ਕ੍ਰਿਸ਼ੀ ਵਿਗਿਆਨ ਕੇਂਦਰ, ਐਸ.ਏ.ਐਸ. ਨਗਰ ਦੀ ਵਿਗਿਆਨਿਕ ਸਲਾਹਕਾਰ ਕਮੇਟੀ ਮੀਟਿੰਗ ਸੰਪੰਨ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਕ੍ਰਿਸ਼ੀ ਵਿਗਿਆਨ ਕੇਂਦਰ, ਐਸ.ਏ.ਐਸ. ਨਗਰ ਦੀ ਵਿਗਿਆਨਿਕ ਸਲਾਹਕਾਰ ਕਮੇਟੀ ਮੀਟਿੰਗ ਸੰਪੰਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਜਨਵਰੀ:
ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਪਾਲਣ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿਖਿਆ ਅਤੇ ਕਮੇਟੀ ਦੇ ਚੇਅਰਮੈਨ ਡਾ. ਰਵਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਕੁਰਾਲੀ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ, ਐਸ.ਏ.ਐਸ. ਨਗਰ(ਮੋਹਾਲੀ) ਦੀ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਸੱਤਵੀਂ ਮੀਟਿੰਗ ਮਿਤੀ 29.01.2026 ਨੂੰ ਹੋਈ ਜਿੱਥੇ ਉਹਨਾਂ ਕੇ.ਵੀ.ਕੇ.ਐਸ.ਏ.ਐਸ. ਨਗਰ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਪ੍ਰੋਗਰਾਮ ਦੌਰਾਨ ਡਿਪਟੀ ਡਾਇਰੈਟਰ ਕੇ.ਵੀ.ਕੇ.,ਐਸ.ਏ.ਐਸ. ਨਗਰ, ਡਾ. ਬਲਬੀਰ ਸਿੰਘ ਖੱਦਾ ਨੇ ਵੱਖ ਵੱਖ ਮਹਿਕਮਿਆਂ ਤੋਂ ਆਏ ਹੋਏ ਅਧਿਕਾਰੀਆਂ ਅਤੇ ਅਫਸਰ ਸਾਹਿਬਾਨਾਂ ਦਾ ਪ੍ਰੋਗਰਾਮ ਵਿੱਚ ਸ਼ਿਕਰਤ ਕਰਨ ਲਈ ਸਵਾਗਤ ਕੀਤਾ। ਪ੍ਰੋਗਰਾਮ ਦੌਰਾਨ ਕੇ.ਵੀ.ਕੇ. ਐਸ.ਏ.ਐਸ. ਨਗਰ ਤੋਂ ਡਾ. ਮੁਨੀਸ਼ ਸ਼ਰਮਾ ਨੇ ਸਾਲ 2025 ਦੌਰਾਨ ਕੇ.ਵੀ.ਕੇ. ਦੀਆਂ ਗਤੀਵਿਧੀਆਂ ਦੀ ਪ੍ਰਗਤੀ ਰਿਪੋਰਟ ਵਿਸਥਾਰ ਪੂਰਵਕ ਪੇਸ਼ ਕੀਤੀ। ਉਹਨਾਂ ਕੇ.ਵੀ.