Hindi
WhatsApp Image 2025-08-29 at 4

ਪਾਣੀ ਦੀ ਮਾਰ ਹੇਠ ਆਏ ਲੋਕਾਂ ਦੇ ਰਹਿਣ, ਖਾਣ ਪੀਣ ਅਤੇ ਪਸ਼ੂਆਂ ਦੇ ਚਾਰੇ ਲਈ ਕੀਤੇ ਗਏ ਲੋੜੀਂਦੇ ਪ੍ਰਬੰਧ–ਕੈਬਨਿਟ ਮੰਤਰੀ

ਪਾਣੀ ਦੀ ਮਾਰ ਹੇਠ ਆਏ ਲੋਕਾਂ ਦੇ ਰਹਿਣ, ਖਾਣ ਪੀਣ ਅਤੇ ਪਸ਼ੂਆਂ ਦੇ ਚਾਰੇ ਲਈ ਕੀਤੇ ਗਏ ਲੋੜੀਂਦੇ ਪ੍ਰਬੰਧ–ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ

ਪਾਣੀ ਦੀ ਮਾਰ ਹੇਠ ਆਏ ਲੋਕਾਂ ਦੇ ਰਹਿਣ, ਖਾਣ ਪੀਣ ਅਤੇ ਪਸ਼ੂਆਂ ਦੇ ਚਾਰੇ ਲਈ ਕੀਤੇ ਗਏ ਲੋੜੀਂਦੇ ਪ੍ਰਬੰਧ–ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ
ਕੈਬਨਿਟ ਮੰਤਰੀ ਨੇ ਦਰਿਆਈ ਪਾਣੀ ਦੀ ਮਾਰ ਹੇਠ ਨਾਲ ਆਏ ਲੋਕਾਂ 'ਤੇ ਕਿਸਾਨਾਂ ਨੂੰ ਵੰਡੀ
ਰਾਹਤ ਸਮੱਗਰੀ
ਪੱਟੀ, (ਤਰਨ ਤਾਰਨ), 27 ਅਗਸਤ:
ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਹਰੀਕੇ ਹੈੱਡਵਰਕਸ ਤੋਂ ਨਿਵਾਣ ਵੱਲ ਦਰਿਆ ਸਤਲੁਜ ‘ਤੇ ਬਣੇ  ਧੁੱਸੀ ਬੰਨ੍ਹ ਦਾ ਦੌਰਾ ਕਰਦਿਆਂ ਵਿਧਾਨ ਸਭਾ ਹਲਕਾ ਪੱਟੀ ਦੇ ਬੰਨ੍ਹ ਦੇ ਕਿਨਾਰੇ ਵਸੇ ਪਿੰਡਾਂ ਵਿਖੇ ਦਰਿਆਈ ਪਾਣੀ ਦੀ ਮਾਰ ਹੇਠ ਨਾਲ ਆਏ ਲੋਕਾਂ 'ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਰਾਹਤ ਸਮੱਗਰੀ ਵੰਡੀ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤ ਦੌਰਾਨ ਰਾਜ ਦੇ ਹੜ ਪ੍ਰਭਾਵਿਤ ਖੇਤਰਾਂ ਵਿੱਚ ਸਰਕਾਰ ਵੱਲੋਂ ਜੰਗੀ ਪੱਧਰ 'ਤੇ ਰਾਹਤ ਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਾਣੀ ਦੀ ਮਾਰ ਹੇਠ ਆਏ ਲੋਕਾਂ ਦੇ ਰਹਿਣ, ਖਾਣ ਪੀਣ ਅਤੇ ਪਸ਼ੂਆਂ ਦੇ ਚਾਰੇ ਆਦਿ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਉਹਨਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਦਰਿਆ ਬਿਆਸ ਤੇ ਸਤਲੁਜ ਦੇ ਸੰਗਮ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ ਛੱਡੇ ਜਾ ਰਹੇ ਪਾਣੀ ਕਾਰਨ ਹਰੀਕੇ ਤੋਂ ਨਿਵਾਣ ਵਾਲੇ ਪਾਸੇ ਦਰਿਆ ਸਤਲੁਜ ਦੇ ਨਾਲ ਲੱਗਦੇ ਪਿੰਡਾਂ ਦੇ ਖੇਤਾਂ ਵਿੱਚ ਫਸਲਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ।ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆਈ ਪਾਣੀ ਦੀ ਮਾਰ ਕਰਕੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।
ਉਹਨਾਂ ਕਿਹਾ ਕਿ ਇਸ ਔਖੀ ਘੜੀ ਮੌਕੇ ਪੰਜਾਬ ਸਰਕਾਰ ਰਾਜ ਦੇ ਲੋਕਾਂ ਤੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ ਅਤੇ ਵਿਸ਼ੇਸ਼ ਗਿਰਦਾਵਰੀ ਕਰਕੇ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ।


Comment As:

Comment (0)