ਮਾਰਕਿਟ ਕਮੇਟੀਆਂ ਦੇ ਚੇਅਰਮੈਨਾਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ
ਮਾਰਕਿਟ ਕਮੇਟੀਆਂ ਦੇ ਚੇਅਰਮੈਨਾਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ
--- ਮੀਟਿੰਗ ਦੌਰਾਨ ਮਾਰਕਿਟ ਕਮੇਟੀਆਂ ਨਾਲ ਸੰਬੰਧਿਤ ਮੁੱਦਿਆਂ ਤੇ ਹੋਈ ਵਿਸਥਾਰ ਨਾਲ ਚਰਚਾ
--- ਹਰਚੰਦ ਸਿੰਘ ਬਰਸਟ ਨੇ ਕਿਸੇ ਕਿਸਮ ਦੀ ਸਮੱਸਿਆ ਨਾ ਆਉਣ ਦਾ ਦਿੱਤਾ ਭਰੋਸਾ
ਮੋਹਾਲੀ, 30 ਜੁਲਾਈ, 2025 – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਸੂਬੇ ਦੀਆਂ ਵੱਖ-ਵੱਖ ਮਾਰਕਿਟ ਕਮੇਟੀਆਂ ਦੇ ਚੇਅਰਮੈਨਾਂ ਵੱਲੋਂ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਇਸ ਦੌਰਾਨ ਮਾਰਕਿਟ ਕਮੇਟੀਆਂ ਦੇ ਚੇਅਰਮੈਨਾਂ ਵੱਲੋਂ ਕਮੇਟੀਆਂ ਦੇ ਮੁੱਦਿਆਂ ਅਤੇ ਸਮੱਸਿਆਵਾਂ ਤੋਂ ਸ. ਬਰਸਟ ਨੂੰ ਜਾਣੂ ਕਰਵਾਇਆ ਗਿਆ, ਜਿਨ੍ਹਾਂ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਚੇਅਰਮੈਨ, ਮੰਡੀ ਬੋਰਡ ਨੇ ਸਾਰੇ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਇਨ੍ਹਾਂ ਤੇ ਜਲਦ ਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀ ਬੋਰਡ, ਮਾਰਕਿਟ ਕਮੇਟੀਆਂ ਦੇ ਸੁਚਾਰੂ ਢੰਗ ਨਾਲ ਕੰਮਕਾਜ ਅਤੇ ਕਿਸਾਨ ਭਾਈਚਾਰੇ ਦੇ ਹਿੱਤਾ ਦੀ ਰਾਖੀ ਲਈ ਵਚਨਬੱਧ ਹੈ। ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ ਅਤੇ ਸੂਬੇ ਦੇ ਚਹੁੰਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀਆਂ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਮੁਲਾਜਮਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਦੌਰਾਨ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਨੇ ਸ. ਬਰਸਟ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਪੰਜਾਬ ਮੰਡੀ ਬੋਰਡ ਵੱਲੋਂ ਲੋਕਾਂ ਦੀਆਂ ਸਹੂਲਤਾਂ ਲਈ ਚੰਗੀ ਕਾਰਗੁਜਾਰੀ ਕੀਤੀ ਜਾ ਰਹੀ ਹੈ। ਇਸ ਮੌਕੇ ਅਮਨਦੀਪ ਸਿੰਘ ਪੰਡੋਰੀ ਚੇਅਰਮੈਨ ਮਾਰਕਿਟ ਕਮੇਟੀ ਕੋਟ ਈਸੇ ਖਾਂ, ਗੁਰਤਾਰ ਸਿੰਘ ਕਮਾਲਕੇ ਚੇਅਰਮੈਨ ਮਾਰਕਿਟ ਕਮੇਟੀ ਧਰਮਕੋਟ, ਸੁਖਬੀਰ ਸਿੰਘ ਮੰਦਰ ਚੇਅਰਮੈਨ ਮਾਰਕਿਟ ਕਮੇਟੀ ਫਤਿਹਗੜ੍ਹ ਪੰਜਤੂਰ, ਐਡਵੋਕੇਟ ਗੁਰਪ੍ਰੀਤ ਕੰਬੋਜ ਪ੍ਰਧਾਨ ਨਗਰ ਪੰਚਾਇਤ ਫਤਿਹਗੜ੍ਹ ਪੰਜਤੂਰ, ਜਸਵੰਤ ਰਾਉਵਾਲ ਸਰਪੰਚ ਰਾਉਵਾਲ ਮੌਜੂਦ ਰਹੇ।