Hindi
258af71d-7596-41b7-8917-ff6873255913

ਬੂਥਗੜ੍ਹ ਦੀਆਂ ਸਿਹਤ ਟੀਮਾਂ ਵਲੋਂ ਐਚ.ਪੀ.ਵੀ. ਟੀਕਾਕਰਨ ਸਬੰਧੀ ਗਤੀਵਿਧੀਆਂ

ਬੂਥਗੜ੍ਹ ਦੀਆਂ ਸਿਹਤ ਟੀਮਾਂ ਵਲੋਂ ਐਚ.ਪੀ.ਵੀ. ਟੀਕਾਕਰਨ ਸਬੰਧੀ ਗਤੀਵਿਧੀਆਂ

ਦਫਤਰ, ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਬੂਥਗੜ੍ਹ ਦੀਆਂ ਸਿਹਤ ਟੀਮਾਂ ਵਲੋਂ ਐਚ.ਪੀ.ਵੀ. ਟੀਕਾਕਰਨ ਸਬੰਧੀ ਗਤੀਵਿਧੀਆਂ

ਐੱਸ.ਐਮ.ਓ. ਡਾ. ਅਲਕਜੋਤ ਕੌਰ ਵਲੋਂ ਟੀਕਾਕਰਨ ਕਰਵਾਉਣ ਦੀ ਅਪੀਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੂਨ:

ਸੀਨੀਅਰ ਮੈਡੀਕਲ ਅਫ਼ਸਰ ਬੂਥਗੜ੍ਹ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਬਲਾਕ ਬੂਥਗੜ੍ਹ ਅਧੀਨ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਐਚ.ਪੀ.ਵੀ. ਟੀਕਾਕਰਨ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਗਈਆਂ।

ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇੱਟਾਂ ਦੇ ਭੱਠਿਆਂ, ਓਮੈਕਸ ਦੇ ਉਸਾਰੀ ਸਥਾਨਾਂ ਅਤੇ ਹੋਰ ਪ੍ਰਵਾਸੀ ਮਜ਼ਦੂਰਾਂ ਦੀਆਂ ਬਸਤੀਆਂ ਵਿੱਚ ਜਾ ਕੇ ਯੋਗ ਬੱਚੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਐਚ.ਪੀ.ਵੀ. ਵੈਕਸੀਨ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਗਈ। ਟੀਮਾਂ ਵੱਲੋਂ ਸਰਵਾਈਕਲ ਕੈਂਸਰ ਦੀ ਰੋਕਥਾਮ ਵਿੱਚ ਐਚ.ਪੀ.ਵੀ. ਟੀਕੇ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ ਅਤੇ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਗਈ।

ਡਾ. ਅਲਕਜੋਤ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਉਦੇਸ਼ ਹਰ ਯੋਗ ਕੁੜੀ ਤੱਕ ਐਚ.ਪੀ.ਵੀ. ਵੈਕਸੀਨ ਦੀ ਪਹੁੰਚ ਯਕੀਨੀ ਬਣਾਉਣਾ ਹੈ, ਖਾਸ ਕਰਕੇ ਉਹਨਾਂ ਪਰਿਵਾਰਾਂ ਤੱਕ ਜੋ ਇੱਟਾਂ ਦੇ ਭੱਠਿਆਂ, ਉਸਾਰੀ ਸਥਾਨਾਂ ਅਤੇ ਹੋਰ ਅਸਥਾਈ ਰਿਹਾਇਸ਼ੀ ਖੇਤਰਾਂ ਵਿੱਚ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸਿਹਤ ਟੀਮਾਂ ਵੱਲੋਂ ਅਜਿਹੇ ਖੇਤਰਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਟੀਕਾਕਰਨ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਦੂਰ ਰਹਿਣ ਅਤੇ ਆਪਣੀਆਂ ਬੱਚੀਆਂ ਦਾ ਐਚ.ਪੀ.ਵੀ. ਟੀਕਾਕਰਨ ਕਰਵਾ ਕੇ ਉਨ੍ਹਾਂ ਨੂੰ ਭਵਿੱਖ ਵਿੱਚ ਗੰਭੀਰ ਬਿਮਾਰੀਆਂ ਤੋਂ ਸੁਰੱਖਿਅਤ ਬਣਾਉਣ ਵਿੱਚ ਸਹਿਯੋਗ ਦੇਣ।

ਇਸ ਮੌਕੇ ਨੋਡਲ ਅਫ਼ਸਰ ਡਾ. ਸਿਮਨ ਢਿੱਲੋਂ, ਡਾ. ਵਿਕਾਸ, ਮਲਟੀਪਰਪਜ਼ ਹੈਲਥ ਵਰਕਰ, ਆਸ਼ਾ ਵਰਕਰਾਂ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।


Comment As:

Comment (0)