ਕੇ. ਦੁਆਰਾ ਲਗਾਏ ਜਾ ਰਹੇ ਕਿੱਤਾ ਮੁੱਖੀ ਸਿਖਲਾਈ ਕੋਰਸ, ਕਿਸਾਨ ਸਿਖਲਾਈ ਕੈਂਪ, ਪਹਿਲੇ ਦਰਜੇ ਦੇ ਪ੍ਰਦਰਸ਼ਨੀ ਪਲਾਟਾਂ, ਤੇਲ ਬੀਜ਼ ਫਸਲਾਂ, ਘਰੇਲੂ ਬਗੀਚੀ ਅਤੇ ਪਰਾਲੀ ਦੀ ਸਾਂਭ-ਸੰਭਾਲ ਦੇ ਪ੍ਰੋਜੈਕਟਾਂ ਉੱਤੇ ਚਾਨਣਾ ਪਾਇਆ। ਇਸ ਮੌਕੇ ਦੌਰਾਨ ਡਾ. ਗਰੇਵਾਲ ਨੇ ਕਿਸਾਨਾਂ, ਪਸ਼ੂ ਪਾਲਕਾਂ ਅਤੇ ਕਿਸਾਨ ਮਹਿਲਾਵਾਂ ਨੂੰ ਸਹਾਇਕ ਧੰਦੇ ਅਪਣਾ ਕੇ ਆਮਦਨ ਵਿੱਚ ਵਾਧਾ ਕਰਨ ਦਾ ਸੰਦੇਸ਼ ਦਿੱਤਾ ਅਤੇ ਨਾਲ ਹੀ ਇਸ ਸਬੰਧੀ ਕੇ.ਵੀ.ਕੇ. ਮਾਹਿਰਾਂ ਦਾ ਸਹਿਯੋਗ ਲੈਣ ਲਈ ਕਿਹਾ। ਉਹਨਾਂ ਮੀਟਿੰਗ ਵਿੱਚ ਆਏ ਹੋਏ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ। ਕੇ. ਵੀ.ਕੇ. ਐਸ.ਏ. ਐਸ. ਨਗਰ ਤੋਂ ਡਾ. ਹਰਮੀਤ ਕੌਰ ਨੇ ਪ੍ਰੋਗਰਾਮ ਵਿੱਚ ਆਏ ਹੋਏ ਅਧਿਕਾਰੀਆਂ ਦਾ ਵੱਡਮੁੱਲੇ ਵਿਚਾਰ ਪੇਸ਼ ਕਰਨ ਲਈ ਧੰਨਵਾਦ ਕੀਤਾ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫਸਰ, ਐਸ.ਏ.ਐਸ. ਨਗਰ, ਸ੍ਰੀ ਗੁਰਮੇਲ ਸਿੰਘ, ਡਾ. ਉਧੈਵੀਰ ਸਿੰਘ ਚਾਹਲ (ਪ੍ਰੋਫੈਸਰ, ਪਸ਼ੂ ਅਹਾਰ ਵਿਭਾਗ), ਡਾ. ਮਨਦੀਪ ਸਿੰਗਲਾ (ਪ੍ਰਿੰਸੀਪਲ ਸਾਇੰਸਦਾਨ), ਡਾ. ਸਤਬੀਰ ਸਿੰਘ (ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਰੂਪਨਗਰ), ਹਰਦੀਪ ਕੌਰ(ਸਹਾਇਕ ਨਿਰਦੇਸ਼ਕ ਮੱਛੀ ਪਾਲਣ)ਐਸ.ਏ.ਐਸ. ਨਗਰ, ਡਾ. ਹਰਿੰਦਰ ਸਿੰਘ (ਸੀਨੀਅਰ ਵੈਟਰਨਰੀ ਅਫਸਰ, ਖਰੜ), ਸ੍ਰੀ ਐਮ.ਖੇ.ਭਾਰਧਵਾਜ (ਲੀਡ ਜ਼ਿਲ੍ਹਾ ਮੈਨੇਜਰ), ਡਾ. ਕੁਲਵਿੰਦਰ ਸਿੰਘ, (ਸਹਾਇਕ ਪ੍ਰੋਫੈਸਰ) ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨ ਸ. ਭੁਪਿੰਦਰ ਸਿੰਘ, ਸ਼੍ਰੀਮਤੀ ਅੰਜਨਾ ਲਿਖਿਆਨੀ, ਮਨਜਿੰਦਰ ਸਿੰਘ (ਪਸ਼ੂ ਪਾਲਕ), ਜਗਦੀਪ ਸਿੰਘ ਸ਼ੇਰਗਿੱਲ ਆਦਿ ਹਾਜ਼ਰ ਸਨ।