ਵਿਧਾਇਕ ਰਣਬੀਰ ਭੁੱਲਰ ਨੇ ਸ਼ਹਿਰੀ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ‘ਚ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਵਿਧਾਇਕ ਰਣਬੀਰ ਭੁੱਲਰ ਨੇ ਸ਼ਹਿਰੀ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ‘ਚ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਫ਼ਿਰੋਜ਼ਪੁਰ 29 ਮਈ :
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਰਕਾਰੀ ਸਕੂਲਾਂ ਵਿੱਚ ਵਿਦਿਅਕ ਸੁਧਾਰਾਂ ਦੇ ਨਾਲ-ਨਾਲ ਖੇਡਾਂ, ਸਿਹਤ, ਰੁਜ਼ਗਾਰ ਆਦਿ ਹੋਰ ਖੇਤਰਾਂ ਵਿੱਚ ਵੀ ਰਾਜ ਨੂੰ ਮੋਹਰੀ ਬਣਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਫ਼ਿਰੋਜ਼ਪੁਰ ਸ਼ਹਿਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਗੋਬਿੰਦ ਨਗਰੀ, ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਟੈਂਕਾਂ ਵਾਲੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਭੱਟੀਆਂ ਵਾਲੀ ਵਿਖੇ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਿਰੋਜ਼ਪੁਰ ਸ਼੍ਰੀ ਕੋਮਲ ਅਰੋੜਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-2 ਸ਼੍ਰੀ ਰਾਜਨ ਨਰੂਲਾ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿੱਦਿਆ ਮਨੁੱਖੀ ਜੀਵਨ ਦਾ ਅਨਿੱਖੜਵਾਂ ਅੰਗ ਹੈ ਵਿੱਦਿਆ ਤੋਂ ਬਿਨਾ ਮਨੁੱਖ ਅਧੂਰਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪੜ੍ਹਾਈ, ਖੇਡਾਂ, ਅਤੇ ਆਪਣੀ ਦਿਲਚਸਪੀ ਅਨੁਸਾਰ ਹੋਰ ਚੰਗੇ ਖੇਤਰਾਂ ਵਿੱਚ ਆਪੋ-ਆਪਣੇ ਮਿੱਥੇ ਟੀਚਿਆਂ ਨੂੰ ਸਖਤ ਮਿਹਨਤ ਕਰ ਕੇ ਸਰ ਕਰਨ ਅਤੇ ਆਪਣੇ ਮਾਪਿਆਂ, ਅਧਿਆਪਕਾਂ ਤੇ ਦੇਸ਼ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਅੱਗੇ ਕਿਹਾ ਕਿ "ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ" ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫੈਸਲੇ ਲੈਂਦਿਆਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਯਕੀਨੀ ਤੌਰ ਤੇ ਸਰਕਾਰੀ ਸਕੂਲਾਂ ਵਿੱਚ ਵਿੱਦਿਆ ਅਤੇ ਖੇਡਾਂ ਦਾ ਪੱਧਰ ਉੱਚਾ ਹੋਇਆ ਹੈ ਜਿਸ ਕਾਰਨ ਹੁਣ ਸਰਕਾਰੀ ਸਕੂਲਾਂ ਵਿੱਚ ਪੜ੍ਹਣ ਵਾਲੇ ਵਿਦਿਆਰਥੀ ਮੈਰਿਟ ਸੂਚੀਆਂ ਵਿੱਚ ਨਾਮ ਦਰਜ ਕਰਵਾ ਰਹੇ ਹਨ ਅਤੇ ਵੱਕਾਰੀ ਪ੍ਰੀਖਿਆਂਵਾਂ ਅਤੇ ਮੁਕਾਬਲਿਆਂ ਵਿੱਚ ਨਾਮਣਾ ਖੱਟ ਰਹੇ ਹਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵਿਸ਼ੇਸ਼ ਉਪਰਾਲੇ ਕਰ ਰਹੀ ਹੈ, ਜਿਸ ਦੇ ਅਧੀਨ ਨੌਜਵਾਨਾਂ ਲਈ ਪਿੰਡਾ/ਸ਼ਹਿਰਾਂ ਅੰਦਰ ਖੇਡ ਗਰਾਊਡ ਬਣਾਏ ਜਾ ਰਹੇ ਹਨ ਤਾਂ ਜੋ ਪੰਜਾਬ ਦੀ ਜਵਾਨੀ ਨਸ਼ੇ ਦੀ ਭੈੜੀ ਅਲਾਮਤ ਤੋਂ ਦੂਰ ਰਹਿ ਸਕੇ।
ਇਸ ਮੌਕੇ ਰਾਜ ਬਹਾਦਰ ਸਿੰਘ ਗਿੱਲ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਸ਼ਹਿਰੀ, ਅਮਰਿੰਦਰ ਸਿੰਘ, ਹਿਮਾਂਸ਼ੂ ਠੱਕਰ, ਗੌਰਵ, ਮਨਜੀਤ ਸਿੰਘ ਨਿੱਕੂ, ਬੌਬੀ ਸ਼ੱਪਰਾ, ਸੁਰਿੰਦਰ ਸਿੰਘ ਗਿੱਲ, ਬਲਕਾਰ ਸਿੰਘ ਗਿੱਲ, ਮੋਨਿਕਾ ਰਾਣੀ, ਸਰੋਜ ਰਾਣੀ, ਸ਼ਵੇਤਾ ਰਾਣੀ, ਐੱਮ.ਸੀ. ਸਲਵਿੰਦਰ ਸਿੰਘ ਮਨਦੀਪ ਸਿੰਘ, ਹਰਪਿੰਦਰ ਸੰਧੂ ਐਡਵੋਕੇਟ ਕ੍ਰਿਸ਼ਨ ਅਵਸਥੀ, ਵਿਸ਼ਾਲ, ਵਿਜੇ, ਬੰਟੀ, ਸੁਭਰਾਵ, ਸੁਰਿੰਦਰ ਸਿੰਘ ਸੋਹਲ ਗੁਰਸ਼ਰਨ ਰਾਏ, ਦਲੀਪ ਕੁਮਾਰ, ਗੁਲਸ਼ਨ ਗੱਖੜ, ਗਗਨ ਠਾਕੁਰ, ਸਰਦੂਲ ਸਿੰਘ, ਬੱਬੂ, ਗੋਪੀ, ਸਕੂਲਾਂ ਦਾ ਸਟਾਫ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।