Hindi
WhatsApp Image 2026-04-04 at 3

ਮੁੱਖ ਮੰਤਰੀ ਦੀ ਜੈਤੋ ਆਮਦ ਸਬੰਧੀ ਅੰਤਿਮ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਵੱਲੋਂ

ਮੁੱਖ ਮੰਤਰੀ ਦੀ ਜੈਤੋ ਆਮਦ ਸਬੰਧੀ ਅੰਤਿਮ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰਫਰੀਦਕੋਟ

ਮੁੱਖ ਮੰਤਰੀ ਦੀ ਜੈਤੋ ਆਮਦ ਸਬੰਧੀ ਅੰਤਿਮ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ

ਸੁਰੱਖਿਆਟ੍ਰੈਫਿਕ ਅਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ

 

ਫਰੀਦਕੋਟ, 4 ਅਪ੍ਰੈਲ (2026) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਜੈਤੋ ਦਾਣਾ ਮੰਡੀ ਵਿਖੇ ਆਮਦ ਦੇ ਮੱਦੇਨਜ਼ਰ ਅੱਜ ਵਿਧਾਇਕ ਜੈਤੋ ਸ. ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਅੰਤਿਮ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਸਮਾਗਮ ਨਾਲ ਸੰਬੰਧਿਤ ਸਾਰੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਿੰਮੇਵਾਰੀਆਂ ਸੌਂਪੀਆਂ ਗਈਆਂ।

ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕੱਲ ਜੈਤੋ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਉਪਰੰਤ ਦਾਣਾ ਮੰਡੀ ਵਿੱਚ ਵੱਡੇ ਇੱਕਠ ਨੂੰ ਸੰਬੋਧਨ ਕਰਨਗੇ।

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸੁਰੱਖਿਆਟ੍ਰੈਫਿਕ ਪ੍ਰਬੰਧਸਫਾਈਪੀਣ ਵਾਲੇ ਪਾਣੀਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਯਕੀਨੀ ਬਣਾਉਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਮਲਹੋਤਰਾਚੇਅਰਮੈਨ ਮਾਰਕਿਟ ਕਮੇਟੀ  ਜੈਤੋ ਸ. ਲਛਮਣ ਸਿੰਘ ਭਗਤੂਆਣਾਐਸ.ਡੀ.ਐਮ. ਫਰੀਦਕੋਟ ਸ੍ਰੀ ਪੁਨੀਤ ਸ਼ਰਮਾਐਸ.ਡੀ.ਐਮ. ਜੈਤੋ ਸ. ਵਿਕਰਮਜੀਤਐਸ.ਡੀ.ਐਮ ਕੋਟਕਪੂਰਾ ਸ. ਸੁਖਰਾਜ ਸਿੰਘ ਢਿੱਲੋਂ,  ਡੀ.ਆਰ.ਓ ਮੈਡਮ ਲਵਪ੍ਰੀਤ ਕੌਰਸਿਵਲ ਸਰਜਨ ਡਾ. ਪਰਵਜੀਤ ਸਿੰਘਐਡਵੋਕੇਟ ਹਰਸਿਮਰਨ ਮਲਹੋਤਰਾ,  ਗੁਬਿੰਦਰ ਵਾਲੀਆਸ. ਧਰਮਜੀਤ ਰਾਮੇਆਣਾਸ. ਨਰਿੰਦਰ ਰਾਮੇਆਣਾਐਕਸੀਅਨ ਸ੍ਰੀ ਨਵੀਨ ਗੜਵਾਲਐਮ.ਈ. ਰਾਕੇਸ਼ ਕੰਬੋਜਐਕਸੀਅਨ ਸੀਵਰੇਜ ਬੋਰਡ ਸ਼ਮਿੰਦਰ ਸਿੰਘਮੁੱਖ ਖੇਤੀਬਾੜੀ ਅਫਸਰ ਡਾ.ਕੁਲਵੰਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।


Comment As:

Comment (0)