ਪ੍ਰੋਫੈਸਰ ਮੋਹਨ ਸਿੰਘ ਮੇਲੇ ਦੇ ਆਯੋਜਨ ਸਬੰਧੀ ਮੀਟਿੰਗ 28 ਸਤੰਬਰ ਨੂੰ ਹੋਵੇਗੀ: ਧਾਲੀਵਾਲ, ਲਵਲੀ
ਪ੍ਰੋਫੈਸਰ ਮੋਹਨ ਸਿੰਘ ਮੇਲੇ ਦੇ ਆਯੋਜਨ ਸਬੰਧੀ ਮੀਟਿੰਗ 28 ਸਤੰਬਰ ਨੂੰ ਹੋਵੇਗੀ: ਧਾਲੀਵਾਲ, ਲਵਲੀ
ਲੁਧਿਆਣਾ, 23 ਸਤੰਬਰ: ਪ੍ਰੋਫੈਸਰ ਮੋਹਨ ਸਿੰਘ ਮੇਲੇ ਦੇ ਆਯੋਜਨ ਸਬੰਧੀ ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਇੱਕ ਅਹਿਮ ਮੀਟਿੰਗ 28 ਸਤੰਬਰ ਨੂੰ ਹੋਵੇਗੀ।
ਇੱਥੇ ਜਾਰੀ ਇੱਕ ਬਿਆਨ ਵਿੱਚ, ਫਾਊਂਡੇਸ਼ਨ ਦੇ ਚੇਅਰਮੈਨ ਗੁਰਨਾਮ ਸਿੰਘ ਧਾਲੀਵਾਲ ਅਤੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਦੱਸਿਆ ਕਿ ਇਹ ਮੀਟਿੰਗ 28 ਸਤੰਬਰ, ਦਿਨ ਐਤਵਾਰ ਨੂੰ ਲੁਧਿਆਣਾ ਦੇ ਆਰਤੀ ਚੌਂਕ ਨੇੜੇ ਗੁਰਦੇਵ ਨਗਰ ਵਿਖੇ ਸਵ. ਸ. ਜਗਦੇਵ ਸਿੰਘ ਜੱਸੋਵਾਲ ਦੇ ਘਰ ਆਲ੍ਹਣਾ ਵਿਖੇ ਬਾਅਦ ਦੁਪਹਿਰ 3 ਵਜੇ ਹੋਵੇਗੀ। ਮੀਟਿੰਗ ਦੌਰਾਨ ਮੇਲੇ ਦੀ ਕਾਰਜਕਾਰਨੀ ਕਮੇਟੀ ਵੱਲੋਂ ਆਯੋਜਨ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਜਿਕਰਯੋਗ ਹੈ ਕਿ ਪ੍ਰੋਫੈਸਰ ਮੋਹਨ ਸਿੰਘ ਮੇਲਾ ਮਰਹੂਮ ਜਗਦੇਵ ਸਿੰਘ ਜੱਸੋਵਾਲ ਵੱਲੋਂ ਆਪਣੇ ਦੋਸਤ ਦੀ ਯਾਦ ਵਿੱਚ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਸ਼ੁਰੂ ਕੀਤਾ ਗਿਆ ਸੀ।