ਅੱਜ ਆਈਟੀਆਈ ਨੰਗਲ ਵਿਖੇ ਮੈਗਾ ਲੱਗੇਗਾ ਰੋਜ਼ਗਾਰ ਕੈਂਪ- ਹਰਜੋਤ ਸਿੰਘ ਬੈਂਸ
ਅੱਜ ਆਈਟੀਆਈ ਨੰਗਲ ਵਿਖੇ ਮੈਗਾ ਲੱਗੇਗਾ ਰੋਜ਼ਗਾਰ ਕੈਂਪ- ਹਰਜੋਤ ਸਿੰਘ ਬੈਂਸ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਖੁੱਦ ਲਿਆ ਗਿਆ ਪ੍ਰਬੰਧਾ ਦਾ ਜਾਇਜ਼ਾ
ਨੰਗਲ 20 ਮਈ (2025)
ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਵਿਖੇ 21 ਮਈ ਨੂੰ ਲਗਾਏ ਜਾ ਰਹੇ ਰੋਜ਼ਗਾਰ ਮੇਲੇ ਦੇ ਪ੍ਰਬੰਧਾ ਦਾ ਜਾਇਜ਼ਾ ਲੈਣ ਲਈ ਤਕਨੀਕੀ ਸਿੱਖਿਆਂ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਸਰਕਾਰ ਦੇ ਮੰਤਰੀ ਹਰਜੋਤ ਸਿੰਘ ਬੈਂਸ ਵਲੋ ਅੱਜ ਮੰਗਲਵਾਰ ਨੂੰ ਆਈਟੀਆਈ ਨੰਗਲ ਦਾ ਦੌਰਾਂ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਰੋਜ਼ਗਾਰ ਮੇਲੇ ਵਿੱਚ 35 ਤੋਂ ਵੱਧ ਛੋਟੀਆਂ ਅਤੇ ਵੱਡੀਆਂ ਇੰਡਸਟਰੀਆਂ ਅਤੇ ਕਾਰਖਾਨੇਦਾਰਾ ਵਲੋਂ ਭਾਗ ਲਿਆ ਜਾਵੇਗਾ ,ਜਿਨਾ ਵਲੋਂ ਵੱਖ ਵੱਖ ਟਰੇਡਾ ਵਿੱਚ ਆਈਟੀਆਈ ਪਾਸ ਜਾਂ ਟਰੇਨਿੰਗ ਕਰ ਰਹੇ, ਉਮੀਦਵਾਰਾ ਤੋਂ ਇਲਾਵਾ ਅੱਠਵੀਂ ,ਦਸਵੀਂ,ਗਰੈਜੂਏਟ,ਪੈਰਾਮੈਡੀਕਲ ਨੌਜਵਾਨਾ ਨੂੰ ਰੋਜ਼ਗਾਰ ਪ੍ਰਦਾਨ ਕੀਤਾ ਜਾਵੇਗਾ।ਉਨਾਂ ਨੌਜਵਾਨਾ ਨੂੰ ਇਸ ਰੋਜ਼ਗਾਰ ਮੇਲੇ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਬੇਰੁਜਗਾਰੀ ਖਤਮ ਕਰਨ ਲਈ ਵਚਨਵਧ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿੱਤਾ ਮੁੱਖੀ ਸਿੱਖਿਆਂ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਦੀ ਸੁਧਾਰਣ ਲਈ ਵਿਆਪਕ ਯੋਜਨਾ ਤਿਆਰ ਕਰ ਰਹੀ ਹੈ,ਜਿਸ ਤਹਿਤ ਸੂਬੇ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਦਾ ਨਵੀਨੀਕਰਨ ਕਰਕੇ ਇੰਡਸਟਰੀ ਦੀ ਮੰਗ ਅਨੁਸਾਰ ਨਵੇਂ ਕੋਰਸ ਸ਼ੁਰੂ ਕਰ ਰਹੀ ਹੈ।ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਵਿੱਚੋਂ ਬੇਰੁਜ਼ਗਾਰੀ ਖਤਮ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ।ਇਸ ਤਹਿਤ ਪੰਜਾਬ ਸਰਕਾਰ ਵਲੋਂ ਹੁਣ ਤੱਕ 55 ਹਜ਼ਾਰ ਤੋਂ ਵੱਧ ਨੌਜਵਾਨਾ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।ਇਸ ਮੌਕੇ ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ,ਗੁਰਜਿੰਦਰ ਸਿੰਘ ਸ਼ੌਕਰ,ਸੁਧੀਰ ਕੁਮਾਰ ਦਲਜੀਤ ਸਿੰਘ ਕਾਕਾ ਨਾਨਗਰਾਂ,ਅਕੁੰਸ਼ ਪਾਠਕ ਆਦਿ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਹਾਜ਼ਰ
ਸਨ।