Textbooks Now Available Directly from PSEB; Relief for Parents
Hindi
bains

Major Change for Private Schools in Punjab: Textbooks Now Available Directly from PSEB; Relief for P

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਲਈ ਵੱਡਾ ਬਦਲਾਅ: ਪਾਠ-ਪੁਸਤਕਾਂ ਹੁਣ ਸਿੱਧੇ PSEB ਤੋਂ ਉਪਲਬਧ; ਮਾਪਿਆਂ ਲਈ ਰਾਹਤ

ਸੂਬੇ ਵਿੱਚ ਸਕੂਲ ਸਿੱਖਿਆ ਨੂੰ ਵਧੇਰੇ ਕੁਸ਼ਲ ਅਤੇ ਸੰਗਠਿਤ ਬਣਾੳੁਣ ਦੇ ਉਦੇਸ਼ ਨਾਲ ਇੱਕ ਵਿਦਿਆਰਥੀ-ਕੇਂਦਰਤ ਕਦਮ ਚੁੱਕਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਲਈ ਪਾਠ-ਪੁਸਤਕਾਂ ਦੀ ਵੰਡ ਵਿੱਚ ਵੱਡਾ ਸੁਧਾਰ ਲਿਆਂਦਾ ਹੈ। ਅਕਾਦਮਿਕ ਸੈਸ਼ਨ 2026-27 ਤੋਂ ਬੋਰਡ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨਾਲ ਸੰਬੰਧਿਤ ਨਿੱਜੀ ਸਕੂਲਾਂ ਵਿੱਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਪੜ੍ਹ ਰਹੇ ਵਿਦਿਆਰਥੀਆਂ ਨੂੰ ਪਾਠ-ਪੁਸਤਕਾਂ ਸਿੱਧੇ ਤੌਰ 'ਤੇ ਸਪਲਾਈ ਕੀਤੀਆਂ ਜਾਣਗੀਆਂ। ਇਹ ਪਹਿਲਕਦਮੀ ਨਾ ਸਿਰਫ਼ ਅਧਿਕਾਰਤ ਏਜੰਸੀਆਂ ਅਤੇ ਕਿਤਾਬਾਂ ਦੀਆਂ ਦੁਕਾਨਾਂ ਨਾਲ ਜੁੜੀ ਏਕਾਧਿਕਾਰ ਪ੍ਰਣਾਲੀ ਨੂੰ ਖਤਮ ਕਰੇਗੀ ਬਲਕਿ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਰਾਹਤ ਪ੍ਰਦਾਨ ਕਰੇਗੀ।

ਇਸ ਨਵੇਂ ਸੁਧਾਰ ਦਾ ਐਲਾਨ ਕਰਦੇ ਹੋਏ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਫੈਸਲੇ ਨਾਲ ਪਾਰਦਰਸ਼ਤਾ ਵਧੇਗੀ, ਪਰਿਵਾਰਾਂ 'ਤੇ ਵਿੱਤੀ ਬੋਝ  ਅਤੇ ਵਿਚੋਲਿਆਂ 'ਤੇ ਟੇਕ ਘੱਟੇਗੀ, ਨਾਲ ਹੀ ਪਾਠ-ਪੁਸਤਕਾਂ ਦੀ ਸਮੇਂ ਸਿਰ ਉਪਲਬਧਤਾ ਨੂੰ ਵੀ ਯਕੀਨੀ ਬਣਾਏਗਾ। ਨਵੀਂ ਪ੍ਰਣਾਲੀ ਬਾਰੇ ਵਿਸਥਾਰ ਵਿੱਚ ਦੱਸਦੇ ਹੋਏ, ਹਰਜੋਤ ਸਿੰਘ ਬੈਂਸ ਨੇ ਕਿਹਾ, "ਸਕੂਲ ਸਖ਼ਤੀ ਨਾਲ ਇਹ ਯਕੀਨੀ ਬਣਾਉਣਗੇ ਕਿ ਛਪੀ ਕੀਮਤ ਤੋਂ ਵੱਧ ਕੋਈ ਵੀ ਰਕਮ ਨਾ ਲਈ ਜਾਵੇ। ਇਹ ਪਹਿਲ ਸਿਰਫ਼ ਕਿਤਾਬਾਂ ਦੀ ਵੰਡ ਨੂੰ ਸੁਵਿਧਾਜਨਕ ਬਣਾਉਣ ਲਈ ਹੈ, ਨਾ ਕਿ ਮਾਲੀਆ ਪੈਦਾ ਕਰਨ ਦੇ ਸਾਧਨ ਵਜੋਂ ਕੰਮ ਕਰਨ ਲਈ। ਇਸ ਨਾਲ ਪ੍ਰਾਈਵੇਟ ਸਕੂਲਾਂ ਵਿੱਚ ਦਾਖਲ 10 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਹੋਵੇਗਾ।"

