ਵਿਧਾਇਕ ਅਮੋਲਕ ਸਿੰਘ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਵੱਖ-ਵੱਖ ਪਿੰਡਾਂ ਵਿੱਚ ਕੀਤਾ ਸਮਾਗਮਾਂ ਨੂੰ ਸੰਬੋਧਨ
ਯੁੱਧ ਨਸ਼ਿਆਂ ਵਿਰੁੱਧ
- ਵਿਧਾਇਕ ਅਮੋਲਕ ਸਿੰਘ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਵੱਖ-ਵੱਖ ਪਿੰਡਾਂ ਵਿੱਚ ਕੀਤਾ ਸਮਾਗਮਾਂ ਨੂੰ ਸੰਬੋਧਨ
ਜੈਤੋ 26 ਮਈ ( 2025 )
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਵਿਧਾਇਕ ਜੈਤੋ ਸ. ਅਮੋਲਕ ਸਿੰਘ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਲਗਾਤਾਰ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ ਅਤੇ ਜਾਗਰੂਕਤਾ ਸਭਾਵਾਂ ਆਯੋਜਿਤ ਕਰਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਨਸ਼ਾ ਮੁਕਤੀ ਯਾਤਰਾਵਾਂ ਤਹਿਤ ਵਿਧਾਇਕ ਸ. ਅਮੋਲਕ ਸਿੰਘ ਨੇ ਅੱਜ ਹਲਕਾ ਜੈਤੋ ਦੇ ਪਿੰਡ ਬਾਜਾਖਾਨਾ, ਕੋਠੇ ਸੰਤਾ ਸਿੰਘ ਅਤੇ ਕੋਠੇ ਥਰੋੜ ਵਿਖੇ ਕਰਵਾਏ ਗਏ ਸਮਾਗਮਾਂ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਕਿਹਾ ਕਿ ਨਸ਼ਿਆਂ ਜਿਹੀ ਸਮਾਜਿਕ ਬੁਰਾਈ ਦਾ ਮੁਕੰਮਲ ਖਾਤਮਾ ਕਰਨ ਦਾ ਇਹ ਸਹੀ ਵੇਲਾ ਹੈ ਜਿਸ ਨੂੰ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਸਾਰੇ ਲੋਕਾਂ ਦੇ ਸਹਿਯੋਗ ਨਾਲ ਨੇਪਰੇ ਚੜਾਇਆ ਜਾਵੇਗਾ। ਉਹਨਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਜਾ ਰਹੀ ਮਿਸਾਲੀ ਕਾਰਵਾਈ ਦੀ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਸਾਰਥਕ ਯਤਨਾਂ ਨਾਲ ਆਮ ਨਾਗਰਿਕ ਅੱਜ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ ਅਤੇ ਇਸ ਗੱਲੋਂ ਪੂਰੀ ਤਰ੍ਹਾਂ ਆਸਵੰਦ ਹਨ ਕਿ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਦਾ ਜਿਹੜਾ ਟੀਚਾ ਮਿਥਿਆ ਹੈ। ਉਸ ਨੂੰ ਪੂਰਾ ਕਰਕੇ ਦਿਖਾਇਆ ਜਾਵੇਗਾ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇ । ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸਹੁੰ ਵੀ ਚੁਕਵਾਈ ਕਿ ਪਿੰਡ ਵਿਚ ਕਿਸੇ ਵੀ ਨਸ਼ਾ ਤਸਕਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਇਸ ਮੌਕੇ ਐਸ.ਡੀ.ਐਮ ਸ੍ਰੀ ਸੂਰਜ ਕੁਮਾਰ , ਬੀ.ਡੀ.ਪੀ.ਓ ਇਕਬਾਲ ਸਿੰਘ ਸੰਧੂ, ਵਰਿੰਦਰ ਕੁਮਾਰ ਐਸ.ਐਮ.ਓ ਬਾਜਾਖਾਨਾ, ਡਾਕਟਰ ਸਨਮੀਤ ਸਿੰਘ ਮੈਡੀਕਲ ਅਫ਼ਸਰ,ਸਬ ਇੰਸਪੈਕਟਰ ਸੁਖਵਿੰਦਰ ਸਿੰਘ, ਨੋਡਲ ਅਫਸਰ ਮਨਦੀਪ ਸਿੰਘ,ਸੈਕਟਰੀ ਸ਼ਮਸ਼ੇਰ ਸਿੰਘ, ਸਰਪੰਚ ਜਗਸੀਰ ਸਿੰਘ ਬਾਜਾਖਾਨਾ, ਹਰਵਿੰਦਰ ਕੌਰ, ਸੋਨਦੀਪ ਸਿੰਘ, ਟ੍ਰੈਫਿਕ ਇੰਚਾਰਜ਼ ਬਾਜਾਖਾਨਾ ਹਰਬੰਸ ਲਾਲ, ਜਸਮੱਤ ਸਿੰਘ ,ਸੁਖਦੇਵ ਸਿੰਘ ਬਹੁ ਮੰਤਵੀ ਸਿਹਤ ਕਰਮਚਾਰੀ ਅਤੇ ਮੀਡੀਆ ਇੰਚਾਰਜ ਹਾਜਰ ਸਨ।