Hindi
WhatsApp Image 2025-07-05 at 5

ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਹਾਜੀਪੁਰ ’ਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਹਾਜੀਪੁਰ ’ਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਹਾਜੀਪੁਰ ’ਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਮੌਕੇ ’ਤੇ ਕਈ ਮਾਮਲਿਆਂ ਦਾ ਕੀਤਾ ਹੱਲ

 

ਪਿੰਡ ਗੇਰਾ ’ਚ 6 ਲੱਖ ਰੁਪਏ ਦੀ ਲਾਗਤ ਨਾਲ ਬਣੀ ਗਲੀ ਦਾ ਕੀਤਾ ਉਦਘਾਟਨ

 

ਪਿੰਡ ਮਨਸੂਰਪੁਰ ’ਚ 10 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਯੋਜਨਾ ਦੀ ਕੀਤੀ ਘੋਸ਼ਣਾ

 

ਹਾਜੀਪੁਰ/ਹੁਸ਼ਿਆਰਪੁਰ, 5 ਜੁਲਾਈ :

 

          ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਹਾਜੀਪੁਰ ’ਚ ਅੱਜ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰ ਦਿੱਤਾ ਗਿਆ। ਹਾਜੀਪੁਰ ਦੇ ਵਿਸ਼ਰਾਮ ਘਰ ਵਿਚ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੇ ਹਾਜੀਪੁਰ ਨਾਲ ਸਬੰਧਤ ਕਈ ਅਹਿਮ ਮੁੱਦੇ ਉਨ੍ਹਾਂ ਦੇ ਸਾਹਮਣੇ ਰੱਖੇ ਹਨ ਜਿਨ੍ਹਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ।

 

          ਲੋਕ ਸਭਾ ਮੈਂਬਰ ਨੇ ਜਾਣਕਾਰੀ ਦਿੱਤੀ ਕਿ ’ਰੰਗਲਾ ਪੰਜਾਬ’ ਯੋਜਨਾ ਤਹਿਤ ਪਿੰਡਾਂ ਵਿਚ ਫੰਡ ਆਏ ਹਨ, ਜਿਸ ਨਾਲ ਕਈ ਵਿਕਾਸ ਕੰਮ ਹੋਣਗੇ, ਇਸ ਤੋਂ ਇਲਾਵਾ 15ਵੇਂ ਵਿੱਤ ਕਮਿਸ਼ਨ ਤਹਿਤ ਮਿਲਣ ਵਾਲੇ ਫੰਡ ਨਾਲ ਹਾਜੀਪੁਰ ਹਲਕੇ ਦੀਆਂ ਕਈ ਸਮੱਸਿਆਵਾਂ ਦਾ ਹੱਲ ਸੰਭਵ ਹੋਵੇਗਾ।

 

          ਇਕ ਸਵਾਲ ਦੇ ਜਵਾਬ ਵਿਚ ਡਾ. ਚੱਬੇਵਾਲ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਰਾਜ ਸਰਕਾਰ ਦਾ ਸਮੇਂ ਸਿਰ ਅਤੇ ਜ਼ਰੂਰੀ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਵਿਚ ਨਸ਼ਾ ਵਿਰੋਧੀ ਅਭਿਆਨ ਅਤੇ ਕਈ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ, ਜਿਸ ਨਾਲ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਪਰਾਲਿਆਂ ਨੂੰ ਮਜ਼ਬੂਤੀ ਮਿਲੇਗੀ।

 

          ਡਾ. ਚੱਬੇਵਾਲ ਨੇ ਪਿੰਡ ਗੇਰਾ ਵਿਚ ਐਮ ਪੀ ਫੰਡ ਨਾਲ ਬਣੀ ਕਰੀਬ 6 ਲੱਖ ਰੁਪਏ ਦੀ ਲਾਗਤ ਵਾਲੀ ਇੰਟਰਲਾਕਿੰਗ ਗਲੀ ਦਾ ਉਦਘਾਟਨ ਕੀਤਾ। ਇਸ ਮੌਕੇ ਸਥਾਨਕ ਪਿੰਡਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਵਿਕਾਸ ਕੰਮਾਂ ਲਈ ਧੰਨਵਾਦ ਕੀਤਾ।

 

          ਪਿੰਡ ਮਨਸੂਰਪੁਰ ਦੇ ਇਕ ਪ੍ਰੋਗਰਾਮ ਵਿਚ ਹਿੱਸਾ ਲੈਂਦੇ ਹੋਏ ਲੋਕ ਸਭਾ ਮੈਂਬਰ ਨੇ ਐਮ.ਪੀ. ਲੈਂਡ ਫੰਡ ਵਿਚੋਂ 10 ਲੱਖ ਰੁਪਏ ਦੀ ਸੀਵਰੇਜ਼ ਯੋਜਨਾ ਦੇਣ ਦੀ ਘੋਸ਼ਣਾ ਕੀਤੀ। ਇਸ ਮੌਕੇ ਪਿੰਡ ਦੀ ਵਰਤਮਾਨ ਪੰਚਾਇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਈ। ਡਾ. ਚੱਬੇਵਾਲ ਨੇ ਸਾਰੇ ਨਵ-ਨਿਯੁਕਤ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਬਣਦਾ ਮਾਨ-ਸਨਮਾਨ ਮਿਲੇਗਾ।

 

                ਡਾ. ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਕੰਮਾਂ ਕਾਰਨ ਲੋਕਾਂ ਦਾ ਵਿਸ਼ਵਾਸ ਵਧਿਆ ਹੈ। ਉਨ੍ਹਾ ਕਿਹਾ ਕਿ ਜਿਸ ਤਰ੍ਹਾਂ ਲੋਕ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ, ਉਸ ਨਾਲ ਇਹ ਸਪੱਸ਼ਟ ਹੈ ਕਿ ਸਾਲ 2027 ਵਿਚ ਪਾਰਟੀ 2022 ਤੋਂ ਵੀ ਵੱਡੀ ਜਿੱਤ ਦਰਜ ਕਰੇਗੀ।

 

          ਇਸ ਦੌਰਾਨ ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਇੰਚਾਰਜ ਪ੍ਰੋ: ਜੀ.ਐਸ. ਮੁਲਤਾਨੀ, ਐਸ.ਡੀ.ਐਮ ਕੰਵਲਜੀਤ ਸਿੰਘ, ਸੁਲੱਖਣ ਸਿੰਘ ਜੱਗੀ, ਚਤਰ ਸਿੰਘ ਅਤੇ ਹੋਰ ਪਤਵੰਤੇ ਅਤੇ ਅਧਿਕਾਰੀ ਵੀ ਮੌਜੂਦ ਸਨ। 


Comment As:

Comment (0)