ਸਿਹਤ ਵਿਭਾਗ ਨੇ ਮਥੁਰਾ ਬੇਲੀ ਅਤੇ ਦਸਗਰਾਈਂ ਵਿਚ ਕਲੋਰੀਨ ਦੀਆਂ ਗੋਲੀਆਂ ਦੀ ਕੀਤੀ ਵੰਡ
ਸਿਹਤ ਵਿਭਾਗ ਨੇ ਮਥੁਰਾ ਬੇਲੀ ਅਤੇ ਦਸਗਰਾਈਂ ਵਿਚ ਕਲੋਰੀਨ ਦੀਆਂ ਗੋਲੀਆਂ ਦੀ ਕੀਤੀ ਵੰਡ
ਸ੍ਰੀ ਅਨੰਦਪੁਰ ਸਾਹਿਬ 02 ਜੁਲਾਈ (2025)
ਸਿਹਤ ਵਿਭਾਗ ਦੀ ਟੀਮ ਨੇ ਹੜ੍ਹ ਸੰਭਾਵਿਤ ਇਲਾਕੇ ਮਥੁਰਾ ਬੇਲੀ ਅਤੇ ਦਸਗਰਾਈਂ ਵਿਖੇ ਮੌਕੇ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਕਲੋਰੀਨ ਦੀਆਂ ਗੋਲੀਆਂ ਵੰਡੀਆਂ।
ਡਾ.ਜੰਗਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਕੀਰਤਪੁਰ ਸਾਹਿਬ ਨੇ ਦੱਸਿਆ ਕਿ ਡਾ. ਬਲਵਿੰਦਰ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਹੜ੍ਹ ਸੰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਨੂੰ ਫ਼ੈਲਣ ਤੋਂ ਰੋਕਣ ਲਈ ਸਮੇਂ ਸਿਰ ਜ਼ਰੂਰੀ ਕਦਮ ਚੁੱਕੇ ਜਾ ਸਕਣ। ਉਹਨਾਂ ਦੱਸਿਆ ਕਿ ਟੀਮ ਵੱਲੋਂ ਪਿੰਡ ਮਥੁਰਾ ਬੇਲੀ ਅਤੇ ਦਸਗਰਾਈਂ ਵਿਖੇ ਗੰਦਲੇ ਪਾਣੀ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਸੰਭਾਵਿਤ ਖ਼ਤਰੇ ਦੇ ਮੱਦੇਨਜ਼ਰ ਲੋਕਾਂ ਨੂੰ ਪਾਣੀ ਉਬਾਲ ਕੇ ਪੀਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਗਈਆਂ।
ਬਲਾਕ ਐਕਸਟੈਨਸ਼ਨ ਐਜੂਕੇਟਰ ਰਤਿਕਾ ਓਬਰਾਏ ਨੇ ਦੱਸਿਆ ਕਿ ਮਥੁਰਾ ਬੇਲੀ ਵਿਖੇ ਕਮਿਊਨਟੀ ਹੈਲਥ ਅਫ਼ਸਰ ਰਾਣੋ ਤੇ ਮਲਟੀਪਰਪਜ਼ ਹੈਲਥ ਵਰਕਰ ਨਰੇਸ਼ ਕੁਮਾਰ ਅਤੇ ਦਸਗ਼ਰਾਈਂ ਵਿਖੇ ਮਲਟੀਪਰਪਜ਼ ਹੈਲਥ ਵਰਕਰ ਅਮਿਤ ਸ਼ਰਮਾ ਵੱਲੋਂ ਲੋਕਾਂ ਨੂੰ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਗਈਆਂ ਅਤੇ ਅਹਿਤਿਆਤ ਵਜੋਂ ਪਾਣੀ ਉਬਾਲ ਕੇ ਪੀਣ, ਮੱਛਰਾਂ ਅਤੇ ਗੰਦਲੇ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਆਪਣੇ ਆਲੇ ਦੁਆਲੇ ਸਾਫ਼ - ਸਫ਼ਾਈ ਰੱਖਣ, ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਪੂਰੀ ਬਾਜੂ ਦੇ ਕਪੜੇ ਪਹਿਨਣ ਵਰਗੀਆਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ।