Hindi
WhatsApp Image 2025-07-13 at 5

ਭਗਵੰਤ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆ ਤੋਂ ਪ੍ਰਭਾਵਿਤ ਹੋ ਕੇ ਬਣੀ ਦੇ ਪੰਚਾਇਤ ਮੈਂਬਰਾਂ ਨੇ ਫ਼ੜਿਆ ਆਮ ਆਦਮੀ ਪਾਰਟੀ ਦ

ਭਗਵੰਤ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆ ਤੋਂ ਪ੍ਰਭਾਵਿਤ ਹੋ ਕੇ ਬਣੀ ਦੇ ਪੰਚਾਇਤ ਮੈਂਬਰਾਂ ਨੇ ਫ਼ੜਿਆ ਆਮ ਆਦਮੀ ਪਾਰਟੀ ਦਾ ਪੱਲਾ

ਭਗਵੰਤ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆ ਤੋਂ ਪ੍ਰਭਾਵਿਤ ਹੋ ਕੇ ਬਣੀ ਦੇ ਪੰਚਾਇਤ ਮੈਂਬਰਾਂ ਨੇ ਫ਼ੜਿਆ ਆਮ ਆਦਮੀ ਪਾਰਟੀ ਦਾ ਪੱਲਾ
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਆਮ ਆਦਮੀ ਪਾਰਟੀ ਵਿੱਚ ਸਰਪੰਚ ਤੇ ਪੰਚਾਇਤ ਮੈਂਬਰਾਂ ਨੂੰ ਕਰਵਾਇਆ ਸ਼ਾਮਿਲ

 

