Hindi
1000394259

ਮੀਂਹ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ’ਚ ਤਰਪਾਲਾਂ ਦੇ ਢੁੱਕਵੇਂ ਪ੍ਰਬੰਧ ਕਰਨ ਦੀ ਹਦਾਇਤ*

ਮੀਂਹ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ’ਚ ਤਰਪਾਲਾਂ ਦੇ ਢੁੱਕਵੇਂ ਪ੍ਰਬੰਧ ਕਰਨ ਦੀ ਹਦਾਇਤ*

ਮੀਂਹ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ’ਚ ਤਰਪਾਲਾਂ ਦੇ ਢੁੱਕਵੇਂ ਪ੍ਰਬੰਧ ਕਰਨ ਦੀ ਹਦਾਇਤ*

 

- ਕਿਹਾ, ਕਿਸਾਨਾਂ ਨੂੰ ਮੰਡੀਆਂ ’ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ

 

ਜਲੰਧਰ, 5 ਅਕਤੂਬਰ :  ਮੀਂਹ ਦੇ ਮੱਦੇਨਜ਼ਰ ਕਿਸਾਨਾਂ ਦੀ ਮੰਡੀਆਂ ਵਿੱਚ ਆਈ ਫ਼ਸਲ ਦੀ ਰਾਖੀ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਬੰਧਿਤ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਤਰਪਾਲਾਂ ਸਮੇਤ ਹੋਰ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

 

ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੌਸਮ ਵਿਭਾਗ ਵੱਲੋਂ 5,6 ਅਤੇ 7 ਅਕਤੂਬਰ ਨੂੰ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਗਈ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਫ਼ਸਲ ਅਤੇ ਖ਼ਰੀਦ ਕੀਤੇ ਝੋਨੇ ਨੂੰ ਗਿੱਲਾ ਹੋਣ ਤੋਂ ਬਚਾਉਣ ਲਈ ਮੰਡੀਆਂ ਵਿੱਚ ਪ੍ਰਬੰਧਾਂ ਪੱਖੋਂ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਫ਼ਸਲ ਨੂੰ ਢਕਣ ਲਈ ਤਰਪਾਲਾਂ ਤੋਂ ਇਲਾਵਾ, ਜੇਕਰ ਕਿਤੇ ਪਾਣੀ ਜਮ੍ਹਾ ਹੁੰਦਾ ਹੈ ਤਾਂ ਉਸ ਦੀ ਨਿਕਾਸੀ ਦਾ ਢੁੱਕਵਾਂ ਇੰਤਜ਼ਾਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਰਿਸ਼ ਕਾਰਨ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ, ਇਸ ਦੇ ਲਈ ਲੋੜੀਂਦੇ ਬੰਦੋਬਸਤ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।

 

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਝੋਨੇ ਦੇ ਸੀਜ਼ਨ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਚਨਬੱਧਤਾ ਦਹੁਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਵਿਕਰੀ ਲਈ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਬਿਨ੍ਹਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ, ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਢਲੀ ਤਰਜ਼ੀਹ ਹੈ।


Comment As:

Comment (0)