Himachal Road Accident: 6 Tourists from Gujarat Killed in Chamba-Nurpur Highway Crash
Hindi
accident

Himachal road accident

Himachal Pradesh ’ਚ Road Accident ਦੌਰਾਨ 6 ਵਿਅਕਤੀਆਂ ਦੀ ਮੌਤ

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਚੰਬਾ-ਨੂਰਪੁਰ ਕੌਮੀ ਸ਼ਾਹਰਾਹ 'ਤੇ ਅੱਜ ਸਵੇਰੇ ਹੋਏ ਇਕ ਸੜਕ ਹਾਦਸੇ ਵਿਚ ਗੁਜਰਾਤ ਦੇ ਛੇ ਲੋਕਾਂ ਦੀ ਮੌਤ ਹੋ ਗਈ। ਚਾਰ ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਟਾਂਡਾ ਮੈਡੀਕਲ ਕਾਲਜ, ਕਾਂਗੜਾ ਰੈਫ਼ਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਦੇ ਅਨੁਸਾਰ ਹਾਦਸਾਗ੍ਰਸਤ ਇਨੋਵਾ ਕ੍ਰਿਸਟਾ ਕਾਰ ਗੁਜਰਾਤ ਦੇ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਸੀ। ਉਹ ਮਨਾਲੀ ਤੋਂ ਡਲਹੌਜ਼ੀ ਜਾ ਰਹੇ ਸਨ। ਹਾਦਸੇ ਸਮੇਂ ਇਲਾਕੇ ਵਿਚ ਭਾਰੀ ਮੀਂਹ ਪੈ ਰਿਹਾ ਸੀ। ਡਰਾਈਵਰ ਸਮੇਤ ਕੁੱਲ 10 ਲੋਕ ਕਾਰ ਵਿਚ ਸਵਾਰ ਸਨ।

ਚੰਬਾ ਦੇ ਐਸ.ਪੀ. ਵਿਜੇ ਕੁਮਾਰ ਸਕਲਾਨੀ ਨੇ ਦੱਸਿਆ ਕਿ ਹਾਦਸੇ ਵਿਚ ਛੇ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਚਾਰ ਹੋਰਾਂ ਦੇ ਸਿਰ ਵਿਚ ਸੱਟਾਂ ਲੱਗੀਆਂ। ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਖੱਡ ਵਿਚੋਂ ਬਰਾਮਦ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। 


Comment As:

Comment (0)