Chandigarh BJP Chief Jatinder Malhotra Apologizes, Slams Congress
Hindi
jatinder

Chandigarh BJP Chief Jatinder Malhotra Apologizes, Slams Congress

Chandigarh BJP ਪ੍ਰਧਾਨ Jatinder Malhotra ਨੇ ਮੰਗੀ ਮਾਫ਼ੀ, ਕਾਂਗਰਸ 'ਤੇ ਲਾਇਆ ਵੀਡੀਓ ਐਡਿਟ ਕਰਨ ਦਾ ਗੰਭੀਰ ਦੋਸ਼

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਪ੍ਰਦੇਸ਼ ਪ੍ਰਧਾਨ ਜਤਿੰਦਰ ਮਲਹੋਤਰਾ ਨੇ ਕਹਾ ਕਿ ਜੇਕਰ ਉਨ੍ਹਾਂ ਦੀ ਕਿਸੇ ਗੱਲ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ ਜਾਂ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਲੱਗੀ ਹੈ, ਤਾਂ ਉਹ ਇਸ ਦੇ ਲਈ ਦਿਲੋਂ ਮਾਫ਼ੀ ਮੰਗਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ 'ਤੇ ਸਿਆਸੀ ਲਾਹੇ ਲਈ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਪ੍ਰੋਗਰਾਮ ਦੀ ਪੂਰੀ ਵੀਡੀਓ ਦਿਖਾਉਣ ਦੀ ਬਜਾਏ ਉਸ ਦਾ ਇੱਕ ਛੋਟਾ ਜਿਹਾ ਹਿੱਸਾ ਕੱਟ ਕੇ ਗ਼ਲਤ ਸੰਦਰਭ ਵਿੱਚ ਪੇਸ਼ ਕੀਤਾ ਅਤੇ ਖੇਤਰੀ ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਅਸਫ਼ਲ ਕੋਸ਼ਿਸ਼ ਕੀਤੀ ਹੈ। ਜਤਿੰਦਰ ਮਲਹੋਤਰਾ ਨੇ ਕਿਹਾ, “ਮੈਂ ਖ਼ੁਦ ਇੱਕ ਪੰਜਾਬੀ ਹਾਂ। ਮੇਰਾ ਪਾਲਣ-ਪੋਸ਼ਣ ਅੰਮ੍ਰਿਤਸਰ ਵਿੱਚ ਹੋਇਆ ਹੈ ਅਤੇ ਅੱਜ ਮੈਂ ਚੰਡੀਗੜ੍ਹ ਵਿੱਚ ਰਹਿੰਦਾ ਹਾਂ। ਮੈਨੂੰ ਪੰਜਾਬੀ ਹੋਣ 'ਤੇ ਮਾਣ ਹੈ ਅਤੇ ਹਮੇਸ਼ਾ ਰਹੇਗਾ।”

ਰਾਜਾ ਵੜਿੰਗ 'ਤੇ ਨਿਸ਼ਾਨਾ

ਉਨ੍ਹਾਂ ਨੇ ਰਾਜਾ ਵੜਿੰਗ 'ਤੇ ਨਿਸ਼ਾਨਾ ਸਾਧਦਿਆਂ ਕਿਹਾ, “ਪੰਜਾਬੀਆਂ ਦੀਆਂ ਭਾਵਨਾਵਾਂ ਉਦੋਂ ਆਹਤ ਹੋਈਆਂ ਸਨ ਜਦੋਂ ਕਾਂਗਰਸ ਨੇ ਪੰਜਾਬ ਦੇ ਟੁਕੜੇ ਕੀਤੇ, ਜਦੋਂ ਕਾਂਗਰਸ ਸ਼ਾਸਨ ਦੌਰਾਨ ਹਰਿਮੰਦਰ ਸਾਹਿਬ 'ਤੇ ਹਮਲਾ ਹੋਇਆ, ਅਤੇ ਜਦੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ। ਇਹਨਾਂ ਗੰਭੀਰ ਮੁੱਦਿਆਂ 'ਤੇ ਰਾਜਾ ਵੜਿੰਗ ਹਮੇਸ਼ਾ ਚੁੱਪ ਰਹੇ ਹਨ।”

ਅੰਤ ਵਿੱਚ ਸਪੱਸ਼ਟੀਕਰਨ: ਉਨ੍ਹਾਂ ਨੇ ਦੁਬਾਰਾ ਸਪੱਸ਼ਟ ਕਰਦਿਆਂ ਕਿਹਾ, “ਮੈਂ ਪੰਜਾਬੀ ਹਾਂ ਅਤੇ ਮੈਨੂੰ ਆਪਣੀ ਪਛਾਣ 'ਤੇ ਮਾਣ ਹੈ।”


Comment As:

Comment (0)