ਸ੍ਰੀ ਅਨੰਦਪੁਰ ਸਾਹਿਬ 13 ਜੁਲਾਈ (2025)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿੱਚ ਚਲਾਈ ਜਾ ਰਹੀ ਵਿਕਾਸ ਦੀ ਲਹਿਰ ਅਤੇ ਆਮ ਲੋਕਾਂ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਤੇ ਲੋਕ ਪੱਖੀ ਤੇ ਲੋਕ ਭਲਾਈ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਜਨ ਪ੍ਰਤੀਨਿੱਧੀ, ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਅਤੇ ਪੰਜਾਬ ਦੇ ਹਿੱਤਾਂ ਲਈ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਚਾਹੁਣ ਵਾਲੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।
      ਇਹ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਨੇ ਨੰਗਲ ਵਿੱਚ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਬਣੀ ਦੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਤੇ ਇਲਾਕੇ ਦੇ ਪੰਤਵੰਤਿਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਕੇ ਲੋਕਾਂ ਨੇ ਰਵਾਇਤੀ ਸਿਆਸੀ ਪਾਰਟੀਆਂ ਦਾ ਕਾਰਜਕਾਲ ਦੇਖਿਆ ਹੈ, ਜਿਨ੍ਹਾਂ ਨੇ ਕੇਵਲ ਪੰਜਾਬੀਆਂ ਉੱਪਰ ਰਾਜ ਕਰਨ ਲਈ ਉਨ੍ਹਾਂ ਦੇ ਹੱਕ ਕੇਂਦਰ ਅਤੇ ਹੋਰ ਰਾਜਾਂ ਦੇ ਹੱਥਾਂ ਵਿੱਚ ਸੋਂਪ ਦਿੱਤੇ ਹਨ। ਹੁਣ ਪੰਜਾਬ ਦੇ ਲੋਕਾਂ ਨੇ 3 ਸਾਲ ਪਹਿਲਾਂ ਆਮ ਆਦਮੀ ਪਾਰਟੀ ਨੂੰ ਮਸਾਲੀ ਜਨਤਕ ਫ਼ਤਵਾ ਦਿੱਤਾ ਅਤੇ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀਆਂ ਹੱਲ ਹੋਈਆਂ ਸਮੱਸਿਆਵਾਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹ ਰਿਹਾ ਹੈ।
   ਉਨ੍ਹਾਂ ਨੇ ਕਿਹਾ ਕਿ ਅਸੀਂ ਬਿਨਾਂ ਭੇਦਭਾਵ ਹਰ ਖੇਤਰ ਦਾ ਵਿਕਾਸ ਕਰਵਾ ਰਹੇ ਹਾਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਣੀਆਂ ਦੀ ਰਾਖੀ ਲਈ ਵੱਡੇ ਕਦਮ ਪੁੱਟੇ ਹਨ। ਖੇਤਾਂ ਨੂੰ ਸਿੰਚਾਈ ਲਈ ਨਹਿਰ ਪਾਣੀ, ਘਰਾਂ ਨੁੰ ਵਰਤੋਂ ਲਈ ਸ਼ੁੱਧ ਸਪਲਾਈ, ਕਿਸਾਨਾਂ/ਵਪਾਰਕ ਅਦਾਰੀਆਂ ਨੂੰ ਨਿਰਵਿਘਨ ਸਪਲਾਈ ਲਈ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ, ਮੁਫ਼ਤ ਮਿਆਰੀ ਸਿਹਤ ਸਹੂਲਤਾਂ, ਸਿੱਖਿਆ ਕ੍ਰਾਂਤੀ ਦੇ ਰੂਪ ਵਿੱਚ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਉਪਲੱਬਧ ਕਰਵਾਈ ਹੈ। ਪਿੰਡਾਂ  ਤੇ ਸ਼ਹਿਰਾਂ ਦਾ ਸਰਬਪੱਖੀ ਵਿਕਾਸ ਕਰਵਾਈਆ ਹੈ।
     ਇਸ ਮੌਕੇ ਸਰਪੰਚ ਚੰਦਨਦੀਪ ਕੌਰ (ਗੁਰਨਾਮ ਸਿੰਘ ਰਾਣਾ),ਪੰਚ ਸਤਨਾਮ ਸਿੰਘ, ਪੰਚ ਹਰਪ੍ਰੀਤ ਸਿੰਘ, ਪੰਚ ਰਾਮ ਕੌਰ, ਪੰਚ ਤਾਰਾ ਦੇਵੀ,ਪੰਚ ਨੀਲਮ ਦੇਵੀ,ਪਰਮਿੰਦਰ ਸਿੰਘ ਰਿਸ਼ੀ, ਸਾਂਬਰ ਸੰਦੀਪ ਕੌਸ਼ਲ ਗੰਗੂਵਾਲ, ਟਰੱਕ ਯੂਨੀਅਨ ਪ੍ਰਧਾਨ ਪੰਡਿਤ ਰੋਹਿਤ ਕਾਲੀਆ, ਕੁਲਵਿੰਦਰ ਸਿੰਘ ਬਿੰਦਰਾ ਨੇ ਕਿਹਾ ਅਸੀਂ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ, ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਹਰਜੋਤ ਸਿੰਘ ਬੈਂਸ ਦੀ ਹਲੀਮੀ, ਭੇਦਭਾਵ ਰਹਿਤ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦਾ ਪੱਲਾ ਫ਼ੜਿਆ ਹੈ।

    ਇਸ ਮੌਕੇ ਡਾ.ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਤੇ ਜਿਲ੍ਹਾਂ ਪ੍ਰਧਾਨ,, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਦਇਆ ਸਿੰਘ ਸਿੱਖਿਆ ਕੋਆਰਡੀਨੇਟਰ, ਰੋਹਿਤ ਕਾਲੀਆ ਪ੍ਰਧਾਨ ਟਰੱਕ ਯੂਨੀਅਨ, ਜਸਪਾਲ ਢਾਹੇ ਸਰਪੰਚ, ਸਤੀਸ਼ ਚੋਪੜਾ, ਪੱਮੂ ਢਿੱਲੋਂ, ਕਾਲਾ ਸ਼ੋਕਰ, ਐਡਵੋਕੇਟ ਨਿਸ਼ਾਤ, ਮੁਕੇਸ਼ ਵਰਮਾ, ਰਿੰਕੂ ਜਿੰਦਵੜੀ, ਕੈਫ ਭਨਾਂਮ, ਜੁਝਾਰ ਆਸਪੁਰ, ਹਰਵਿੰਦਰ ਕੌਰ, ਨਿਤਿਨ ਗੰਭੀਰਪੁਰ, ਦਲਜੀਤ ਸਿੰਘ ਕਾਕਾ, ਪਿੰਕੀ ਸ਼ਰਮਾ ਆਦਿ ਹਾਜ਼ਰ ਸਨ।


Comment As:

Comment (0)