ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੀਨੀਅਰ ਪੱਤਰਕਾਰ ਕਮਲਜੀਤ ਸਿੰਘ ਬਨਵੈਤ ਦੇ ਵੱਡੇ ਭਰਾ ਦੇ ਅਕਾਲ ਚਲਾਣੇ
ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੀਨੀਅਰ ਪੱਤਰਕਾਰ ਕਮਲਜੀਤ ਸਿੰਘ ਬਨਵੈਤ ਦੇ ਵੱਡੇ ਭਰਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 14 ਸਤੰਬਰ:
ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੀਨੀਅਰ ਪੱਤਰਕਾਰ ਸ. ਕਮਲਜੀਤ ਸਿੰਘ ਬਨਵੈਤ ਦੇ ਭਰਾ ਸ. ਬਲਬੀਰ ਸਿੰਘ ਬਨਵੈਤ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ ਹੈ।
ਬਲਬੀਰ ਸਿੰਘ ਬਨਵੈਤ (69) ਜਲੰਧਰ ਦੇ ਏ.ਪੀ.ਜੇ. ਸਕੂਲ ਵਿੱਚ ਪੰਜਾਬੀ ਲੈਕਚਰਾਰ ਸਨ। ਉਹ ਕੈਂਸਰ ਤੋਂ ਪੀੜਤ ਸਨ ਅਤੇ ਉਨ੍ਹਾਂ ਨੇ ਅੱਜ ਪੀ.ਜੀ.ਆਈ. ਚੰਡੀਗੜ੍ਹ ਵਿਖੇ ਆਖ਼ਰੀ ਸਾਹ ਲਏ।
ਇੱਥੇ ਜਾਰੀ ਆਪਣੇ ਸੋਗ ਸੁਨੇਹੇ ਵਿੱਚ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਸ. ਬਲਬੀਰ ਸਿੰਘ ਬਨਵੈਤ ਆਪਣੇ ਪਿੱਛੇ ਪਰਿਵਾਰ ਵਿੱਚ ਪਤਨੀ ਅਤੇ ਇੱਕ ਪੁੱਤਰ ਛੱਡ ਗਏ ਹਨ। ਉਨ੍ਹਾਂ ਦਾ ਸਸਕਾਰ 15 ਸਤੰਬਰ, 2023 ਨੂੰ ਜਲੰਧਰ ਵਿਖੇ ਕੀਤਾ ਜਾਵੇਗਾ।
-------