Hindi
02222

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ- ਗੁਰਦਾਸਪੁਰ ਰੋਡ 'ਤੇ ਹਾਈ ਮਾਸਟ ਲਾਈਟਾਂ ਬਟਾਲਾ ਵਾਸੀਆਂ ਨੂੰ ਕੀਤੀਆਂ ਸਮਰਪਿਤ

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ- ਗੁਰਦਾਸਪੁਰ ਰੋਡ 'ਤੇ ਹਾਈ ਮਾਸਟ ਲਾਈਟਾਂ ਬਟਾਲਾ ਵਾਸੀਆਂ ਨੂੰ ਕੀਤੀਆਂ ਸਮਰਪਿਤ

ਦਫਤਰ, ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ।

 

ਬਟਾਲਾ ਸ਼ਹਿਰ ਰੁਸ਼ਨਾਇਆ...

 

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ- ਗੁਰਦਾਸਪੁਰ ਰੋਡ 'ਤੇ ਹਾਈ ਮਾਸਟ ਲਾਈਟਾਂ ਬਟਾਲਾ ਵਾਸੀਆਂ ਨੂੰ ਕੀਤੀਆਂ ਸਮਰਪਿਤ

 

ਕਿਹਾ- ਬਟਾਲਾ ਸ਼ਹਿਰ ਦੇ ਸੁੰਦਰੀਕਰਨ ਲਈ ਕੀਤੇ ਗਏ ਹਨ ਖਾਸ ਉਪਰਾਲੇ

 

ਦੁਕਾਨਦਾਰਾਂ, ਰਾਹਗੀਰਾਂ ਤੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਕੀਤਾ ਧੰਨਵਾਦ

 

ਬਟਾਲਾ, 21 ਅਪ੍ਰੈਲ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਆਵਾਜਾਈ ਦੀ ਸਹੂਲ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ੍ਰੀ ਅੰਮ੍ਰਿਤਸਰ- ਗੁਰਦਾਸਪੁਰ ਰੋਡ 'ਤੇ ਹਾਈ ਮਾਸਟ ਲਾਈਟਾਂ ਬਟਾਲਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਗਈਆਂ।

 

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਵਾਸੀਆਂ, ਫੈਕਟਰੀਆਂ ਵਿੱਚ ਕੰਮ ਕਰਦੀ ਲੇਬਰ, ਰਾਹੀਗਰ ਅਤੇ ਇੰਡਸਟਰੀਲਿਸਟਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗਾਂਧੀ ਚੌਂਕ ਬਟਾਲਾ ਤੋਂ ਮਹਾਰਾਜਾ ਅਗਰਸੈਨ ਚੌਂਕ ਤੱਕ ਵਿਰਾਸਤੀ ਦਿੱਖ ਵਾਲੀਆਂ ਹਾਈ ਮਾਸਟ ਲਾਈਟਾਂ ਲੋਕ ਸਮਰਪਿਤ ਕੀਤੀਆਂ ਗਈਆਂ ਹਨ, ਜਿਸ ਨਾਲ ਰਾਤ ਸਮੇਂ ਅਤੇ ਸਵੇਰੇ ਸੁਵੱਖਤੇ ਰਾਹਗੀਰਾਂ ਨੂੰ ਆਵਾਜਾਈ ਦੌਰਾਨ ਵੱਡੀ ਰਾਹਤ ਮਿਲੇਗੀ।

 

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।

 

ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੌੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਂਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਚੌਂਕ ਅਗਰਸੈਨ ਚੌਂਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ।

 

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬਟਾਲੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਤੇ ਦਹਾਕਿਆਂ ਤੋਂ ਮੁਸ਼ਕਿਲਾਂ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਹੈ, ਜਿਸ ਲਈ ਉਹੀ ਦਿਨ- ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।

 

ਇਸ ਮੌਕੇ ਰਾਹਗੀਰਾਂ ਅਤੇ ਇੰਡਸਟਰੀਲਿਸਟਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਈਟਾਂ ਲੱਗਣ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ ਅਤੇ ਸਵੇਰੇ ਤੜਕਸਾਰ ਅਤੇ ਰਾਤ ਸਮੇਂ ਸਟਰੀਟ ਲਾਈਟਾਂ ਲੱਗਣ ਨਾਲ ਬਹੁਤ ਲਾਭ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਧਾਇਕ ਸ਼ੈਰੀ ਕਲਸੀ ਵਲੋਂ ਜਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਉਨ੍ਹਾਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜੋ ਕਿ ਪਹਿਲਾਂ ਵੇਖਣ ਨੂੰ ਨਹੀਂ ਮਿਲਦਾ ਸੀ।


Comment As:

Comment (0)