Hindi
IMG-20250605-WA0010(1) (1)

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500/— ਪ੍ਰਤੀ ਏਕੜ ਪ੍ਰੋਤਸ਼ਾਹਨ ਰਾਸ਼ੀ ਦੀ ਸੁਵਿਧਾ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500/— ਪ੍ਰਤੀ ਏਕੜ ਪ੍ਰੋਤਸ਼ਾਹਨ ਰਾਸ਼ੀ ਦੀ ਸੁਵਿਧਾ

ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ

 

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500/— ਪ੍ਰਤੀ ਏਕੜ ਪ੍ਰੋਤਸ਼ਾਹਨ ਰਾਸ਼ੀ ਦੀ ਸੁਵਿਧਾ

 

ਨਰਮੇ ਦੇ ਬੀਟੀ ਬੀਜ 'ਤੇ ਮਿਲਦੀ ਹੈ 33 ਫ਼ੀਸਦੀ ਸਬਸਿਡੀ

 

ਮਾਨਸਾ, 05 ਜੂਨ:

ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਪ੍ਰੀਤ ਪਾਲ ਕੌਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਬਲਾਕ ਸਰਦੂਲਗੜ੍ਹ ਦੇ ਪਿੰਡ ਆਹਲੂਪੁਰ ਵਿਖੇ ਸਾਉਣੀ ਦੀਆਂ ਫਸਲਾਂ ਦੀ ਸੁਚੱਜੀ ਕਾਸ਼ਤ ਸਬੰਧੀ ਜਾਣਕਾਰੀ ਦੇਣ ਲਈ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਇਸ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ, ਸਰਦੂਲਗੜ੍ਹ ਡਾ. ਗੁਰਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਸਬੰਧੀ ਤਕਨੀਕੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਨਰਮੇ ਦੀ ਫ਼ਸਲ ਉੱਤੇ ਕੀਟ ਦੇ ਹਮਲੇ ਸਬੰਧੀ ਲਗਾਤਾਰ ਸਰਵੇਖਣ ਕਰਦੇ ਰਹਿਣ ਅਤੇ ਚਿੱਟੀ ਮੱਖੀ ਬਾਰੇ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਘੱਟ ਲਾਗਤ ਵਾਲੇ ਪੀਲੇ ਕਾਰਡ 40 ਪ੍ਰਤੀ ਏਕੜ ਦੇ ਹਿਸਾਬ ਨਾਲ ਖੇਤਾਂ ਵਿੱਚ ਲਗਾਓ, ਜੋ ਕਿ ਸ਼ੁਰੂਆਤੀ ਅਵਸਥਾ ਵਿੱਚ ਚਿੱਟੀ ਮੱਖੀ ਦੇ ਵਾਧੇ ਨੂੰ ਰੋਕਣ ਵਿੱਚ ਸਹਾਇਕ ਹਨ ਅਤੇ ਫ਼ਸਲ ਦੀ ਸ਼ੁਰੂਆਤੀ ਅਵਸਥਾ ਵਿੱਚ ਚਿੱਟੀ ਮੱਖੀ ਦੇ ਹਮਲੇ ਹੋਣ 'ਤੇ ਇੱਕ ਤੋਂ ਦੋ ਸਪਰੇਅ 01 ਲਿਟਰ ਨਿੰਬੀਸੀਡੀਨ ਜਾਂ ਅਚੂਕ ਪ੍ਰਤੀ ਏਕੜ ਦੇ ਹਿਸਾਬ ਨਾਲ ਕਰੋ।

ਉਨ੍ਹਾਂ ਕਿਹਾ ਕਿ ਕੀੜਿਆਂ—ਮਕੌੜਿਆਂ 'ਤੇ ਬਿਮਾਰੀਆਂ ਦੀਆਂ ਬਦਲਵੀਆਂ ਫਸਲਾਂ ਜਿਵੇਂ ਕਿ ਭਿੰਡੀ, ਮੂੰਗੀ, ਅਰਹਰ, ਜੰਤਰ ਨੂੰ ਨਰਮੇ ਦੇ ਖੇਤਾਂ ਦੇ ਵਿੱਚ ਅਤੇ ਆਲੇ—ਦੁਆਲੇ ਨਾ ਬੀਜਿਆ ਜਾਵੇ। ਉਨ੍ਹਾਂ ਕਿਹਾ ਕਿ ਕਾਟਨ ਦੇ ਬੀਟੀ ਬੀਜ 'ਤੇ 33 ਫ਼ੀਸਦੀ ਸਬਸਿਡੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ, ਕਿਸਾਨ ਨਰਮੇਂ ਦੇ ਬੀਜ 'ਤੇ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਬਸਿਡੀ ਦਾ ਲਾਭ ਵੱਧ ਤੋਂ ਵੱਧ ਲੈਣ। ਇਸ ਤੋਂ ਇਲਾਵਾ ਝੋਨੇ ਦੀ ਫਸਲ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਹਾਈਬ੍ਰਿਡ ਅਤੇ ਪੂਸਾ 44 ਕਿਸਮ ਦੀ ਬਿਜਾਈ ਨਾ ਕਰਨ ਅਤੇ ਸਿਰਫ ਝੋਨੇ ਦੀਆਂ ਸਿਫਾਰਿਸ਼ ਕੀਤੀਆਂ ਹੋਈਆਂ ਕਿਸਮਾਂ ਦੀ ਹੀ ਕਾਸ਼ਤ ਕਰਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500/— ਪ੍ਰਤੀ ਏਕੜ ਪ੍ਰੋਤਸ਼ਾਹਨ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਪੀ.ਐੱਮ ਕਿਸਾਨ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਈ.ਕੇ.ਵਾਈ.ਸੀ ਅਤੇ ਅਧਾਰ ਸੀਡਿੰਗ ਕਰਵਾਉਣ ਸਬੰਧੀ ਜਾਗਰੂਕ ਕੀਤਾ ਤਾਂ ਜੋ ਹਰੇਕ ਯੋਗ ਕਿਸਾਨ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕੇ।

ਇਸ ਮੌਕੇ ਸ੍ਰੀ ਹਰਵਿੰਦਰ ਸਿੰਘ, ਸ੍ਰੀ ਪ੍ਰਭਜੋਤ ਸਿੰਘ, ਖੇਤੀਬਾੜੀ ਸਬ ਇੰਸਪੈਕਟਰ ਤੋਂ ਇਲਾਵਾ ਹੋਰ ਵੀ ਵਿਅਕਤੀ ਮੌਜੂਦ ਸਨ।


Comment As:

Comment (0)