ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਅਮਲਾਲਾ ਦੇ ਸੈਂਕੜੇ ਪਰਿਵਾਰਾਂ ਨੇ ਫੜਿਆ ਪਾਰਟੀ ਦਾ ਪੱਲਾ
ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਅਮਲਾਲਾ ਦੇ ਸੈਂਕੜੇ ਪਰਿਵਾਰਾਂ ਨੇ ਫੜਿਆ ਪਾਰਟੀ ਦਾ ਪੱਲਾ
ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਭਰਵੀਂ ਮੀਟਿੰਗ, ਘੱਗਰ ਦੀ ਸਮੱਸਿਆ ਅਤੇ ਪਿੰਡ ਦੇ ਵਿਕਾਸ ਦਾ ਮੁੱਦਾ ਛਾਇਆ
ਡੇਰਾਬੱਸੀ, 10 ਜਨਵਰੀ ( ਜਸਬੀਰ ਸਿੰਘ ): ਡੇਰਾਬੱਸੀ ਹਲਕੇ ਵਿੱਚ ਭਾਰਤੀ ਜਨਤਾ ਪਾਰਟੀ ਦੇ ਵਧਦੇ ਕਾਫਲੇ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ, ਜਦੋਂ ਨੇੜਲੇ ਪਿੰਡ ਅਮਲਾਲਾ ਦੇ ਸੈਂਕੜੇ ਲੋਕਾਂ ਨੇ ਮੌਜੂਦਾ ਸਰਕਾਰਾਂ ਦੀਆਂ ਨੀਤੀਆਂ ਨੂੰ ਤਿਆਗ ਕੇ ਬੀਜੇਪੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਹਲਕਾ ਡੇਰਾਬੱਸੀ ਦੇ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਹੋਏ ਇੱਕ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਪ੍ਰਦੀਪ ਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਪਾਰਟੀ 'ਤੇ ਵਿਸ਼ਵਾਸ ਪ੍ਰਗਟਾਇਆ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਪੱਖੀ ਨੀਤੀਆਂ ਕਾਰਨ ਅੱਜ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦਾ ਬੱਚਾ-ਬੱਚਾ ਭਾਜਪਾ ਨਾਲ ਜੁੜ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਅਮਲਾਲਾ ਦੇ 100 ਦੇ ਕਰੀਬ ਮਰਦਾਂ ਅਤੇ ਮਹਿਲਾਵਾਂ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।
ਪਿੰਡਾਂ ਦੀਆਂ ਸਮੱਸਿਆਵਾਂ ਨੂੰ ਕੇਂਦਰ ਤੱਕ ਪਹੁੰਚਾਉਣ ਦਾ ਵਾਅਦਾ:
ਸੈਣੀ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਕਿਹਾ ਕਿ ਪਿੰਡ ਦੀ ਸਭ ਤੋਂ ਵੱਡੀ ਸਮੱਸਿਆ ਘੱਗਰ ਦਰਿਆ ਕਾਰਨ ਜ਼ਮੀਨਾਂ ਦਾ ਹੋ ਰਿਹਾ ਨੁਕਸਾਨ ਹੈ, ਜਿਸ ਨੂੰ ਸਰਕਾਰ ਬਣਨ 'ਤੇ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਲਈ ਖੇਡ ਸਟੇਡੀਅਮ ਅਤੇ ਗਰੀਬ ਪਰਿਵਾਰਾਂ ਦੀਆਂ ਛੱਤਾਂ ਦੇ ਮਸਲੇ ਹੱਲ ਕਰਨ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦਾ ਭਰੋਸਾ ਦਿੱਤਾ।
ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਮੁੱਖ ਤੌਰ 'ਤੇ ਪ੍ਰਦੀਪ ਪਾਲ ਸਿੰਘ, ਕਮਲਜੀਤ ਸਿੰਘ ਰਿੰਕੂ, ਹਰਨੇਕ ਸਿੰਘ,ਸੁਸ਼ੀਲ ਸ਼ਰਮਾ, ਸੰਦੀਪ ਸਿੰਘ ,ਕੁਲਵਿੰਦਰ ਸਿੰਘ, ਕਾਲਾ ਪੰਡਿਤ, ਡਾ. ਸਤੀਸ਼ ਕੁਮਾਰ, ਸ਼ਾਮ ਫ਼ੌਜੀ, ਹਰਨੇਕ ਸਿੰਘ, ਸੰਦੀਪ ਸਿੰਘ, ਤਰਲੋਚਨ ਸਿੰਘ, ਕੇਸਰ ਸਿੰਘ, ਅਸ਼ੋਕ ਕੁਮਾਰ, ਰਾਜੂ ਪੰਡਿਤ ਅਤੇ ਪ੍ਰਿੰਸ ਪੰਡਿਤ ਸ਼ਾਮਲ ਸਨ। ਸੈਣੀ ਨੇ ਸਾਰੇ ਨਵੇਂ ਮੈਂਬਰਾਂ ਨੂੰ ਸਨਮਾਨਿਤ ਕੀਤਾ ਅਤੇ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦਾ ਵਿਸ਼ਵਾਸ
ਪਿੰਡ ਅਮਲਾਲਾ ਵਿਖੇ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਹਾਜ਼ਰੀ ਵਿੱਚ ਪਾਰਟੀ 'ਚ ਸ਼ਾਮਲ ਹੋਣ ਵਾਲੇ ਆਗੂ ਅਤੇ ਵਰਕਰ।