Hindi
MLA-BATALA-

ਵਿਸ਼ਵ ਵਾਤਾਵਰਣ ਦਿਵਸ’ ਦੇ ਮੱਦੇਨਜ਼ਰ ਰੁੱਖਾਂ ਦੀ ਮਹੱਤਤਾ

ਵਿਸ਼ਵ ਵਾਤਾਵਰਣ ਦਿਵਸ’ ਦੇ ਮੱਦੇਨਜ਼ਰ ਰੁੱਖਾਂ ਦੀ ਮਹੱਤਤਾ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰਬਟਾਲਾ।

ਵਿਸ਼ਵ ਵਾਤਾਵਰਣ ਦਿਵਸ’ ਦੇ ਮੱਦੇਨਜ਼ਰ ਰੁੱਖਾਂ ਦੀ ਮਹੱਤਤਾ ਨੂੰ ਵੇਖਦਿਆਂ ਹਰ ਇਕ ਨਾਗਰਿਕ ਇਕ ਪੌਦਾ ਲਗਾ ਕੇ ਉਸਦੀ ਸੰਭਾਲ ਜਰੂਰ ਕਰੇ-ਵਿਧਾਇਕ ਸ਼ੈਰੀ ਕਲਸੀ

ਸੂਬੇ ਵਿੱਚ ਜੰਗਲਾਤ ਵਿਭਾਗ ਵੱਲੋ ਵੱਖੋ-ਵੱਖ ਸਕੀਮਾਂ ਤਹਿਤ ਲਗਭਗ 60 ਲੱਖ ਪੌਦੇ ਲਗਾਏ ਜਾਣਗੇ

ਬਟਾਲਾ, 5 ਜੂਨ (2025) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸੂਬੇ ਵਿੱਚ ਜੰਗਲਾਤ ਵਿਭਾਗ ਵੱਲੋਂ ਵੱਖੋ-ਵੱਖ ਸਕੀਮਾਂ ਤਹਿਤ ਤਕਰੀਬਨ 60 ਲੱਖ ਬੂਟੇ ਲਗਾਏ ਜਾਣਗੇ ਅਤੇ ਸੂਬੇ ਵਿੱਚ ਬੂਟੇ ਲਗਾਉਣ ਸਬੰਧੀ ਮੁਹਿੰਮ ਇਸ ਸਾਲ 1 ਜੁਲਾਈ ਤੋਂ ਸ਼ੁਰੂ ਹੋਵੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਵਿਸ਼ਵ ਵਾਤਾਵਰਣ ਦਿਵਸ’ ਦੇ ਮੱਦੇਨਜਰ ਰੁੱਖਾਂ ਦੀ ਮਹੱਤਤਾ ਨੂੰ ਸਮਝਦਿਆਂ ਨਾਗਰਿਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ ਗਈ ਹੈ। ਉਨਾਂ ਨਾਗਰਿਕਾ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਇਕ ਵਿਕਅਤੀ ਨੂੰ ਘੱਟੋ-ਘੱਟ ਇਕ ਬੂਟਾ ਜਰੂਰ ਲਗਾਉਣਾ ਚਾਹੀਦਾ ਹੈ ਤੇ ਉਸਨੂੰ ਅਪਣਾ ਕੇ ਉਸਦੀ ਸਾਂਭ-ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੂਟੇ ਲਗਾ ਕੇ ਉਸਦਾ ਪਾਲਣ-ਪੋਸ਼ਣ ਕਰਨਾ ਲਾਜ਼ਮੀ ਹੈ ਤਾਂ ਹੀ ਉਹ ਬੂਟਾ ਰੁੱਖ ਬਣਕੇ ਸਾਨੂੰ ਛਾਂ ਦੇਣ ਦੇ ਨਾਲ-ਨਾਲ ਸਾਡੇ ਵਾਤਾਵਰਣ ਨੂੰ ਸ਼ੁੱਧ ਰੱਖੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਰੁੱਖਾਂ ਦੀ ਗਿਣਤੀ ਜਿੰਨੀ ਜਿਆਦਾ ਹੋਵੇਗੀਉਨੀ ਹੀ ਮੌਸਮ ਵਿਚ ਤਪਸ਼ ਘੱਟ ਹੋਵੇਗੀ ਤੇ ਗਰਮੀ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਚੰਗੇ ਵਾਤਾਵਰਣ ਲਈ ਰੁੱਖ ਲਗਾਉਣਪਾਣੀ ਦੀ ਬਚਤ ਕਰਨਪਰਾਲੀ ਨੂੰ ਅੱਗ ਨਾ ਲਗਾਉਣਪ੍ਰਦੂਸ਼ਣ ਘਟਾਉਣ ਅਤੇ ਵਾਤਾਵਰਣ ਦੀ ਰੱਖਿਆ ਲਈ ਜਾਗਰੂਕਤਾ ਵਧਾਉਣ ਦਾ ਸੰਕਲਪ ਲੈਣ ਦਾ ਸੰਦੇਸ਼ ਦਿੱਤਾ ਗਿਆ।

ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਧਿਕਤਾਰੀਆਂ ਨੂੰ ਸਾਰੀਆਂ ਵਿਭਾਗੀ ਸਕੀਮਾਂ ਸਮੇਂ ਸਿਰ ਪੂਰੀਆਂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਅਤੇ ਪੌਦੇ ਲਗਾਏ ਜਾਣ ਦੀ ਮੁਹਿੰਮ ਵਿੱਚ ਲੋਕਾਂ ਦੀ ਭਾਗੀਦਾਰੀ ਵੀ ਯਕੀਨੀ ਬਣਾਉਣ ਲਈ ਕਿਹਾ


Comment As:

Comment (0)