Hindi
01=

ਵਿਧਾਇਕ ਸ਼ੈਰੀ ਕਲਸੀ ਨੇ ਮਸ਼ਾਲ ਮਾਰਚ ਦਾ ਸ੍ਰੀ ਅੰਮ੍ਰਿਤਸਰ ਤੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਦਾਖਲ ਹੋਣ ’ਤੇ ਬਟਾਲਾ ਵਿਖੇ ਕੀ

ਵਿਧਾਇਕ ਸ਼ੈਰੀ ਕਲਸੀ ਨੇ ਮਸ਼ਾਲ ਮਾਰਚ ਦਾ ਸ੍ਰੀ ਅੰਮ੍ਰਿਤਸਰ ਤੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਦਾਖਲ ਹੋਣ ’ਤੇ ਬਟਾਲਾ ਵਿਖੇ ਕੀਤਾ ਭਰਵਾਂ ਸਵਾਗਤ

ਖੇਡਾਂ ਵਤਨ ਪੰਜਾਬ ਦੀਆਂ-2025

ਵਿਧਾਇਕ ਸ਼ੈਰੀ ਕਲਸੀ ਨੇ ਮਸ਼ਾਲ ਮਾਰਚ ਦਾ ਸ੍ਰੀ ਅੰਮ੍ਰਿਤਸਰ ਤੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਦਾਖਲ ਹੋਣ ਤੇ ਬਟਾਲਾ ਵਿਖੇ ਕੀਤਾ ਭਰਵਾਂ ਸਵਾਗਤ

ਪੰਜਾਬ ਸਰਕਾਰ ਨੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਤ ਕੀਤਾ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 25 ਅਗਸਤ

 ਖੇਡਾਂ ਵਤਨ ਪੰਜਾਬ ਦੀਆਂ-2025 ਨੂੰ ਸਮਰਪਿਤ ਮਸ਼ਾਲ ਮਾਰਚ (ਟਾਰਚ ਰਿਲੇਅ) ਪ੍ਰੋਗਰਾਮਆਮ ਲੋਕਾਂ ਤੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਹੈ। ਜਿਸ ਦਾ ਅੱਜ ਸ੍ਰੀ ਅੰਮ੍ਰਿਤਸਰ ਤੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਬਟਾਲਾ ਵਿਖੇ ਪਹੁੰਚਣ ਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

ਇਸ ਮੌਕੇ ਖਿਡਾਰੀਆਂ ਦਾ ਸਵਾਗਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਵੀ ਖੇਡਾਂ ਵਤਨ ਪੰਜਾਬ ਦੀਆਂ’ ਸ਼ੀਜਨ-3 ਸਫਲਤਾਪੂਰਵਕ ਕਰਵਾਈਆਂ ਗਈਆਂ ਸਨਜਿਸ ਵਿੱਚ ਕਰੀਬ 3 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਸੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਇਨਾਮ ਦੇਣ ਦੇ ਨਾਲ ਸਰਕਾਰੀ ਨੋਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਉਲੰਪਿਕ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਹੈ।

ਉਨਾਂ ਅੱਗੇ ਕਿਹਾ ਕਿ ਖੇਡਾਂ ਵਤਨ ਪੰਜਾਬ’ ਦੀਆਂ ਨੇ ਸੂਬੇ ਅੰਦਰ ਖੇਡ ਸੱਭਿਅਚਾਰ ਨੂੰ ਪ੍ਰਫੁੱਲਤ ਕੀਤਾ ਹੈ ਅਤੇ ਵੱਡੀ ਗਿਣਤੀ ਵਿੱਚ ਖਿਡਾਰੀ ਇਨਾਂ ਖੇਡਾਂ ਵਿੱਚ ਹਿੱਸਾ ਲੈਂਦੇ ਹਨ। ਉਨਾਂ ਦੱਸਿਆ ਕਿ ਖੇਡਾਂ ਕਰਵਾਉਣ ਦਾ ਮੁੱਖ ਮੰਤਵ ਨੋਜਵਾਨ ਨੂੰ ਸਹੀ ਦਿਸ਼ਾ-ਪ੍ਰਦਾਨ ਕਰਨੀ ਹੈ ਤਾਂ ਜੋ ਉਹ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ। ਉਨਾਂ ਨੋਜਵਾਨਾਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਦਾ ਸੱਦਾ ਦਿੱਤਾ।

ਇਸ ਮੌਕੇ ਖਿਡਾਰੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਤੇ ਮਸ਼ਾਲ ਮਾਰਚ ਅਗਲੇ ਪੜਾਅ ਲਈ ਰਵਾਨਾ ਹੋਈ। ਦੱਸਣਯੋਗ ਹੈ ਕਿ ਮਸ਼ਾਲ ਮਾਰਚ ਬਟਾਲਾ ਤੋਂ ਨੋਸ਼ਹਿਰਾ ਮੱਝਾ ਸਿੰਘ ਤੋਂ ਹੁੰਦੀ ਹੋਈ ਗੁਰਦਾਸਪੁਰ ਵਿਖੇ ਪਹੁੰਚੀ ਅਤੇ ਕੱਲ੍ਹ ਪਠਾਨਕੋਟ ਲਈ ਰਵਾਨਾ ਹੋਵੇਗੀ।

ਇਸ ਮੌਕੇ ਤਹਿਸੀਲਦਾਰ ਅਰਜਨ ਸਿੰਘਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘਬਲਦੇਵ ਸਿੰਘ ਬਾਜਵਾ ਐਸ.ਈ ਮੰਡੀ ਬੋਰਡਐਸ.ਐਚ.ਓ ਨਿਰਮਲ ਸਿੰਘਸੀਨੀਅਰ ਆਗੂ ਬਲਬੀਰ ਸਿੰਘ ਬਿੱਟੂਮਾਸਟਰ ਤਿਲਕ ਰਾਜਇੰਸਪੈਕਟਰ ਸੁਰਿੰਦਰ ਸਿੰਘਭੁਪਿੰਦਰ ਸਿੰਘਕੋਚ ਜਸਵੰਤ ਸਿੰਘਨੈਸ਼ਨਲ ਪੱਧਰ ਦੇ ਖਿਡਾਰੀਕੋਚ ਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।


Comment As:

Comment (0)