ਪਰਾਲੀ ਪ੍ਰਬੰਧਨ ਖੇਤੀ ਮਸ਼ੀਨਾਂ ਲਈ ਆਸਾਨ ਤਰੀਕੇ ਨਾਲ ਮੁੱਹਈਆ ਕਰਵਾਈ ਜਾਵੇ ਕਰਜ਼ੇ ਦੀ ਸਹੂਲਤ
ਪਰਾਲੀ ਪ੍ਰਬੰਧਨ ਖੇਤੀ ਮਸ਼ੀਨਾਂ ਲਈ ਆਸਾਨ ਤਰੀਕੇ ਨਾਲ ਮੁੱਹਈਆ ਕਰਵਾਈ ਜਾਵੇ ਕਰਜ਼ੇ ਦੀ ਸਹੂਲਤ*
- ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ 'ਚ ਬੈਂਕਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ
ਜਲੰਧਰ, 27 ਸਤੰਬਰ: ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਵਿਸ਼ੇਸ਼ ਤਿਮਾਹੀ ਸਮੀਖਿਆ ਮੀਟਿੰਗ ਸਹਾਇਕ ਕਮਿਸ਼ਨਰ (ਜਨਰਲ) ਰੋਹਿਤ ਜਿੰਦਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵਿੱਤੀ ਸਾਲ 2025- 2026 ਦੀ ਸਲਾਨਾ ਕਰਜ਼ਾ ਯੋਜਨਾ ਦੀ 30 ਜੂਨ, 2025 ਨੂੰ ਖ਼ਤਮ ਹੋਈ ਤਿਮਾਹੀ ਲਈ ਮਿੱਥੇ ਗਏ ਟੀਚੇ ਅਤੇ ਨਤੀਜਿਆਂ ਦੀ ਸਮੀਖਿਆ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ ਨੇ ਬੈਂਕਾਂ ਨੂੰ ਹਦਾਇਤ ਕੀਤੀ ਕਿ ਪਰਾਲੀ ਦੀ ਸੰਭਾਲ ਲਈ ਖੇਤੀ ਮਸ਼ੀਨਾਂ ਦੀ ਖਰੀਦ ਲਈ ਕਿਸਾਨਾਂ ਨੂੰ ਆਸਾਨ ਤਰੀਕੇ ਨਾਲ ਕਰਜੇ ਦੀ ਸਹੂਲਤ ਪ੍ਰਦਾਨ ਕੀਤੀ ਜਾਵੇ।
ਉਨ੍ਹਾਂ ਬੈਂਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਕਰਜ਼ੇ ਦੀ ਸਹੂਲਤ ਪ੍ਰਦਾਨ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਬੈਂਕਾਂ ਨੂੰ ਕਿਹਾ ਕਿ ਸਵੈ-ਸਹਾਇਤਾ ਸਮੂਹਾਂ ਦੀਆਂ ਕਰਜ਼ੇ ਲਈ ਪ੍ਰਾਪਤ ਅਰਜ਼ੀਆਂ ਦਾ ਜਲਦ ਨਿਪਟਾਰਾ ਕੀਤਾ ਜਾਵੇ ਅਤੇ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਵੱਧ ਤੋਂ ਵੱਧ ਕਰਜ਼ਾ ਮੁਹੱਈਆ ਕਰਵਾਇਆ ਜਾਵੇ।
ਉਨ੍ਹਾਂ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਕੰਮ ਕਰਦੇ ਸਾਰੇ ਸਰਕਾਰੀ, ਸਹਿਕਾਰੀ ਅਤੇ ਗੈਰ ਸਰਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਅਤੇ ਕਰਜ਼ੇ ਅਤੇ ਸੀ. ਡੀ. ਰੇਸ਼ੋ ਦੇ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਲਈ ਬੈਂਕਾਂ ਨੂੰ ਨਿਰਦੇਸ਼ ਦਿੱਤੇ।
ਮੀਟਿੰਗ ਦੇ ਕਨਵੀਨਰ ਐਲ.ਡੀ.ਐਮ.ਐੱਮ. ਐੱਸ. ਮੋਤੀ ਨੇ ਦੱਸਿਆ ਕਿ ਬੈਂਕਾਂ ਨੇ 30 ਜੂਨ , 2025 ਨੂੰ ਖਤਮ ਹੋਈ ਤਿਮਾਹੀ ਲਈ ਮਿੱਥੇ ਗਏ ਤਰਜੀਹੀ ਖੇਤਰ ਟੀਚੇ 4216 ਕਰੋੜ ਸਾਹਮਣੇ 7983 ਕਰੋੜ ਦੇ ਕਰਜ਼ੇ ਮਨਜ਼ੂਰ ਕੀਤੇ ਹਨ ਅਤੇ ਤਿਮਾਹੀ ਦੇ ਸਾਰੇ ਕਰਜ਼ ਟੀਚੇ ਪੂਰੇ ਕਰ ਲਏ ਗਏ ਹਨ। ਖੇਤੀਬਾੜੀ ਕਰਜ਼ੇ ਦੇ 1148 ਕਰੋੜ ਟੀਚੇ ਦੇ ਸਾਹਮਣੇ 1319 ਕਰੋੜ ਰੁਪਏ ਦੇ ਕਰਜ਼ੇ ਦਿੱਤੇ ਹਨ, ਜੋ ਕਿ ਟੀਚੇ ਦਾ 114.89 ਫੀਸਦੀ ਹੈ। ਜੂਨ ਤਿਮਾਹੀ ਦੇ ਅਖੀਰ ਤੱਕ ਕੁੱਲ ਕਰਜ਼ੇ 11206 ਕਰੋੜ ਰੁਪਏ ਦੇ ਵੰਡੇ ਗਏ ਹਨ।
ਮੀਟਿੰਗ ਵਿੱਚ ਰਿਜ਼ਰਵ ਬੈਂਕ ਆਫ ਇੰਡੀਆ, ਚੰਡੀਗੜ੍ਹ ਤੋਂ ਅਲੋਕ ਰੰਜਨ ਐਲ. ਡੀ. ਓ, ਯੂਕੋ ਬੈਂਕ ਜ਼ੋਨਲ ਆਫਿਸ ਤੋਂ ਚੀਫ਼ ਮੈਨੇਜਰ ਸਵਪਨਿਲ ਮਿਸ਼ਰਾ, ਰੂਡਸੈੱਟ ਦੇ ਡਾਇਰੈਕਟਰ ਸੰਜੀਵ ਚੌਹਾਨ,ਜ਼ਿਲ੍ਹਾ ਖੇਤੀਬਾੜੀ , ਬਾਗਬਾਨੀ,ਮੱਛੀ ਪਾਲਣ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਮੀਟਿੰਗ ਵਿੱਚ ਸ਼ਿਰਕਤ ਕੀਤੀ।