ਪੰਜਾਬ ਸਰਕਾਰ ਦੀ ਕਿਫਾਇਤੀ ਸਿੱਖਿਆ 'ਤੇ ਕੇਂਦਰਤ ਪਹਿਲਕਦਮੀਆਂ ਨੂੰ ਉਜਾਗਰ ਕਰਦੇ ਹੋਏ, ਸਿੱਖਿਆ ਮੰਤਰੀ ਨੇ ਕਿਹਾ ਕਿ 15% ਦੀ ਛੋਟ - ਜੋ ਪਹਿਲਾਂ ਕਿਤਾਬ ਵੇਚਣ ਵਾਲਿਆਂ ਨੂੰ ਦਿੱਤੀ ਜਾਂਦੀ ਸੀ - ਹੁਣ ਸਕੂਲਾਂ ਰਾਹੀਂ ਸਿੱਧੇ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ। ਜਦੋਂ ਕਿ ਇਸ ਉਪਾਅ ਨਾਲ ਪਰਿਵਾਰਾਂ 'ਤੇ ਵਿੱਤੀ ਬੋਝ ਘਟਣ ਦੀ ਉਮੀਦ ਹੈ ਅਤੇ ਇਹ ਸਿਸਟਮ ਵਿੱਚ ਵਧੇਰੇ ਜਵਾਬਦੇਹੀ ਵੀ ਯਕੀਨੀ ਬਣਾਏਗਾ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੀਐਸਈਬੀ ਨੇ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਇੱਕ ਸਮਰਪਿਤ ਈ-ਕਾਮਰਸ ਪੋਰਟਲ ਵਿਕਸਤ ਕੀਤਾ ਹੈ। ਵਿਦਿਆਰਥੀ ਮੋਬਾਈਲ ਐਪਲੀਕੇਸ਼ਨ ਜਾਂ ਔਨਲਾਈਨ ਪੋਰਟਲ ਰਾਹੀਂ ਪਾਠ ਪੁਸਤਕਾਂ ਲਈ ਬੇਨਤੀਆਂ ਕਰਨ ਦੇ ਯੋਗ ਹੋਣਗੇ, ਜਦੋਂ ਕਿ ਸਕੂਲ ਆਪਣੀਆਂ ਕਲਾਸ-ਵਾਰ ਅਤੇ ਵਿਸ਼ਾ-ਵਾਰ ਜ਼ਰੂਰਤਾਂ ਨੂੰ ਡਿਜੀਟਲ ਰੂਪ ਵਿੱਚ ਅਪਲੋਡ ਕਰਨ ਦੇ ਯੋਗ ਹੋਣਗੇ। ਉਨ੍ਹਾਂ ਕਿਹਾ, "ਹਰੇਕ ਵਿਦਿਆਰਥੀ ਨੂੰ ਵਿਅਕਤੀਗਤ ਲੌਗਇਨ ਪ੍ਰਮਾਣ ਪੱਤਰ ਪ੍ਰਦਾਨ ਕੀਤੇ ਜਾਣਗੇ ਤਾਂ ਜੋ ਮਾਪੇ ਜਦੋਂ ਵੀ ਲੋੜ ਹੋਵੇ ਸਿੱਧੇ ਆਰਡਰ ਦੇ ਸਕਣ।"

ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਪੋਰਟਲ ਨੂੰ ਇੱਕ ਸੁਰੱਖਿਅਤ ਔਨਲਾਈਨ ਭੁਗਤਾਨ ਗੇਟਵੇ ਨਾਲ ਜੋੜਿਆ ਗਿਆ ਹੈ ਤਾਂ ਜੋ ਆਸਾਨ, ਪਾਰਦਰਸ਼ੀ ਅਤੇ ਕੁਸ਼ਲ ਲੈਣ-ਦੇਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਵਿਸ਼ੇਸ਼ ਤੌਰ 'ਤੇ ਓਵਰਚਾਰਜਿੰਗ ਦੀ ਕਿਸੇ ਵੀ ਗੁੰਜਾਇਸ਼ ਨੂੰ ਖਤਮ ਕਰਨ ਅਤੇ ਪੂਰੀ ਪ੍ਰਕਿਰਿਆ ਦੌਰਾਨ ਪੂਰੀ ਪਾਰਦਰਸ਼ਤਾ ਬਣਾਈ ਰੱਖਣ ਲਈ ਤਿਆਰ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪ੍ਰਾਪਤ ਹੋਏ ਆਡਰਾਂ ਦੇ ਆਧਾਰ 'ਤੇ, ਬੋਰਡ ਦੇ ਖੇਤਰੀ ਦਫ਼ਤਰਾਂ ਦੁਆਰਾ ਪਾਠ-ਪੁਸਤਕਾਂ ਦੇ ਬੰਡਲ ਤਿਆਰ ਕੀਤੇ ਜਾਣਗੇ ਤਾਂ ਜੋ ਸਕੂਲਾਂ ਅਤੇ ਵਿਦਿਆਰਥੀਆਂ ਨੂੰ ਸਮੇਂ ਸਿਰ ਡਿਲੀਵਰੀ ਯਕੀਨੀ ਬਣਾਈ ਜਾ ਸਕੇ। ਸਕੂਲਾਂ ਨੂੰ ਇੱਕ ਹਲਫ਼ਨਾਮਾ ਜਮ੍ਹਾਂ ਕਰਵਾਉਣ ਦੀ ਲੋੜ ਹੋਵੇਗੀ ਜਿਸ ਵਿੱਚ ਇਹ ਪੁਸ਼ਟੀ ਕੀਤੀ ਜਾਵੇਗੀ ਕਿ ਨਵੀਂ ਨੀਤੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਨਿਰਧਾਰਤ ਕੀਮਤ ਤੋਂ ਵੱਧ ਕੋਈ ਵੀ ਰਕਮ ਨਹੀਂ ਲਈ ਜਾਵੇਗੀ।


Comment As:

Comment (0)