੇ 44 ਹੜ੍ਹ ਪੀੜਤਾਂ ਨੂੰ ਮੁਆਵਜ਼ੇ ਵਜੋਂ 11.18 ਲੱਖ ਰੁਪਏ ਤਕਸੀਮ ਕੀਤੇ ਗਏ
--ਕੁੱਲ 175 ਹੜ੍ਹ ਪੀੜਤਾਂ ਨੂੰ ਬਰਨਾਲਾ ਹਲਕੇ 'ਚ 44 ਲੱਖ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ
ਬਰਨਾਲਾ, 20 ਅਕਤੂਬਰ:
ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਰਾਹਤ ਪ੍ਰਦਾਨ ਕਰਨ ਦੇ ਉਪਰਾਲਿਆਂ ਤਹਿਤ ਮੈਂਬਰ ਸੰਸਦ ਸੰਗਰੂਰ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਇੰਚਾਰਜ ਬਰਨਾਲਾ ਸ੍ਰੀ ਹਰਿੰਦਰ ਧਾਲੀਵਾਲ ਅਤੇ ਉੱਪ ਮੰਡਲ ਮਜਿਸਟ੍ਰੇਟ ਬਰਨਾਲਾ ਮੈਡਮ ਸੋਨਮ ਨੇ ਅੱਜ ਬਰਨਾਲਾ ਹਲਕੇ ਦੇ 44 ਹੜ੍ਹ ਪੀੜਤਾਂ ਨੂੰ 11.18 ਲੱਖ ਰੁਪਏ ਦਾ ਮੁਆਵਾਜ਼ਾ ਦਿੱਤਾ ਗਿਆ।
ਇਸ ਮੌਕੇ ਸ੍ਰੀ ਧਾਲੀਵਾਲ ਨੇ ਦੱਸਿਆ ਕਿ ਭਾਰੀ ਬਰਸਾਤ ਜਾਂ ਹੜ੍ਹ ਵਰਗੇ ਹਾਲਾਤ ਕਾਰਨ ਜਿਹੜੇ ਲੋਕਾਂ ਦਾ ਨੁਕਸਾਨ ਹੋਇਆ ਹੈ, ਉਹਨਾਂ ਦੀ ਮਦਦ ਲਈ ਪਾਰਦਰਸ਼ੀ ਤਰੀਕੇ ਨਾਲ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ, ਤਾਂ ਜੋ ਕੋਈ ਵੀ ਪੀੜਤ ਪਰਿਵਾਰ ਮਦਦ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਜਿੱਥੇ ਵੀ ਜਿਸ ਵੀ ਕਿਸਮ ਦੀ ਲੋੜ ਹੈ, ਉਹ ਸਰਕਾਰ ਵੱਲੋਂ ਪੂਰੀ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਬਰਨਾਲਾ ਹਲਕੇ ਦੇ ਕੁੱਲ 175 ਹੜ੍ਹ ਪੀੜਤ ਪਰਿਵਾਰਾਂ ਨੂੰ 44 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਜਾ ਰਹੀ ਹੈ।