Hindi
IMG-20260120-WA0101

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਪੀਣ ਵਾਲੇ ਪਾਣੀ ਦੀ ਗੁਣਵੱਤਾ ਘਟਣ ’ਤੇ ਗੰਭੀਰ ਚਿੰਤਾ; ਬਾਕਰਪੁਰ ਤੋਂ ਪਾਣੀ ਦੇ

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਪੀਣ ਵਾਲੇ ਪਾਣੀ ਦੀ ਗੁਣਵੱਤਾ ਘਟਣ ’ਤੇ ਗੰਭੀਰ ਚਿੰਤਾ; ਬਾਕਰਪੁਰ ਤੋਂ ਪਾਣੀ ਦੇ ਨਮੂਨੇ ਇਕੱਠੇ

ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ 

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਪੀਣ ਵਾਲੇ ਪਾਣੀ ਦੀ ਗੁਣਵੱਤਾ ਘਟਣ ’ਤੇ ਗੰਭੀਰ ਚਿੰਤਾ; ਬਾਕਰਪੁਰ ਤੋਂ ਪਾਣੀ ਦੇ ਨਮੂਨੇ ਇਕੱਠੇ

(ਜਸਬੀਰ ਸਿੰਘ)ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਜਨਵਰੀ:
ਪੰਜਾਬ ਵਿਧਾਨ ਸਭਾ ਦੀ ਬੁੱਢਾ ਦਰਿਆ ਅਤੇ ਘੱਗਰ ਦਰਿਆ ਨਾਲ ਸੰਬੰਧਿਤ ਮਾਮਲਿਆਂ ਦੀ ਕਮੇਟੀ ਦੀ ਮੀਟਿੰਗ ਦੌਰਾਨ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੇ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਵਿੱਚ ਲਗਾਤਾਰ ਆ ਰਹੀ ਗਿਰਾਵਟ ਬਾਰੇ ਗੰਭੀਰ ਚਿੰਤਾ ਜਤਾਈ ਗਈ ਸੀ।

ਉਕਤ ਮੁੱਦੇ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਨੋਡਲ ਅਫ਼ਸਰ ਤਹਿਸੀਲਦਾਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਅਤੇ ਥਾਪਰ ਲੈਬੋਰਟਰੀ ਦੇ ਅਧਿਕਾਰੀਆਂ ਵੱਲੋਂ ਪਿੰਡ ਬਾਕਰਪੁਰ ਤੋਂ ਪੀਣ ਵਾਲੇ ਪਾਣੀ ਦੇ ਨਮੂਨੇ ਇਕੱਠੇ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ।

ਵਿਧਾਇਕ ਰੰਧਾਵਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਾਣੀ ਦੀ ਗੁਣਵੱਤਾ ਦੀ ਜਾਂਚ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇ ਅਤੇ ਜੇਕਰ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਜਾਂ ਪ੍ਰਦੂਸ਼ਣ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਠੋਸ ਕਾਰਵਾਈ ਯਕੀਨੀ ਬਣਾਈ ਜਾਵੇ, ਤਾਂ ਜੋ ਇਲਾਕੇ ਦੇ ਵਸਨੀਕਾਂ ਨੂੰ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਉਪਲਬਧ ਕਰਵਾਇਆ ਜਾ ਸਕੇ।


Comment As:

Comment (0)