ਵਿਧਾਇਕ ਜਲਾਲਾਬਾਦ ਨੇ ਪਿੰਡ ਇਸਲਾਮ ਵਿਖ਼ੇ ਪਿੰਡ ਵਾਸੀਆਂ ਨੂੰ ਨਸ਼ੇ ਖਿਲਾਫ ਕੀਤਾ ਜਾਗਰੂਕ
ਵਿਧਾਇਕ ਜਲਾਲਾਬਾਦ ਨੇ ਪਿੰਡ ਇਸਲਾਮ ਵਿਖ਼ੇ ਪਿੰਡ ਵਾਸੀਆਂ ਨੂੰ ਨਸ਼ੇ ਖਿਲਾਫ ਕੀਤਾ ਜਾਗਰੂਕ
ਨਸ਼ੇ ਦੇ ਖਾਤਮੇ ਲਈ ਪਿੰਡ ਵਾਸੀਆਂ ਨੂੰ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਕਰਨ ਦੀ ਕੀਤੀ ਅਪੀਲ
ਜਲਾਲਾਬਾਦ 19 ਜੁਲਾਈ 2025
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸਿਰ ਤੋੜ ਯਤਨ ਕਰ ਰਹੀ ਤਾਂ ਜੋ ਫਿਰ ਤੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ! ਅੱਜ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਵੱਲੋਂ ਹਲਕੇ ਦੇ ਪਿੰਡ ਇਸਲਾਮ ਵਾਲਾ ਵਿਖੇ ਪਿੰਡ ਵਾਸੀਆਂ ਨੂੰ ਨਸ਼ੇ ਖਿਲਾਫ ਜਾਗਰੂਕ ਕਰਨ ਦੇ ਉਦੇਸ਼ ਨਾਲ ਲਗਾਏ ਗਏ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ!
ਕੈਂਪ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਜਲਾਲਾਬਾਦ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਨਸ਼ਾ ਇੱਕ ਕੋਹੜ ਦੀ ਬਿਮਾਰੀ ਵਾਂਗ ਹੈ! ਨਸ਼ਾ ਕੇਵਲ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਹੀ ਬਰਬਾਦੀ ਦੇ ਰਾਹ ਵੱਲ ਨਹੀਂ ਤੋਰਦਾ ਸਗੋਂ ਉਸਦੇ ਪਰਿਵਾਰ ਨੂੰ ਵੀ ਆਰਥਿਕ ਬੋਝ ਹੇਠ ਦਬਾ ਦਿੰਦਾ ਹੈ! ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਨਸ਼ਾ ਕਰ ਰਹੇ ਯੁਵਕਾਂ ਨਾਲ ਹਮਦਰਦੀ ਭਰਿਆ ਵਤੀਰਾ ਕਰਦਿਆਂ ਉਹਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਜਾ ਰਿਹਾ ਹੈ ਜਿੱਥੇ ਇਹਨਾਂ ਨਸ਼ੇ ਦੇ ਪੀੜਤਾਂ ਦਾ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ! ਉਹਨਾਂ ਪਿੰਡ ਵਾਸੀਆਂ ਨੂੰ ਜੇਕਰ ਤੁਹਾਡੇ ਪਿੰਡ ਜਾ ਤੁਹਾਡੇ ਆਪਣੇ ਜਾਂ ਆਂਡ ਗੁਆਂਡ ਵਿੱਚ ਕੋਈ ਵੀ ਨੌਜਵਾਨ ਜਾਂ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਨੂੰ ਬੇਝਿਜਕ ਹੋ ਕੇ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਉਣ ਜੋ ਉਹ ਨਸ਼ਾ ਛੱਡ ਕੇ ਇੱਕ ਸਿਹਤਮੰਦ ਅਤੇ ਨਰੋਆ ਜੀਵਨ ਬਤੀਤ ਕਰ ਸਕੇ!
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਸੁਦਾਗਰਾ ਖਿਲਾਫ ਵੀ ਕਰੜਾ ਸ਼ਿਕੰਜਾ ਕੱਸ ਰਹੀ ਹੈ! ਨਸ਼ੇ ਦੇ ਕਾਰੋਬਾਰ ਕਰਨ ਵਾਲਿਆਂ ਦੇ ਘਰਾਂ ਤੇ ਪੰਜਾਬ ਸਰਕਾਰ ਵੱਲੋਂ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ। ਉਨਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਤੇ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਜ਼ਿਲ੍ਹਾ ਤੇ ਪੁਲਿਸ ਪ੍ਰਸਾਸ਼ਨ ਦਾ ਪੂਰਨ ਸਹਿਯੋਗ ਦੇਣ!