Hindi

ਨਗਰ ਨਿਗਮ/ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਨਾਮੀਨੇਸ਼ਨ ਲਈ ਕੀਤੇ ਸਥਾਨ ਨਿਸ਼ਚਿਤ : ਵਧੀਕ ਜ਼ਿਲ੍ਹਾ ਚੋਣ ਅ

ਨਗਰ ਨਿਗਮ/ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਨਾਮੀਨੇਸ਼ਨ ਲਈ ਕੀਤੇ ਸਥਾਨ ਨਿਸ਼ਚਿਤ : ਵਧੀਕ ਜ਼ਿਲ੍ਹਾ ਚੋਣ ਅਫਸਰ*

ਨਗਰ ਨਿਗਮ/ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਨਾਮੀਨੇਸ਼ਨ ਲਈ ਕੀਤੇ ਸਥਾਨ ਨਿਸ਼ਚਿਤ : ਵਧੀਕ ਜ਼ਿਲ੍ਹਾ ਚੋਣ ਅਫਸਰ*

 

ਬਠਿੰਡਾ, 8 ਦਸੰਬਰ : ਸੂਬੇ ਵਿੱਚ ਨਗਰ ਨਿਗਮ ਨਗਰ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ 21 ਦਸੰਬਰ 2024 ਨੂੰ ਕਰਵਾਉਣ ਲਈ ਮੁੱਖ ਚੋਣ ਕਮਿਸ਼ਨ ਪੰਜਾਬ ਵੱਲੋਂ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ- ਵਧੀਕ ਜਿਲ੍ਹਾ ਚੋਣਕਾਰ ਅਫਸਰ ਡਾ. ਰੁਪਿੰਦਰਪਾਲ ਸਿੰਘ ਨੇ ਸਾਂਝੀ ਕੀਤੀ। 

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜਿਲ੍ਹਾ ਚੋਣਕਾਰ ਅਫਸਰ ਡਾ. ਰੁਪਿੰਦਰਪਾਲ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਬਠਿੰਡਾ ਤੋਂ ਇਲਾਵਾ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਅਤੇ ਨਗਰ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਉਪ-ਮੰਡਲ ਮੈਜਿਸਟਰੇਟ ਬਠਿੰਡਾ, ਰਾਮਪੁਰਾ ਫੂਲ, ਮੌੜ ਅਤੇ ਤਲਵੰਡੀ ਸਾਬੋਂ ਵਿਖੇ ਨੋਮੀਨੇਸ਼ਨ ਲੈਣ ਦੇ ਸਥਾਨ ਨਿਸਚਿਤ ਕੀਤੇ ਗਏ ਹਨ।

ਉਹਨਾਂ ਦੱਸਿਆ ਕਿ ਨਗਰ ਨਿਗਮ ਬਠਿੰਡਾ ਦੇ ਵਾਰਡ ਨੰਬਰ 48 ਤੋਂ ਇਲਾਵਾ ਨਗਰ ਕੌਂਸਲ ਗੋਨਿਆਣਾ ਦੇ ਵਾਰਡ ਨੰਬਰ 9, ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਵਾਰਡ ਨੰਬਰ 3, 5, 8 ਅਤੇ 10 ਤੋਂ ਇਲਾਵਾ ਨਗਰ ਪੰਚਾਇਤ ਨਥਾਣਾ ਦੇ ਵਾਰਡ ਨੰਬਰ 6 ਲਈ ਨੋਮੀਨੇਸ਼ਨ ਸਥਾਨ ਕਮਰਾ ਨੰ: 311, (ਦੂਜੀ ਮੰਜ਼ਿਲ), ਕੋਰਟ ਰੂਮ, ਦਫ਼ਤਰ ਉਪ ਮੰਡਲ ਮੈਜਿਸਟਰੇਟ, ਬਠਿੰਡਾ ਹੋਵੇਗਾ। ਇਸੇ ਤਰ੍ਹਾਂ ਹੀ ਨਗਰ ਕੌਂਸਲ ਰਾਮਪੁਰਾ ਫੂਲ ਦੇ ਵਾਰਡ ਨੰਬਰ 1 ਤੋਂ ਲੈ ਕੇ 21 ਤੱਕ, ਨਗਰ ਪੰਚਾਇਤ ਮਹਿਰਾਜ ਦੇ ਵਾਰਡ ਨੰਬਰ 8, ਨਗਰ ਪੰਚਾਇਤ ਕੋਠਾ ਗੁਰੂ ਦੇ ਵਾਰਡ ਨੰਬਰ 2 ਅਤੇ ਭਾਈ ਰੂਪਾ ਦੇ ਵਾਰਡ ਨੰਬਰ 6 ਲਈ ਨਾਮੀਨੇਸ਼ਨ ਸਥਾਨ ਕੋਰਟ ਰੂਮ, ਦਫ਼ਤਰ ਉਪ ਮੰਡਲ ਮੈਜਿਸਟਰੇਟ, ਰਾਮਪੁਰਾ ਫੂਲ ਹੋਵੇਗਾ। ਇਸੇ ਤਰ੍ਹਾਂ ਨਗਰ ਕੌਂਸਲ ਮੌੜ ਦੇ ਵਾਰਡ ਨੰਬਰ 1 ਲਈ ਦਫ਼ਤਰ ਉਪ ਮੰਡਲ ਮੈਜਿਸਟਰੇਟ, ਮੌੜ ਵਿਖੇ ਅਤੇ ਨਗਰ ਕੌਂਸਲ ਤਲਵੰਡੀ ਸਾਬੋ ਦੇ ਵਾਰਡ ਨੰਬਰ 1 ਤੋਂ ਲੈ ਕੇ 15 ਤੱਕ ਲਈ ਨਾਮੀਨੇਸ਼ਨ ਸਥਾਨ ਕੋਰਟ ਰੂਮ, ਦਫ਼ਤਰ ਉਪ ਮੰਡਲ ਮੈਜਿਸਟਰੇਟ, ਤਲਵੰਡੀ ਸਾਬੋ ਹੋਵੇਗਾ।


Comment As:

Comment (0)