Hindi
National Awardee Grewal (2)

76 ਵੇਂ ਗਣਤੰਤਰ ਦਿਵਸ ਤੇ ਮਾਸਟਰ ਕਰਮਜੀਤ ਸਿੰਘ ਗਰੇਵਾਲ ਸਨਮਾਨਿਤ

76 ਵੇਂ ਗਣਤੰਤਰ ਦਿਵਸ ਤੇ ਮਾਸਟਰ ਕਰਮਜੀਤ ਸਿੰਘ ਗਰੇਵਾਲ ਸਨਮਾਨਿਤ

76 ਵੇਂ ਗਣਤੰਤਰ ਦਿਵਸ ਤੇ ਮਾਸਟਰ ਕਰਮਜੀਤ ਸਿੰਘ ਗਰੇਵਾਲ ਸਨਮਾਨਿਤ

ਪੀ.ਏ.ਯੂ ਲੁਧਿਆਣਾ ਵਿਖੇ 76 ਵੇਂ ਰਾਜ ਪੱਧਰੀ ਗਣਤੰਤਰ ਦਿਵਸ ਦੌਰਾਨ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਇਸ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਕਾਰਗੁਜਾਰੀ ਕਰਨ ਵਾਲ਼ੀਆਂ ਸਖ਼ਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਾਸਟਰ ਕਰਮਜੀਤ ਸਿੰਘ ਗਰੇਵਾਲ (ਨੈਸ਼ਨਲ ਅਵਾਰਡੀ) ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ।ਇਸ ਸਮਾਗਮ ਵਿੱਚ ਮੁੱਖ ਮਹਿਮਾਨ ਜੀ ਵੱਲੋਂ ਗਰੇਵਾਲ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਚੀਫ਼ ਸੈਕਟਰੀ ਪੰਜਾਬ ਸ਼੍ਰੀ ਕੈਪ ਸਿਨਹਾ (ਆਈ.ਏ.ਐੱਸ), ਡੀ.ਜੀ.ਪੀ ਸ਼੍ਰੀ ਗੌਰਵ ਯਾਦਵ (ਆਈ.ਪੀ.ਐੱਸ), ਸ਼੍ਰੀ ਜਤਿੰਦਰ ਜੋਰਵਾਲ (ਆਈ.ਏ.ਐੱਸ) ਡਿਪਟੀ ਕਮਿਸ਼ਨਰ ਲੁਧਿਆਣਾ, ਸ਼੍ਰੀ ਕੁਲਦੀਪ ਸਿੰਘ ਚਾਹਲ (ਆਈ.ਪੀ.ਐੱਸ) ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਪੰਜਾਬ ਦੀਆਂ ਹੋਰ ਮਾਣਮੱਤੀਆਂ ਸਖ਼ਸ਼ੀਅਤਾਂ ਸ਼ਾਮਿਲ ਸਨ। ਵਰਨਣਯੋਗ ਹੈ ਕਿ ਮਾਸਟਰ ਕਰਮਜੀਤ ਸਿੰਘ ਗਰੇਵਾਲ (ਨੈਸ਼ਨਲ ਅਵਾਰਡੀ) ਦੀਆਂ 10 ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ।ਉਹਨਾਂ ਨੂੰ ਪਹਿਲੀ ਪੁਸਤਕ ਤੇ ਸਰਵੋਤਮ ਪੁਰਸਕਾਰ ਮਿਲ ਚੁੱਕਿਆ ਹੈ। ਉਹਨਾਂ ਦੇ ਲਿਖੇ ਤੇ ਗਾਏ ਗੀਤਾਂ ਨੇ ਅੰਤਰਰਾਸ਼ਟਰੀ ਪੱਧਰ ਤੱਕ ਇਨਾਮ ਜਿੱਤੇ ਹਨ।ਯੂਟਿਊਬ ਅਤੇ ਹੋਰ ਸੋਸ਼ਲ ਸਾਈਟਾਂ ਤੇ ਉਹਨਾਂ ਦੇ 90 ਲੱਖ ਤੋਂ ਵੱਧ ਸਰੋਤੇ ਹਨ। ਉਹਨਾਂ ਦੀ ਲਿਖੀ ਲੋਰੀ ਨੂੰ ਭਾਰਤ ਸਰਕਾਰ ਵੱਲੋਂ ਇੱਕ ਲੱਖ ਰੁਪਏ ਦਾ ਇਨਾਮ ਮਿiਲ਼ਆ ਹੈ। ਉਹਨਾਂ ਦੇ ਲਿਖੇ ਤੇ ਗਾਏ ਗੀਤਾਂ ਤੇ ਵੀਡੀਓ ਨੂੰ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਪੱਧਰ ਤੱਕ ਇਨਾਮ ਮਿਲ਼ੇ ਹਨ।


Comment As:

Comment (0)