ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪਹਿਲੇ ਪਸ਼ੂਧਨ ਚੈਂਪੀਅਨਸ਼ਿਪ ਮੇਲੇ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਫ਼ਰੀਦਕੋਟ
-ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-
-ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪਹਿਲੇ ਪਸ਼ੂਧਨ ਚੈਂਪੀਅਨਸ਼ਿਪ ਮੇਲੇ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ-
- 17 ਅਤੇ 18 ਸਤੰਬਰ ਨੂੰ ਪਸ਼ੂਧਨ ਚੈਂਪੀਅਨਸ਼ਿਪ ਮੇਲੇ ਦਾ ਕੀਤਾ ਜਾਵੇਗਾ ਆਯੋਜਨ-ਸੇਖੋਂ
ਫ਼ਰੀਦਕੋਟ 2 ਸਤੰਬਰ
ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਪਹਿਲੀ ਪਸ਼ੂਧਨ ਚੈਂਪੀਅਨਸ਼ਿਪ 2025 ਜੋ ਕਿ ਮਿਤੀ 17-18 ਸਤੰਬਰ ਨੂੰ ਫਿਰੋਜ਼ਪੁਰ ਰੋਡ ਨਵੀ ਦਾਣਾ ਮੰਡੀ ਨੇੜੇ ਫੌਜੀ ਚੌਂਕ ਫ਼ਰੀਦਕੋਟ ਵਿਖੇ ਆਯੋਜਿਤ ਕੀਤੇ ਜਾ ਰਹੇ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਸੰਬੰਧਤ ਅਧਿਕਾਰੀਆਂ/ਕਰਮਚਾਰੀਆਂ ਨਾਲ ਅਸ਼ੋਕ ਚੱਕਰ ਹਾਲ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ।ਉਨ੍ਹਾਂ ਦੱਸਿਆ ਕਿ ਇਹ ਪਸ਼ੂ ਮੇਲਾ ਜਾਵੇਗਾ।
ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਬਾਬਾ ਫਰੀਦ ਆਗਮਨ ਪੁਰਬ ਨੂੰ ਸਮਰਪਿਤ ਪਹਿਲੀ ਪਸ਼ੂਧਨ ਚੈਂਪੀਅਨਸ਼ਿਪ 2025 ਦੀਆਂ ਤਿਆਰੀਆਂ ਜੋਰਾਂ ਸ਼ੋਰਾਂ ਤੇ ਚਲ ਰਹੀਆਂ ਹਨ ਇਸ ਪਸ਼ੂ ਮੇਲੇ ਵਿੱਚ ਮੱਝਾਂ, ਗਾਵਾਂ ਬੱਕਰੀਆਂ ਆਦਿ ਦੇ ਨਸਲੀ ਮੁਕਾਬਲਿਆਂ ਤੋਂ ਇਲਾਵਾ ਊਠਾਂ,ਬਲਦਾਂ ਅਤੇ ਕੁੱਤਿਆਂ ਦੀਆਂ ਦੌੜਾਂ ਆਦਿ ਖਿੱਚ ਦਾ ਕੇਂਦਰ ਹੋਣਗੀਆਂ। ਇਸ ਤੋਂ ਇਲਾਵਾ ਮੱਝਾਂ, ਗਾਵਾਂ ਆਦਿ ਦੇ ਦੁੱਧ ਚੁਆਈ ਮੁਕਾਬਲੇ ਵੀ ਮੇਲੇ ਦੌਰਾਨ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਜਿਹੜੀਆਂ ਵੀ ਸੰਸਥਾਵਾਂ ਇਸ ਵਿੱਚ ਭਾਗ ਲੈਣਗੀਆਂ ਉਨ੍ਹਾਂ ਲਈ 20 ਤੋਂ ਵੱਧ ਪਸ਼ੂ ਲਿਆਉਣੇ ਜ਼ਰੂਰੀ ਹੋਣਗੇ। ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਲਈ ਖਾਣੇ ਅਤੇ ਰਹਿਣ ਦੇ ਨਾਲ-ਨਾਲ ਪਸ਼ੂਆਂ ਲਈ ਪਾਣੀ ਅਤੇ ਹਰੇ ਚਾਰੇ ਦਾ ਪ੍ਰਬੰਧ ਵੀ ਕੀਤਾ ਜਾਵੇਗਾ।ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਪਸ਼ੂ ਮੇਲੇ ਨੂੰ ਸਫਲ ਬਣਾਉਣ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ ਐੱਸ.ਡੀ.ਐੱਮ ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ. ਸੁਰਜੀਤ ਸਿੰਘ ਮੱਲ, ਡਾ. ਜਸਵਿੰਦਰ ਗਰਗ ਏ.ਡੀ, ਚੀਫ ਐਗਰੀਕਲਚਰ ਅਫਸਰ ਡਾ. ਕੁਲਵੰਤ ਸਿੰਘ , ਬਲਾਕ ਖੇਤੀਬਾੜੀ ਅਫਸਰ ਡਾ. ਕੁਲਦੀਪ ਸਿੰਘ ਸੇਖੋ, ਗੁਰਪ੍ਰੀਤ ਸਿੰਘ , ਮਨਜੀਤ ਸਿੰਘ, ਸਮੂਹ ਵੈਟਨਰੀ ਅਫਸਰ ਅਤੇ ਸਮੂਹ ਸਟਾਫ ਪਸ਼ੂ ਪਾਲਣ ਹਾਜ਼ਰ ਸਨ।