Hindi
IMG-20260528-WA0131

ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਹੈਲਪ ਡੈਸਕ ਸਥਾਪਿਤ

ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਹੈਲਪ ਡੈਸਕ ਸਥਾਪਿਤ

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਅੰਮ੍ਰਿਤਸਰ

 

ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਹੈਲਪ ਡੈਸਕ ਸਥਾਪਿਤ

 

ਦਿਵਿਆਂਗ, ਪ੍ਰਵਾਸੀ ਅਤੇ ਬਜ਼ੁਰਗ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲਾ: ਵਧੀਕ ਜ਼ਿਲ੍ਹਾ ਚੋਣ ਅਫਸਰ

 

ਅੰਮ੍ਰਿਤਸਰ, 28 ਮਈ (2026) - ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪੱਧਰ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਵਿਖੇ ਇੱਕ ਵਿਸ਼ੇਸ਼ ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ। ਇਹ ਜਾਣਕਾਰੀ ਸ੍ਰੀ ਰੁਪਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ਼) -ਕਮ- ਵਧੀਕ ਜ਼ਿਲ੍ਹਾ ਚੋਣ ਅਫਸਰ, ਅੰਮ੍ਰਿਤਸਰ ਵੱਲੋਂ ਜਾਣਕਾਰੀ ਦਿੱਤੀ ਗਈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਇਸ ਹੈਲਪ ਡੈਸਕ ਦਾ ਮੁੱਖ ਮਕਸਦ SIR ਦੌਰਾਨ ਚੋਣ ਸੇਵਾਵਾਂ ਤੱਕ ਆਸਾਨ ਪਹੁੰਚ ਦੀ ਸਹੂਲਤ ਦੇਣਾ ਅਤੇ ਸਾਰੇ ਯੋਗ ਨਾਗਰਿਕਾਂ, ਖਾਸ ਕਰਕੇ ਦਿਵਿਆਂਗ, ਪ੍ਰਵਾਸੀ ਅਤੇ ਬਜ਼ੁਰਗ ਵੋਟਰਾਂ ਦੀ ਚੋਣ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ।ਇਸ ਹੈਲਪ ਡੈਸਕ ਰਾਹੀਂ ਵੋਟਰਾਂ ਨੂੰ ਕਈ ਮਹੱਤਵਪੂਰਨ ਸੇਵਾਵਾਂ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇੱਥੇ ਆਉਣ ਵਾਲੇ ਨਾਗਰਿਕਾਂ ਨੂੰ SIR ਦੀ ਸਮਾਂ-ਸੀਮਾ, ਨਵੀਂ ਵੋਟ ਬਣਾਉਣ, ਸੋਧ ਕਰਨ ਜਾਂ ਵੋਟ ਕਟਾਉਣ ਲਈ ਲੋੜੀਂਦੇ ਦਸਤਾਵੇਜ਼ਾਂ ਬਾਰੇ ਮੁਕੰਮਲ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵੋਟਰਾਂ ਨੂੰ ਪਿਛਲੀ ਆਖਰੀ SIR ਸਾਲ-2003 ਦੀ ਵੋਟਰ ਸੂਚੀ ਦੇ ਰਿਕਾਰਡ ਨਾਲ ਖੋਜ ਕਰਨ ਅਤੇ ਲਿੰਕ ਕਰਨ ਵਿੱਚ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

 

ਹੈਲਪ ਡੈਸਕ ਦਾ ਸਟਾਫ਼ ਵੋਟਰਾਂ ਨੂੰ ਆਨਲਾਈਨ ਅਤੇ ਆਫ਼ਲਾਈਨ ਦੋਵਾਂ ਮਾਧਿਅਮਾਂ ਰਾਹੀਂ Enumeration Form ਭਰਨ ਅਤੇ ਜਮ੍ਹਾਂ ਕਰਨ ਵਿੱਚ ਵੀ ਮਦਦ ਕਰੇਗਾ।ਪ੍ਰਵਾਸੀ ਵੋਟਰਾਂ ਦੀ ਸਹੂਲਤ ਲਈ ਉਨ੍ਹਾਂ ਦੇ ਮੌਜੂਦਾ ਅਤੇ ਪਿਛਲੇ ਵਿਧਾਨ ਸਭਾ ਚੋਣ ਹਲਕਿਆਂ ਦੀ ਪਛਾਣ ਕਰਨ ਵਿੱਚ ਵਿਸ਼ੇਸ਼ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਰਜਿਸਟ੍ਰੇਸ਼ਨ ਬਿਲਕੁਲ ਸਹੀ ਜਗ੍ਹਾ 'ਤੇ ਯਕੀਨੀ ਬਣਾਈ ਜਾ ਸਕੇ। ਇਸ ਦੇ ਨਾਲ ਹੀ ਨਾਗਰਿਕਾਂ ਨੂੰ ਵੋਟਰ ਹੈਲਪਲਾਈਨ ਨੰਬਰ 1950 ਅਤੇ ਆਲ-ਇਨਕਲੂਸਿਵ ਮੋਬਾਈਲ ਐਪ (ECINet) ਦੀਆਂ ਵਿਸ਼ੇਸ਼ਤਾਵਾਂ, ਖਾਸ ਤੌਰ 'ਤੇ 'Book a Call with BLO' ਸਹੂਲਤ ਬਾਰੇ ਜਾਗਰੂਕ ਕੀਤਾ ਜਾਵੇਗਾ।

 

ਵਧੀਕ ਜ਼ਿਲ੍ਹਾ ਚੋਣ ਅਫਸਰ, ਅੰਮ੍ਰਿਤਸਰ ਨੇ ਮੌਕੇ 'ਤੇ ਤਾਇਨਾਤ ਸਟਾਫ ਨੂੰ ਹਦਾਇਤ ਕੀਤੀ ਕਿ ਉਪਰੋਕਤ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿ SIR ਦੇ ਇਸ ਮਹੱਤਵਪੂਰਨ ਚੋਣ ਕੰਮ ਵਿੱਚ ਵੋਟਰਾਂ ਅਤੇ ਆਮ ਜਨਤਾ ਨੂੰ ਇਸ ਹੈਲਪ ਡੈਸਕ ਦੀ ਸੁਵਿਧਾ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ।


Comment As:

Comment (0)